16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਗੋਇੰਦਵਾਲ ਸਾਹਿਬ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਹਲਕਾ ਨਿਵਾਸੀਆਂ ਦਾ ਧੰਨਵਾਦ - ਕੁਲਦੀਪ ਸਿੰਘ ਔਲਖ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)—ਬੀਤੇ ਦਿਨੀਂ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਅਤੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ਗੋਇੰਦਵਾਲ ਸਾਹਿਬ ਵਿਖੇ ਹੋਈ ‘ਪੰਜਾਬ ਬਚਾਓ’ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਹਲਕਾ ਨਿਵਾਸੀਆਂ ਨੇ ਪਹੁੰਚ ਕੇ ਇਕ ਰਿਕਾਰਡ ਕਾਇਮ ਕੀਤਾ ਹੈ। ਉਹ ਅਕਾਲੀ ਦਲ ਦੀ ਤਰਫੋਂ ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦੇ ਤਹਿ ਦਿਲੋਂ ਧੰਨਵਾਦੀ ਹਨ, ਜਿੰਨਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਲੀਡਰਸ਼ਿਪ ਦੇ ਵਿਚਾਰ ਸੁਣੇ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)—ਬੀਤੇ ਦਿਨੀਂ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਅਤੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ਗੋਇੰਦਵਾਲ ਸਾਹਿਬ ਵਿਖੇ ਹੋਈ ‘ਪੰਜਾਬ ਬਚਾਓ’ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਹਲਕਾ ਨਿਵਾਸੀਆਂ ਨੇ ਪਹੁੰਚ ਕੇ ਇਕ ਰਿਕਾਰਡ ਕਾਇਮ ਕੀਤਾ ਹੈ। ਉਹ ਅਕਾਲੀ ਦਲ ਦੀ ਤਰਫੋਂ ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦੇ ਤਹਿ ਦਿਲੋਂ ਧੰਨਵਾਦੀ ਹਨ, ਜਿੰਨਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਲੀਡਰਸ਼ਿਪ ਦੇ ਵਿਚਾਰ ਸੁਣੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੋਇੰਦਵਾਲ ਸਾਹਿਬ ਦੀ ਰੈਲੀ ਵਿਚ ਜਿਸ ਤਰ੍ਹਾਂ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਰੈਲੀ ਨੂੰ ਸਫ਼ਲ ਬਣਾਇਆ ਹੈ, ਉਸ ਨਾਲ ਵਿਰੋਧੀ ਪਾਰਟੀਆਂ ਦੇ ਆਗੂ ਚਿੰਤਾ ਵਿਚ ਪੈ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਵਰਕਰਾਂ ਦੇ ਇਕੱਠ ਨੇ ਇਸ ਗੱਲ ਨੂੰ ਦਰਸਾ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਦੇ ਲੋਕ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋਂ ਦੇ ਹੱਕ ਵਿਚ ਭੁਗਤਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਹਲਕਾ ਪੰਥਕ ਹਲਕਾ ਮੰਨਿਆ ਜਾਂਦਾ ਹੈ, ਜਿਥੇ ਮਾਝੇ ਦੇ ਜਰਨੈਲ ਕਹੇ ਜਾਂਦੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਰਗੇ ਸੀਨੀਅਰ ਅਕਾਲੀ ਆਗੂਆਂ ਨੇ ਹਲਕੇ ਦੇ ਲੋਕਾਂ ਦੇ ਅਜਿਹੇ ਕੰਮ ਕੀਤੇ ਕਿ ਲੋਕ ਅੱਜ ਵੀ ਉਨ੍ਹਾਂ ਨੂੰ ਯਾਦ ਕਰਦੇ ਹਨ । ਜਥੇ. ਬ੍ਰਹਮਪੁਰਾ ਦਾ ਪਰਿਵਾਰ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਅਵਤਾਰ ਸਿੰਘ ਬਿੱਲਾ ਵਿਚ ਇਹ ਖਾਸੀਅਤ ਹੈ ਕਿ ਉਹ ਹਰ ਅਕਾਲੀ ਵੱਡੇ ਛੋਟੇ ਵਰਕਰ ਨੂੰ ਜਿਥੇ ਨਾਲ ਲੈ ਕੇ ਚੱਲਦੇ ਹਨ, ਉਥੇ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਵੀ ਦਿੰਦੇ ਹਨ। ਉਨ੍ਹਾਂ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਨਿਵਾਸੀਆਂ ਦਾ ਦਿਲ ਦੀਆਂ ਗਹਿਰਾਈਆਂ ਵਿਚੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਫਤਿਆਬਾਦ ਵਿਖੇ ਚੁਪਹਿਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ ਅਗਲੀ ਖ਼ਬਰ ਕੰਚਨਪ੍ਰੀਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਮੈਂਬਰ ਬਣਾਇਆ
Ad Position 24