14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪਿੰਡ ਚੱਕ ਸਿਕੰਦਰ ਵਿਖੇ ਕਈ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਫੜਿਆ ਪੱਲਾ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਹਲਕਾ ਤਰਨ ਤਾਰਨ ਦੇ ਇੰਚਾਰਜ, ਸਾਬਕਾ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਹਰਜੀਤ ਸਿੰਘ ਸੰਧੂ ਦੀ ਪ੍ਰੇਰਨਾਦਾਇਕ ਅਗਵਾਈ ਅਤੇ ਮਜ਼ਬੂਤ ਸੰਗਠਨਾਤਮਕ ਲੀਡਰਸ਼ਿਪ ਸਦਕਾ ਪਿੰਡ ਚੱਕ ਸਿਕੰਦਰ ਵਿਖੇ ਇਕ ਵਿਸ਼ਾਲ ਸ਼ਮੂਲੀਅਤ ਸਮਾਗਮ ਕੀਤਾ ਗਿਆ।

Ad Position 21
repet_subhas-goyals [Copy P29]
ਪਿੰਡ ਚੱਕ ਸਿਕੰਦਰ ਵਿਖੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਅਤੇ ਮੁਹਤਬਰ ਆਗੂਆਂ ਦਾ ਸਵਾਗਤ ਕਰਨ ਮੌਕੇ ਹਲਕਾ ਤਰਨ ਤਾਰਨ ਦੇ ਇੰਚਾਰਜ ਹਰਜੀਤ ਸਿੰਘ ਸੰਧੂ ਨਾਲ ਸੀਨੀਅਰ ਆਗੂ। 15-09-2026
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਹਲਕਾ ਤਰਨ ਤਾਰਨ ਦੇ ਇੰਚਾਰਜ, ਸਾਬਕਾ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਹਰਜੀਤ ਸਿੰਘ ਸੰਧੂ ਦੀ ਪ੍ਰੇਰਨਾਦਾਇਕ ਅਗਵਾਈ ਅਤੇ ਮਜ਼ਬੂਤ ਸੰਗਠਨਾਤਮਕ ਲੀਡਰਸ਼ਿਪ ਸਦਕਾ ਪਿੰਡ ਚੱਕ ਸਿਕੰਦਰ ਵਿਖੇ ਇਕ ਵਿਸ਼ਾਲ ਸ਼ਮੂਲੀਅਤ ਸਮਾਗਮ ਕੀਤਾ ਗਿਆ। ਇਸ ਸਮਾਗਮ ਦੌਰਾਨ ਪਿੰਡ ਦੇ ਨੰਬਰਦਾਰ, ਸਾਬਕਾ ਪੰਚਾਇਤ ਮੈਂਬਰਾਂ ਅਤੇ ਵੱਖ-ਵੱਖ ਪਾਰਟੀਆਂ ਨਾਲ ਜੁੜੇ ਸੈਂਕੜੇ ਪਰਿਵਾਰਾਂ ਅਤੇ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਰਜੀਤ ਸਿੰਘ ਸੰਧੂ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਨੰਬਰਦਾਰ ਜਗਜੀਤ ਸਿੰਘ, ਸਾਬਕਾ ਪੰਚਾਇਤ ਮੈਂਬਰ ਨਿਰਮਲ ਸਿੰਘ, ਸਰਗਰਮ ਆਗੂ ਗੁਰਭੇਜ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਸ਼ਮੂਲੀਅਤ ਕਰਨ ਵਾਲਿਆਂ ਵਿਚ ਸਰਵਣ ਸਿੰਘ, ਕਰਮ ਸਿੰਘ, ਦਰਸ਼ਨ ਸਿੰਘ, ਅੰਗਰੇਜ਼ ਸਿੰਘ, ਮਨਕੀਤ ਸਿੰਘ, ਜਗਤਾਰ ਸਿੰਘ, ਹੀਰਾ ਸਿੰਘ, ਕੁਲਵੰਤ ਸਿੰਘ ਅਤੇ ਹੋਰ ਅਨੇਕਾਂ ਸਾਥੀਆਂ ਨੇ ਵੀ ਭਾਜਪਾ ਦਾ ਦਾਮਨ ਥਾਮਿਆ। ਹਰਜੀਤ ਸਿੰਘ ਸੰਧੂ ਨੇ ਨਵੇਂ ਸ਼ਾਮਲ ਹੋਏ ਸਾਰੇ ਸਾਥੀਆਂ ਨੂੰ ਭਾਰਤੀ ਜਨਤਾ ਪਾਰਟੀ ਦਾ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਪਰਿਵਾਰ ਵਿਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਸਰਕਲ ਪ੍ਰਧਾਨ ਸੁਖਵੰਤ ਸਿੰਘ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ, ਸਾਬਕਾ ਸਰਪੰਚ ਡਾ. ਸੁਖਦੇਵ ਸਿੰਘ, ਸਾਬਕਾ ਸਰਪੰਚ ਮਨਜਿੰਦਰ ਸਿੰਘ ਵਿਰਕ, ਬਲਜਿੰਦਰ ਸਿੰਘ, ਪ੍ਰਧਾਨ ਹਰਪਾਲ ਸਿੰਘ, ਗੁਰਵੇਲ ਸਿੰਘ ਸਮੇਤ ਭਾਜਪਾ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। ਅੰਤ ਵਿਚ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਸਾਰੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੂਬੇ ਵਿਚ ਨਸ਼ਿਆਂ ਖ਼ਿਲਾਫ਼ ਜੰਗ ਫ਼ੈਸਲਾਕੁੰਨ ਦੌਰ ’ਚ ਦਾਖ਼ਲ - ਵਿਧਾਇਕ ਲਾਲਪੁਰਾ ਕਿਹਾ, ਮੁਹਿੰਮ ਤਹਿਤ 550 ਦਿਨਾਂ ਦੌ... ਅਗਲੀ ਖ਼ਬਰ ਬੱਚਿਆਂ ਵਿਚ ਪੇਟ ਦਰਦ ਹੋਣ ’ਤੇ ਲਾਪਰਵਾਹੀ ਨਾ ਵਰਤੋਂ - ਡਾ. ਸੁਪਿ੍ਯਾ
Ad Position 24