ਕੰਚਨਪ੍ਰੀਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਮੈਂਬਰ ਬਣਾਇਆ
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੋਮਵਾਰ ਨੂੰ 20 ਮੈਂਬਰੀ ਮੈਨੀਫੈਸਟੋ ਕਮੇਟੀ ਵਿਚ ਹਲਕਾ ਤਰਨ ਤਾਰਨ ਦੇ ਇੰਚਾਰਜ ਕੰਚਨਪ੍ਰੀਤ ਕੌਰ ਨੂੰ ਮੈਂਬਰ ਬਣਾਇਆ ਹੈ। ਮੈਂਬਰ ਬਣਨ ’ਤੇ ਕੰਚਨਪ੍ਰੀਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ।
ਕ
ਕੰਚਨਪ੍ਰੀਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਮੈਂਬਰ ਬਣਾਇਆ।
15-09-2026
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੋਮਵਾਰ ਨੂੰ 20 ਮੈਂਬਰੀ ਮੈਨੀਫੈਸਟੋ ਕਮੇਟੀ ਵਿਚ ਹਲਕਾ ਤਰਨ ਤਾਰਨ ਦੇ ਇੰਚਾਰਜ ਕੰਚਨਪ੍ਰੀਤ ਕੌਰ ਨੂੰ ਮੈਂਬਰ ਬਣਾਇਆ ਹੈ। ਮੈਂਬਰ ਬਣਨ ’ਤੇ ਕੰਚਨਪ੍ਰੀਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ। ਬਿਜਲੀ ਦੇ ਬਿੱਲ ਮੁਆਫ਼ ਕਰਨ, ਟਿਊਬਵੈਲਾਂ ਦੇ ਮੁਫ਼ਤ ਕੁਨੈਕਸ਼ਨ ਦੇਣ, ਐਸ.ਸੀ. ਭਾਈਚਾਰੇ ਨੂੰ ਮੁਫ਼ਤ ਬਿਜਲੀ ਦੇਣ, ਸ਼ਗਨ ਸਕੀਮ ਸ਼ੁਰੂ ਕਰਨ, ਆਟਾ–ਦਾਲ ਸਕੀਮ ਦੀ ਸ਼ੁਰੂਆਤ ਕਰਨ, ਸਕੂਲੀ ਵਿਦਿਆਰਥਣਾਂ ਨੂੰ ਸਕੂਲ ਜਾਣ ਲਈ ਮੁਫ਼ਤ ਸਾਈਕਲ ਦੇਣ ਤੋਂ ਇਲਾਵਾ ਅਨੇਕਾਂ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿਚ ਹੀ ਸ਼ੁਰੂ ਹੋਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜਿਸ ਤਰ੍ਹਾਂ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ, ਉਸ ਤੋਂ ਸਾਰੇ ਪੰਜਾਬ ਵਾਸੀ ਭਲੀਭਾਂਤ ਜਾਣੂ ਹਨ। ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਇਨ੍ਹਾਂ ਸਰਕਾਰਾਂ ਨੇ ਸਿਰਫ ਰਾਜ ਸੱਤਾ ਹਾਸਲ ਕਰਨ ਲਈ ਲੋਕਾਂ ਦੇ ਜਜਬਾਤਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ ਪੂਰੇ ਜ਼ੋਰ ਸ਼ੋਰ ਨਾਲ ਲੜੀਆਂ ਜਾਣਗੀਆਂ ਅਤੇ ਲੋਕਾਂ ਨੂੰ ਅਕਾਲੀ ਸਰਕਾਰ ਬਣਨ ’ਤੇ ਜੋ ਸਹੂਲਤਾਂ ਦਿੱਤੀਆਂ ਜਾਣੀਆਂ ਹਨ, ਉਸ ਸੰਬੰਧ ਵਿਚ ਚੋਣ ਮੈਨੀਫੈਸਟੋ ਤਿਆਰ ਕਰਨ ਲਈ ਸੁਖਬੀਰ ਸਿੰਘ ਬਾਦਲ ਵਲੋਂ 20 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਉਹ ਧੰਨਵਾਦੀ ਹਨ ਕਿ ਉਨ੍ਹਾਂ ਨੂੰ ਇਸ ਕਮੇਟੀ ਦਾ ਮੈਂਬਰ ਲਿਆ ਗਿਆ ਹੈ। ਇਸ ਮੌਕੇ ਸਾਬਕਾ ਸੂਬਾ ਡੈਲੀਗੇਟ ਮੈਂਬਰ ਪਰਮਜੀਤ ਸਿੰਘ ਪੰਮਾ ਗੱਗੋਬੂਹਾ, ਜਨਰਲ ਕੌਂਸਲ ਮੈਂਬਰ ਰਾਮ ਨਾਮਧਾਰੀ, ਕੌਂਸਲਰ ਮਨੋਜ ਅਗਨੀਹੋਤਰੀ ਸ਼ਹਿਰੀ ਪ੍ਰਧਾਨ ਯੂਥ ਅਕਾਲੀ ਦਲ, ਕੌਂਸਲਰ ਜਸਪ੍ਰੀਤ ਸਿੰਘ, ਜਨਰਲ ਕੌਂਸਲ ਮੈਂਬਰ ਸੋਨੂੰ ਦੋਦੇ, ਜਨਰਲ ਕੌਂਸਲ ਮੈਂਬਰ ਗੁਰਮੀਤ ਸਿੰਘ, ਸਰਪੰਚ ਨਵਦੀਪ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਭ ਕੋਟ, ਮਾਣਕ ਬੰਬੇ, ਜੱਗਾ ਸਵਰਗਾਪੁਰੀ, ਕੌਂਸਲਰ ਸਤਿੰਦਰਬੀਰ ਸਿੰਘ ਸੋਨੀ, ਸਰਪੰਚ ਸੋਨੂੰ ਬਰਾੜ ਆਦਿ ਨੇ ਵੀ ਬੀਬੀ ਕੰਚਨਪ੍ਰੀਤ ਕੌਰ ਨੂੰ ਚੋਣ ਮੈਨੀਫੈਸਟੋ ਦਾ ਮੈਂਬਰ ਲੈਣ ’ਤੇ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।