ਅੰਮ੍ਰਿਤਸਰ-ਝਬਾਲ ਕੌਮੀ ਮਾਰਗ ਦੀ ਖਸਤਾ ਹਾਲਤ ਵਿਰੁੱਧ ਬੀ.ਕੇ.ਯੂ. ਉਗਰਾਹਾਂ ਵਲੋਂ ਮੰਨਣ ਟੋਲ ਪਲਾਜ਼ਾ ’ਤੇ ਧਰਨਾ
ਝਬਾਲ, 14 ਸਤੰਬਰ (ਸੁਖਦੇਵ ਸਿੰਘ)-ਅੰਮ੍ਰਿਤਸਰ-ਝਬਾਲ ਨੈਸ਼ਨਲ ਹਾਈਵੇਅ ਮਾਰਗ ਦੀ ਬੇਹੱਦ ਖਸਤਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ, ਬਾਬਾ ਬਲਜਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਕਿਸਾਨਾਂ ਨੇ ਮੰਨਣ ਟੋਲ ਪਲਾਜ਼ਾ ’ਤੇ ਧਰਨਾ ਲਗਾ ਕੇ ਨੈਸ਼ਨਲ ਹਾਈਵੇਅ ਅਥਾਰਟੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਧਿਆਨ ਸਿੰਘ ਫ਼ੌਜੀ ਕਿਹਾ ਕਿ ਅੰਮ੍ਰਿਤਸਰ ਤੋਂ ਝਬਾਲ ਤੱਕ ਜਾਂਦੇ ਕੌਮੀ ਮਾਰਗ ਦੀ ਹਾਲਤ ਪਿਛਲੇ ਕਈ ਮਹੀਨਿਆਂ ਤੋਂ ਬਹੁਤ ਹੀ ਮਾੜੀ ਹੋਈ ਪਈ ਹੈ।
ਝਬਾਲ, 14 ਸਤੰਬਰ (ਸੁਖਦੇਵ ਸਿੰਘ)-ਅੰਮ੍ਰਿਤਸਰ-ਝਬਾਲ ਨੈਸ਼ਨਲ ਹਾਈਵੇਅ ਮਾਰਗ ਦੀ ਬੇਹੱਦ ਖਸਤਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ, ਬਾਬਾ ਬਲਜਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਕਿਸਾਨਾਂ ਨੇ ਮੰਨਣ ਟੋਲ ਪਲਾਜ਼ਾ ’ਤੇ ਧਰਨਾ ਲਗਾ ਕੇ ਨੈਸ਼ਨਲ ਹਾਈਵੇਅ ਅਥਾਰਟੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਧਿਆਨ ਸਿੰਘ ਫ਼ੌਜੀ ਕਿਹਾ ਕਿ ਅੰਮ੍ਰਿਤਸਰ ਤੋਂ ਝਬਾਲ ਤੱਕ ਜਾਂਦੇ ਕੌਮੀ ਮਾਰਗ ਦੀ ਹਾਲਤ ਪਿਛਲੇ ਕਈ ਮਹੀਨਿਆਂ ਤੋਂ ਬਹੁਤ ਹੀ ਮਾੜੀ ਹੋਈ ਪਈ ਹੈ। ਥਾਂ-ਥਾਂ ’ਤੇ ਵੱਡੇ-ਵੱਡੇ ਟੋਏ ਪਏ ਹੋਏ ਹਨ, ਜਿਸ ਕਾਰਨ ਰੋਜ਼ਾਨਾ ਦਰਦਨਾਕ ਹਾਦਸੇ ਵਾਪਰ ਰਹੇ ਹਨ। ਇਸ ਮਾਰਗ ਤੋਂ ਲੰਘਣ ਵਾਲੇ ਰਾਹਗੀਰਾਂ, ਸਕੂਲੀ ਬੱਚਿਆਂ ਅਤੇ ਮਰੀਜ਼ਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸੜਕ ਖਰਾਬ ਹੋਣ ਦੇ ਬਾਵਜੂਦ ਵੀ ਟੋਲ ਪਲਾਜ਼ਾ ’ਤੇ ਪੂਰਾ ਟੋਲ ਵਸੂਲਿਆ ਜਾ ਰਿਹਾ ਹੈ, ਜੋ ਕਿ ਸਰਾਸਰ ਲੁੱਟ ਹੈ। ਕਿਸਾਨ ਆਗੂਆਂ ਨੇ ਅੰਮ੍ਰਿਤਸਰ-ਝਬਾਲ ਕੌਮੀ ਮਾਰਗ ਦੀ ਤੁਰੰਤ ਮੁਰੰਮਤ ਕਰਵਾਉਣ, ਹਾਈਵੇਅ ’ਤੇ ਲੱਗੀਆਂ ਹੋਈਆਂ ਸਟਰੀਟ ਲਾਈਟਾਂ, ਜੋ ਪਿਛਲੇ ਲੰਬੇ ਸਮੇਂ ਤੋਂ ਬੰਦ ਪਈਆਂ ਹਨ। ਉਨ੍ਹਾਂ ਨੂੰ ਤੁਰੰਤ ਚਾਲੂ ਕਰਨ ਦੀ ਮੰਗ ਕੀਤੀ। ਆਗੂਆਂ ਨੇ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਜਲਦੀ ਇਸ ਮਸਲੇ ਦਾ ਹੱਲ ਨਾ ਕੀਤਾ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ । ਟੋਲ ਪਲਾਜ਼ਾ ਦੇ ਉੱਚ ਅਧਿਕਾਰੀਆਂ ਵੱਲ ਸਾਰਾ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਦੇ ਦਿੱਤੇ ਗਏ ਭਰੋਸੇ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ। ਇਸ ਮੌਕੇ ਲਖਵਿੰਦਰ ਸਿੰਘ, ਪ੍ਰਗਟ ਸਿੰਘ, ਸ਼ਮਸ਼ੇਰ ਸਿੰਘ, ਬਾਬਾ ਸੁੱਖਾ ਸਿੰਘ, ਨੰਬਰਦਾਰ ਹਰਜਿੰਦਰ ਸਿੰਘ, ਸੋਨੂੰ ਅਲਗੋਂ, ਬੀਰਾ ਸਿੰਘ, ਮੰਗਾ ਸਿੰਘ, ਜਿੰਦਰ ਸਿੰਘ ਅਲਗੋਂ ਸਮੇਤ ਕਿਸਾਨ ਹਾਜ਼ਰ ਸਨ।