ਹਲਕਾ ਪੱਟੀ ’ਚ 100 ਕਰੋੜ ਤੋਂ ਵੱਧ ਦੇ ਨਹਿਰੀ ਪਾਣੀ ਦੇ ਵਿਕਾਸ ਕਾਰਜ ਮੁਕੰਮਲ ਕਰਵਾਏ - ਚੇਅਰਮੈਨ ਚੀਮਾ
ਪੱਟੀ, 14 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ‘ਚਾਰ ਸਾਲ ਸਿਰਫ਼ ਇਕ ਅਹੁਦੇ ਦਾ ਸਫ਼ਰ ਨਹੀਂ, ਸਗੋਂ ਸੇਵਾ, ਸੰਘਰਸ਼ ਅਤੇ ਪੰਜਾਬ ਦੇ ਕਿਸਾਨਾਂ ਨਾਲ ਜੁੜੇ ਇਕ ਸੁਪਨੇ ਨੂੰ ਸਾਕਾਰ ਕਰਨ ਦਾ ਸਫ਼ਰ ਹੈ’। ਇਹ ਪ੍ਰਗਟਾਵਾ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੇ ਚਾਰ ਸਾਲ ਮੁਕੰਮਲ ਹੋਣ ਮੌਕੇ ਕੀਤਾ।
ਪੱਟੀ, 14 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ‘ਚਾਰ ਸਾਲ ਸਿਰਫ਼ ਇਕ ਅਹੁਦੇ ਦਾ ਸਫ਼ਰ ਨਹੀਂ, ਸਗੋਂ ਸੇਵਾ, ਸੰਘਰਸ਼ ਅਤੇ ਪੰਜਾਬ ਦੇ ਕਿਸਾਨਾਂ ਨਾਲ ਜੁੜੇ ਇਕ ਸੁਪਨੇ ਨੂੰ ਸਾਕਾਰ ਕਰਨ ਦਾ ਸਫ਼ਰ ਹੈ’। ਇਹ ਪ੍ਰਗਟਾਵਾ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੇ ਚਾਰ ਸਾਲ ਮੁਕੰਮਲ ਹੋਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਹਿਯੋਗ ਸਦਕਾ ਪੰਜਾਬ ਭਰ ਵਿਚ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਨੂੰ ਲਪਗਗ 950 ਕਰੋੜ ਰੁਪਏ ਦੇ ਨਹਿਰੀ ਪਾਣੀ ਲਈ ਖਾਲਿਆਂ ਦੀ ਲਾਈਨਿੰਗ ਅਤੇ ਅੰਡਰਗਰਾਊਂਂਡ ਪਾਈਪਲਾਈਨਾਂ ਦੇ ਵਿਕਾਸ ਕਾਰਜ ਕਰਵਾਉਣ ਦਾ ਮੌਕਾ ਮਿਲਿਆ। ਚੇਅਰਮੈਨ ਚੀਮਾ ਨੇ ਕਿਹਾ ਕਿ ਉਨ੍ਹਾਂ ਲਈ ਸਭ ਤੋਂ ਵੱਡੀ ਖੁਸ਼ੀ ਦੀ ਗੱਲ ਇਹ ਹੈ ਕਿ ਚਾਰ ਸਾਲਾਂ ਵਿਚ ਆਪਣੇ ਹਲਕੇ ਪੱਟੀ ਵਿਚ 100 ਕਰੋੜ ਰੁਪਏ ਤੋਂ ਵੱਧ ਦੇ ਨਹਿਰੀ ਪਾਣੀ ਨਾਲ ਸੰਬੰਧਿਤ ਵਿਕਾਸ ਕਾਰਜ ਮੁਕੰਮਲ ਕਰਵਾਏ ਹਨ ।