15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਲਾਲਪੁਰਾ ਦੀ ਅਗਵਾਈ ਹੇਠ ਪਿੰਡ ਬੋਦੇਵਾਲ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਗਠਨ

ਮੀਆਂਵਿੰਡ, 14 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪਿੰਡ ਬੋਦੇਵਾਲ ਵਿਖੇ ਕਿਸਾਨ ਆਗੂ ਪਾਖਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਰਾਇਆ ਜੀ ਦੇ ਆਗੂਆਂ ਵਲੋਂ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਲਾਲਪੁਰਾ ਨੇ ਕਿਹਾ ਕਿ ਅੱਜ ਦੇ ਸਮੇਂ ਪਿੰਡਾਂ ਵਿਚ ਏਕੇ ਦੀ ਬਹੁਤ ਜ਼ਿਆਦਾ ਲੋੜ ਹੈ, ਕਿਉਂਕਿ ਸਰਕਾਰ ਕਿਸਾਨਾਂ ਕੋਲੋਂ ਉਨ੍ਹਾਂ ਦੀਆਂ ਜ਼ਮੀਨਾਂ ਹੜੱਪ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦਾ ਯਤਨ ਕਰ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਮੀਆਂਵਿੰਡ, 14 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪਿੰਡ ਬੋਦੇਵਾਲ ਵਿਖੇ ਕਿਸਾਨ ਆਗੂ ਪਾਖਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਰਾਇਆ ਜੀ ਦੇ ਆਗੂਆਂ ਵਲੋਂ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਲਾਲਪੁਰਾ ਨੇ ਕਿਹਾ ਕਿ ਅੱਜ ਦੇ ਸਮੇਂ ਪਿੰਡਾਂ ਵਿਚ ਏਕੇ ਦੀ ਬਹੁਤ ਜ਼ਿਆਦਾ ਲੋੜ ਹੈ, ਕਿਉਂਕਿ ਸਰਕਾਰ ਕਿਸਾਨਾਂ ਕੋਲੋਂ ਉਨ੍ਹਾਂ ਦੀਆਂ ਜ਼ਮੀਨਾਂ ਹੜੱਪ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦਾ ਯਤਨ ਕਰ ਰਹੀ ਹੈ। ਇਸ ਕਰਕੇ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਜਾਣਾ ਚਾਹੀਦਾ ਹੈ। ਇਸ ਮੌਕੇ ਜ਼ੋਨ ਆਗੂ ਮਨਜੀਤ ਸਿੰਘ ਚੱਕ ਕਰੇਖਾਂ ਨੇ ਕਿਹਾ ਕਿ ਇਸੇ ਤਰ੍ਹਾਂ ਬਿਜਲੀ ਮਹਿਕਮੇ ਨੂੰ ਪ੍ਰਾਈਵੇਟ ਹੱਥਾਂ ਵਿਚ ਦਿੱਤਾ ਜਾ ਰਿਹਾ ਹੈ। ਪਿੰਡਾਂ ਵਿਚ ਚਿੱਪ ਵਾਲੇ ਮੀਟਰ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਸਰਕਾਰ ਮੋਟਰਾਂ ਨੂੰ ਬਿੱਲ ਲਾਉਣ ਦੀ ਤਿਆਰੀ ਵੀ ਕਰੀ ਬੈਠੀ ਹੋਈ ਹੈ। ਇਸ ਲਈ ਸਾਨੂੰ ਹੁਣ ਤੋਂ ਹੀ ਇਕਜੁੱਟ ਹੋ ਜਾਣਾ ਚਾਹੀਦਾ ਹੈ। ਇਸ ਮੌਕੇ ਨਵੇਂ ਬਣੇ ਇਕਾਈ ਪ੍ਰਧਾਨ ਹਰਜੀਤ ਸਿੰਘ ਨੇ ਕਿਹਾ ਕਿ ਜਥੇਬੰਦੀ ਵਲੋਂ ਦਿੱਤੇ ਹੋਏ ਪ੍ਰੋਗਰਾਮਾਂ ਵਿਚ ਇਕਾਈ ਬੋਦੇਵਾਲ ਵਲੋਂ ਹਾਜ਼ਰੀ ਭਰੀ ਜਾਵੇਗੀ। ਇਹ ਮੌਕੇ ਇਕਾਈ ਸਕੱਤਰ ਨਿਰਮਲ ਸਿੰਘ, ਸੀਨੀ. ਮੀਤ ਪ੍ਰਧਾਨ ਸੁਖਵਿੰਦਰ ਸਿੰਘ, ਮੀਤ ਪ੍ਰਧਾਨ ਬਲਜੀਤ ਸਿੰਘ, ਖਜਾਨਚੀ ਸੱਜਣ ਸਿੰਘ, ਸਹਿ ਖਜਾਨਚੀ ਜਤਿੰਦਰ ਸਿੰਘ, ਸੰਗਠਨ ਸਕੱਤਰ ਹਰਭਜਨ ਸਿੰਘ ਨੰਬਰਦਾਰ, ਪ੍ਰੈਸ ਸਕੱਤਰ ਧਰਮ ਸਿੰਘ ਫੌਜੀ, ਮੈਬਰ ਨਿਸ਼ਾਨ ਸਿੰਘ, ਕਰਨੈਲ ਸਿੰਘ, ਜਸਬੀਰ ਸਿੰਘ, ਜ਼ੋਨ ਆਗੂ ਦਿਲਬਾਗ ਸਿੰਘ ਮੱਲਾ, ਰਣਜੀਤ ਸਿੰਘ ਲਾਲਪੁਰ, ਸੁਖਰਾਜ ਸਿੰਘ ਮੱਲਾ, ਪ੍ਰੈਸ ਸਕੱਤਰ ਬਿਕਰਮਜੀਤ ਸਿੰਘ ਮੀਆਂਵਿੰਡ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ-ਝਬਾਲ ਕੌਮੀ ਮਾਰਗ ਦੀ ਖਸਤਾ ਹਾਲਤ ਵਿਰੁੱਧ ਬੀ.ਕੇ.ਯੂ. ਉਗਰਾਹਾਂ ਵਲੋਂ ਮੰਨਣ ਟੋਲ ਪਲਾਜ਼ਾ ’ਤੇ ਧਰਨਾ ਅਗਲੀ ਖ਼ਬਰ ਹਲਕਾ ਪੱਟੀ ’ਚ 100 ਕਰੋੜ ਤੋਂ ਵੱਧ ਦੇ ਨਹਿਰੀ ਪਾਣੀ ਦੇ ਵਿਕਾਸ ਕਾਰਜ ਮੁਕੰਮਲ ਕਰਵਾਏ - ਚੇਅਰਮੈਨ ਚੀਮਾ
Ad Position 24