13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਜ਼ੋਨਲ ਅਥਲੈਟਿਕ ਮੀਟ-2026 ਵਿਚ ਤਗਮੇ ਜਿੱਤ ਕੇ ਅਕੈਡਮੀ ਦਾ ਨਾਂਅ ਰੁਸ਼ਨਾਇਆ

ਤਰਨ ਤਾਰਨ, 13 ਸਤੰਬਰ (ਇਕਬਾਲ ਸਿੰਘ ਸੋਢੀ)– ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਜੋਨਲ ਅਥਲੈਟਿਕ ਮੀਟ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਤਗਮੇ ਜਿੱਤ ਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ 8 ਵੀਂ ਜਮਾਤ ਦੇ ਵਿਦਿਆਰਥੀ ਏਕਮਪ੍ਰੀਤ ਸਿੰਘ ਨੇ ਆਪਣੀ ਸ਼ਾਨਦਾਰ ਗਤੀ, ਦ੍ਰਿੜ੍ਹ ਇਰਾਦੇ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ 200 ਮੀਟਰ ਦੌੜ ਦੇ ਲੜਕਿਆਂ ਦੀ ਅੰਡਰ-17 ਸ਼੍ਰੇਣੀ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਤਰਨ ਤਾਰਨ, 13 ਸਤੰਬਰ (ਇਕਬਾਲ ਸਿੰਘ ਸੋਢੀ)– ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਜੋਨਲ ਅਥਲੈਟਿਕ ਮੀਟ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਤਗਮੇ ਜਿੱਤ ਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ 8 ਵੀਂ ਜਮਾਤ ਦੇ ਵਿਦਿਆਰਥੀ ਏਕਮਪ੍ਰੀਤ ਸਿੰਘ ਨੇ ਆਪਣੀ ਸ਼ਾਨਦਾਰ ਗਤੀ, ਦ੍ਰਿੜ੍ਹ ਇਰਾਦੇ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ 200 ਮੀਟਰ ਦੌੜ ਦੇ ਲੜਕਿਆਂ ਦੀ ਅੰਡਰ-17 ਸ਼੍ਰੇਣੀ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ 7ਵੀਂ ਜਮਾਤ ਦੇ ਵਿਦਿਆਰਥੀ ਸਮਰਪ੍ਰੀਤ ਸਿੰਘ ਨੇ ਸ਼ਾਟਪੁਟ ਦੇ ਲੜਕਿਆਂ ਦੀ ਅੰਡਰ-14 ਸ਼੍ਰੇਣੀ ਵਿਚ ਚਾਂਦੀ ਦਾ ਤਗਮਾ ਜਿੱਤਿਆ। ਉਨ੍ਹਾਂ ਦੀ ਇਸ ਪ੍ਰਾਪਤੀ ਨੇ ਉਨ੍ਹਾਂ ਦੀ ਤਾਕਤ, ਹੁਨਰ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅਕੈਡਮੀ ਦੀ ਪ੍ਰਿੰਸੀਪਲ ਮੰਜੂ ਤਲਵਾੜ ਨੇ ਦੋਵਾਂ ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਸਮੂਹ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਦਿਆਂ ਅਕੈਡਮੀ ਦਾ ਨਾਮ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਸਪੈਸ਼ਲ ਸੈੱਲ ਦੀ ਟੀਮ ਨੇ ਪਿੰਡ ਡੋਡ ਤੇ ਮਹਿਮਾ ਸਰਜਾ ਦੇ ਦੋ ਨੌਜਵਾਨਾਂ ਨੂੰ ਹਿਰਾਸਤ ’ਚ ਲਿਆ ਅਗਲੀ ਖ਼ਬਰ ਤੇਲ ਬੀਜਾਂ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ
Ad Position 24