14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਭਾਜਪਾ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਭਾਰੀ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ ਹੋਈ

ਮੀਆਂਵਿੰਡ, 14 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਨਿਯੁਕਤ ਕੀਤੇ ਗਏ ਪ੍ਰਭਾਰੀ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਭਾਜਪਾ ਦੇ ਸੀਨੀਅਰ ਆਗੂ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਦੇ ਗ੍ਰਹਿ ਪਿੰਡ ਮੀਆਂਵਿੰਡ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਇਕ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸਰਕਲ ਜਲਾਲਾਬਾਦ ਅਤੇ ਏਕਲਗੱਡਾ ਦੇ ਭਾਜਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ।

Ad Position 21
repet_subhas-goyals [Copy P29]
ਸੂਬਾ ਸਕੱਤਰ ਮੰਨਾ ਦੀ ਟੀਮ ਨੇ ਖੋਜੇਵਾਲ ਦਾ ਕੀਤਾ ਭਰਵਾਂ ਸਵਾਗਤ 15-09-2026
ਮੀਆਂਵਿੰਡ, 14 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਨਿਯੁਕਤ ਕੀਤੇ ਗਏ ਪ੍ਰਭਾਰੀ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਭਾਜਪਾ ਦੇ ਸੀਨੀਅਰ ਆਗੂ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਦੇ ਗ੍ਰਹਿ ਪਿੰਡ ਮੀਆਂਵਿੰਡ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਇਕ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸਰਕਲ ਜਲਾਲਾਬਾਦ ਅਤੇ ਏਕਲਗੱਡਾ ਦੇ ਭਾਜਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿਚ ਸ਼ਾਮਿਲ ਹੋਣ ਸਮੇਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮੰਨਾ ਮੀਆਂਵਿੰਡ ਦੀ ਟੀਮ ਵਲੋਂ ਖੋਜੇਵਾਲ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਖੋਜੇਵਾਲ ਵਲੋਂ ਪਾਰਟੀ ਵਲੋਂ ਆਈਆਂ ਹਦਾਇਤਾਂ ਅਨੁਸਾਰ ਭਾਜਪਾ ਵਰਕਰ ਅਤੇ ਆਗੂਆਂ ਨੂੰ ਪਾਰਟੀ ਵਲੋਂ ਆਈਆਂ ਹਦਾਇਤਾਂ ਅਨੁਸਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਖੋਜੇਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ ਉਨ੍ਹਾਂ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਸਾਨੂੰ ਸਾਫ ਸੁਥਰਾ ਤੇ ਇਮਾਨਦਾਰੀ ਭਰਿਆ ਅਤੇ ਗੈਂਗਸਟਰਵਾਦ ਤੋਂ ਨਿਜਾਤ ਦਿਵਾਉਣ ਵਾਲਾ ਸ਼ਾਸਨ ਮਿਲੇ ਤਾਂ ਜੋ ਅਸੀਂ ਆਪਣੀ ਜ਼ਿੰਦਗੀ ਨੂੰ ਖੁਸ਼ਹਾਲੀ ਭਰਿਆ ਬਤੀਤ ਕਰ ਸਕੀਏ। ਇਸ ਮੌਕੇ ਗੱਲਬਾਤ ਕਰਦਿਆਂ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ 18 ਸਤੰਬਰ ਤੋਂ ਲੈ ਕੇ 21 ਸਤੰਬਰ ਤੱਕ 4 ਨਸ਼ਾ ਮੁਕਤ ਪੰਜਾਬ ਯਾਤਰਾਵਾਂ ਕੱਢੀਆਂ ਜਾ ਰਹੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਇਹ ਯਾਤਰਾ117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲੀ ਯਾਤਰਾ 18 ਸਤੰਬਰ ਨੂੰ ਮਾਧੋਪੁਰ ਦੇ ਏਕਤਾ ਸਥਲ ਤੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਧਨ ਨਵੀਨ ਵਲੋਂ ਰਵਾਨਾ ਕੀਤੀ ਜਾਵੇਗੀ। ਤੇ ਇਹ ਯਾਤਰਾ ਮਜੀਠਾ, ਜੰਡਿਆਲਾ, ਬਾਬਾ ਬਕਾਲਾ ਸਾਹਿਬ, ਤਰਨ ਤਾਰਨ, ਖਡੂਰ ਸਾਹਿਬ, ਖੇਮਕਰਨ, ਪੱਟੀ ਅਤੇ ਫਿਰੋਜ਼ਪੁਰ ਸਮੇਤ ਵੱਖ-ਵੱਖ ਹਲਕਿਆਂ ਤੋਂ ਹੁੰਦੀ ਹੋਈ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਮੰਨਾ ਨਾਲ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਸਰਕਲ ਜਲਾਲਾਬਾਦ ਦੇ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਏਕਲਗੱਡਾ ਦੇ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਲਾਡੀ ਪੁਰੇਵਾਲ, ਹਰਪ੍ਰੀਤ ਸਿੰਘ ਹੈਪੀ ਖੱਖ ਪੀ.ਏ. ਵਿਧਾਇਕ ਮੰਨਾ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਤਲਵੰਡੀ ਹਰਜੀਤ ਸਿੰਘ ਦੇਲਾਂਵਾਲ, ਹੈਪੀ ਮੀਆਂਵਿੰਡ, ਚੌਧਰੀ ਹਰਭਜਨ ਸਿੰਘ, ਪਿੰਦਰ ਦੌਲੋਨੰਗਲ, ਰਵੀ ਟਪਿਆਲਾ, ਗਾਂਧੀ ਭਿੰਡਰ, ਰਵੀ ਬਦੇਸ਼ਾ, ਜੱਜ ਬਦੇਸ਼ਾ , ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ
Ad Position 24