14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 14 ਸਤੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਤਰਨ ਤਾਰਨ, 14 ਸਤੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਰਣਜੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਝਬਾਲ ਕਲਾਂ ਤੋਂ ਗਸ਼ਤ ਦੌਰਾਨ ਕਰਨ ਸਿੰਘ ਪੁੱਤਰ ਸ਼ੰਕਰ ਸਿੰਘ ਵਾਸੀ ਝਬਾਲ, ਗੁਰਲਾਲ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਢੰਡ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਆਈ. ਲਖਬੀਰ ਸਿੰਘ ਨੇ ਦਾਣਾ ਮੰਡੀ ਹਰਕੇ ਤੋਂ ਗੁਰਿਭੇਜ ਸਿੰਘ ਪੁੱਤਰ ਸੁਰਿੰਦਰ ਸਿੰਘ, ਅਸ਼ੋਕ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਟੈਂਕੀ ਮੁਹੱਲਾ ਹਰੀਕੇ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਗਿਆ ਹੈ। ਐੱਸ.ਐੱਸ.ਪੀ.ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਭਾਰੀ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ ਹੋਈ ਅਗਲੀ ਖ਼ਬਰ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਨ ਅਤੇ ਜ਼ਹਿਰੀਲੀ ਦਵਾਈ ਪਿਉਣ ’ਤੇ ਮਾਮਲਾ ਦਰਜ
Ad Position 24