ਬਿਜਲੀ ਦੇ ਲੰਮੇ ਕੱਟਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਐਸ.ਈ. ਦਫ਼ਤਰ ਰੋਸ ਧਰਨਾ
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)– ਬੀਤੇ ਕੁਝ ਦਿਨਾਂ ਤੋਂ ਬਿਜਲੀ ਦੇ ਲਗਾਏ ਜਾ ਰਹੇ ਲੰਮੇ ਕੱਟਾਂ ਕਾਰਣ ਝੋਨੇ ਦੀ ਫ਼ਸਲ ਦੇ ਹੋ ਰਹੇ ਵੱਡੇ ਨੁਕਸਾਨ ਦੇ ਖਿਲਾਫ਼ ਪਾਵਰਕੌਮ ਅਦਾਰੇ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦੇਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਸਥਾਨਕ ਜ਼ਿਲ੍ਹਾ ਇਕਾਈ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ’ਤੇ ਸੋਮਵਾਰ ਨੂੰ ਪਾਵਰਕਾਮ ਦੇ ਐਸ. ਈ.
ਐ
ਐੱਸ.ਈ. ਪਾਵਰਕਾਮ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਆਗੂ। ਤਸਵੀਰ–ਲਵਲੀ
15-09-2026
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)– ਬੀਤੇ ਕੁਝ ਦਿਨਾਂ ਤੋਂ ਬਿਜਲੀ ਦੇ ਲਗਾਏ ਜਾ ਰਹੇ ਲੰਮੇ ਕੱਟਾਂ ਕਾਰਣ ਝੋਨੇ ਦੀ ਫ਼ਸਲ ਦੇ ਹੋ ਰਹੇ ਵੱਡੇ ਨੁਕਸਾਨ ਦੇ ਖਿਲਾਫ਼ ਪਾਵਰਕੌਮ ਅਦਾਰੇ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦੇਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਸਥਾਨਕ ਜ਼ਿਲ੍ਹਾ ਇਕਾਈ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ’ਤੇ ਸੋਮਵਾਰ ਨੂੰ ਪਾਵਰਕਾਮ ਦੇ ਐਸ.ਈ. ਦਫਤਰ ਇਕੱਤਰ ਹੋ ਕੇ ਮਾਸਟਰ ਦਲਜੀਤ ਸਿੰਘ ਦਿਆਲਪੁਰਾ ਦੀ ਪ੍ਰਧਾਨਗੀ ਹੇਠ ਰੋਸ ਧਰਨਾ ਲਗਾ ਕੇ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਝੋਨੇ ਦੀ ਤਿਆਰ ਹੋ ਚੁੱਕੀ ਫ਼ਸਲ ਜੋ ਬਿਜਲੀ ਦੇ ਲੱਗ ਰਹੇ ਅਣਐਲਾਨੇ ਕੱਟਾਂ ਕਾਰਣ ਬਰਬਾਦ ਹੋ ਰਹੀ ਫਸਲ ਤੋਂ ਗੁੱਸੇ ਵਿਚ ਲਾਲ ਪੀਲੇ ਹੋਏ ਕਿਸਾਨ ਆਗੂਆਂ ਨੇ ਪਾਵਰਕਾਮ ਅਦਾਰੇ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਦੋ ਦਿਨਾਂ ਵਿਚ ਬਿਜਲੀ ਸਪਲਾਈ ਵਿਚ ਸੁਧਾਰ ਨਾਂ ਕੀਤਾ ਗਿਆ ਤਾਂ ਅਗਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਬਿਜਲੀ ਦੀ ਖਪਤ ਅਨੁਸਾਰ ਪੈਦਾਵਾਰ ਦਾ ਪ੍ਰਬੰਧ ਸਰਕਾਰੀ ਤੌਰ ਤੇ ਕਰਨ ਲਈ ਸਰਕਾਰੀ ਥਰਮਲਾਂ ਦੇ ਸਾਰੇ ਯੂਨਿਟ ਪੂਰੀ ਸਮਰਥਾ ਨਾਲ ਚਲਾਉਣ ਤੋਂ ਇਲਾਵਾ ਪੰਜਾਬ ਵਿਚ ਬਿਜਲੀ ਦੀ ਪ੍ਰਾਈਵੇਟ ਪੈਦਾਵਾਰ ਤੇ ਨਿਰਭਰਤਾ ਦੀ ਬਜਾਏ ਸੂਬੇ ਵਿਚ ਨਵੇਂ ਹਾਈਡਲ, ਸੋਲਰ ਅਤੇ ਥਰਮਲ ਪਲਾਂਟ ਸਰਕਾਰੀ ਪੱਧਰ ’ਤੇ ਲਗਾਉਣ ਦੀ ਲੋਕ ਹਿਤੈਸ਼ੀ ਨੀਤੀ ਬਨਾਉਣੀ ਚਾਹੀਦੀ ਹੈ। ਕਿਉਂਕਿ ਜੇਕਰ ਪਾਵਰਕਾਮ ਅਦਾਰੇ ਅਤੇ ਪੰਜਾਬ ਸਰਕਾਰ ਨੇ ਭਵਿੱਖ ਵਿਚ ਇਹ ਲੋਕ ਵਿਰੋਧੀ ਨੀਤੀ ਨਾ ਬਦਲੀ ਤਾਂ ਇਸ ਨੀਤੀ ਨਾਲ ਪੰਜਾਬ ਦੇ ਮਾਲੀਏ ਦਾ ਵੱਡਾ ਹਿੱਸਾ ਕਾਰਪੋਰੇਟ ਘਰਾਣਿਆਂ ਦੀਆਂ ਝੋਲੀਆਂ ਭਰਨ ਲਈ ਰੋੜ ਦਿੱਤਾ ਜਾਵੇਗਾ । ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਹਰਜਿੰਦਰ ਸਿੰਘ ਟਾਂਡਾ , ਤਰਸੇਮ ਸਿੰਘ ਲੁਹਾ , ਨਛੱਤਰ ਸਿੰਘ ਪਨੂੰ, ਗੁਰਬਚਨ ਸਿੰਘ ਘੜਕਾ, ਹਰਜੀਤ ਸਿੰਘ ਨਿੱਝਰ, ਗੁਰਸਾਹਬ ਸਿੰਘ ਡੱਲ, ਮਹਾਂਵੀਰ ਸਿੰਘ ਗਿੱਲ, ਮਨਜੀਤ ਸਿੰਘ ਬੱਗੂ ਆਦਿ ਨੇ ਕਿਹਾ ਕਿ ਦਰਅਸਲ ਭਗਵੰਤ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਣ ਵੱਡੇ ਅਕਾਰ ਦੇ ਪਾਵਰਕਾਮ ਅਦਾਰੇ ਦਾ ਦੀਵਾਲਾ ਨਿਕਲ ਚੁੱਕਾ ਹੈ । ਬਿਜਲੀ ਦੀ ਖਪਤ ਅਤੇ ਮੰਗ ਦਾ ਪਾੜਾ ਦਿਨੋ - ਦਿਨ ਵਧੀ ਜਾ ਰਿਹਾ ਹੈ ਸਰਕਾਰੀ ਥਰਮਲ ਪਲਾਂਟ ਹਟਕੋਰੇ ਲੈ ਰਹੇ ਹਨ । ਆਗੂਆਂ ਨੇ ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਨੂੰ ਪਾਵਰਕਾਮ ਅਦਾਰੇ ਅਤੇ ਪੰਜਾਬ ਸਰਕਾਰ ਦੀ ਨਾਕਾਮੀ ਦੱਸਦੇ ਹੋਏ ਲੋਕਾਂ ਨੂੰ ਪੰਜਾਬ ਸਰਕਾਰ ਖ਼ਿਲਾਫ਼ ਵੱਡੀ ਲਾਮਬੰਦੀ ਕਰਨ ਦਾ ਸੱਦਾ ਦਿੱਤਾ । ਇਸ ਮੌਕੇ ਇਲਾਵਾ ਗੁਰਪ੍ਰੀਤ ਸਿੰਘ ਗੰਡੀਵਿੰਡ , ਗੁਰਚਰਨ ਸਿੰਘ ਸਭਰਾ, ਸੁਖਬਾਜ ਸਿੰਘ ਸਿੱਧੂ, ਸਰਦਾਰਾ ਸਿੰਘ ਸਖੀਰਾ, ਨਿਰੰਜਨ ਸਿੰਘ ਚਾਹਲ, ਪ੍ਰਮਜੀਤ ਸਿੰਘ ਚੰਬਾ , ਦਵਿੰਦਰ ਸਿੰਘ ਗਰੇਵਾਲ, ਮੁਖਤਾਰ ਸਿੰਘ ਮੱਲਾ, ਦਵਿੰਦਰ ਸੋਹਲ ਆਦਿ ਨੇ ਵੀ ਸੰਬੋਧਨ ਕੀਤਾ।