16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਨੌਜਵਾਨ ਨਾਲ ਕੁੱਟਮਾਰ ਕਰਨ ’ਤੇ 5 ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਪੰਜ ਵਿਅਕਤੀਆਂ ਵਲੋਂ ਇਕ ਨੌਜਵਾਨ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਥਾਣਾ ਝਬਾਲ ਵਿਖੇ ਹਰਦੇਵ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪੰਡੋਰੀ ਰਣ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ 12 ਸਤੰਬਰ ਨੂੰ ਉਸ ਦਾ ਲੜਕਾ ਬਿਕਰਮਜੀਤ ਸਿੰਘ ਘਰ ਵਿਚ ਮੌਜੂਦ ਸੀ ਤਾਂ ਗੁਰਸੇਵਕ ਸਿੰਘ ਪੁੱਤਰ ਬਲਜੀਤ ਸਿੰਘ, ਅੰਗਰੇਜ ਸਿੰਘ ਪੁੱਤਰ ਕਰਤਾਰ ਸਿੰਘ, ਗਗਨਦੀਪ ਸਿੰਘ ਪੁੱਤਰ ਗੁਰਸੇਵਕ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਅੰਗਰੇਜ ਸਿੰਘ, ਸਮਸ਼ੇਰ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀਅਨ ਪੰਡੋਰੀ ਰਣ ਸਿੰਘ ਨੇ ਹਮਸਲਾਹ ਹੋ ਕੇ 2 ਮੋਟਰਸਾਈਕਲ ਅਤੇ ਐਕਟਵਾ ’ਤੇ ਸਵਾਰ ਹੋ ਕੇ ਉਸਦੇ ਘਰ ਆਏ ਅਤੇ ਆਉਂਦਿਆਂ ਸਾਰ ਹੀ ਸਮਸ਼ੇਰ ਸਿੰਘ ਨੇ ਉਸਦੇ ਲੜਕੇ ਨੂੰ ਫੜ ਲਿਆ ਅਤੇ ਗੁਰਸੇਵਕ ਸਿੰਘ ਨੇ ਉਸ ਦੇ ਲੜਕੇ ਦੇ ਸਿਰ ਵਿਚ ਲੋਹੇ ਦੀ ਵਸਤੂ ਨਾਲ ਵਾਰ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਪੰਜ ਵਿਅਕਤੀਆਂ ਵਲੋਂ ਇਕ ਨੌਜਵਾਨ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਥਾਣਾ ਝਬਾਲ ਵਿਖੇ ਹਰਦੇਵ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪੰਡੋਰੀ ਰਣ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ 12 ਸਤੰਬਰ ਨੂੰ ਉਸ ਦਾ ਲੜਕਾ ਬਿਕਰਮਜੀਤ ਸਿੰਘ ਘਰ ਵਿਚ ਮੌਜੂਦ ਸੀ ਤਾਂ ਗੁਰਸੇਵਕ ਸਿੰਘ ਪੁੱਤਰ ਬਲਜੀਤ ਸਿੰਘ, ਅੰਗਰੇਜ ਸਿੰਘ ਪੁੱਤਰ ਕਰਤਾਰ ਸਿੰਘ, ਗਗਨਦੀਪ ਸਿੰਘ ਪੁੱਤਰ ਗੁਰਸੇਵਕ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਅੰਗਰੇਜ ਸਿੰਘ, ਸਮਸ਼ੇਰ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀਅਨ ਪੰਡੋਰੀ ਰਣ ਸਿੰਘ ਨੇ ਹਮਸਲਾਹ ਹੋ ਕੇ 2 ਮੋਟਰਸਾਈਕਲ ਅਤੇ ਐਕਟਵਾ ’ਤੇ ਸਵਾਰ ਹੋ ਕੇ ਉਸਦੇ ਘਰ ਆਏ ਅਤੇ ਆਉਂਦਿਆਂ ਸਾਰ ਹੀ ਸਮਸ਼ੇਰ ਸਿੰਘ ਨੇ ਉਸਦੇ ਲੜਕੇ ਨੂੰ ਫੜ ਲਿਆ ਅਤੇ ਗੁਰਸੇਵਕ ਸਿੰਘ ਨੇ ਉਸ ਦੇ ਲੜਕੇ ਦੇ ਸਿਰ ਵਿਚ ਲੋਹੇ ਦੀ ਵਸਤੂ ਨਾਲ ਵਾਰ ਕੀਤਾ। ਅੰਗਰੇਜ ਸਿੰਘ ਨੇ ਇੱਟ ਫੜ ਕੇ ਮਾਰੀ ਜੋ ਕਿ ਉਸਦੇ ਲੜਕੇ ਦੀ ਛਾਤੀ ਵਿਚ ਲੱਗੀ ਅਤੇ ਉਸ ਦਾ ਲੜਕਾ ਜਮੀਨ ’ਤੇ ਡਿੱਗ ਪਿਆ ਅਤੇ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਦਾਖਲ ਕਰਵਾਇਆ ਗਿਆ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਤਰਨ ਤਾਰਨ ਵਿਚ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉੱਚਾ ਕਰਵਾਉਣ ਲਈ ਐੱਸ.ਡੀ.ਓ. ਨੇ ਲਿਆ ਜਾਇਜ਼ਾ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਬਰਾਮਦ
Ad Position 24