14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੂਬੇ ਵਿਚ ਨਸ਼ਿਆਂ ਖ਼ਿਲਾਫ਼ ਜੰਗ ਫ਼ੈਸਲਾਕੁੰਨ ਦੌਰ ’ਚ ਦਾਖ਼ਲ - ਵਿਧਾਇਕ ਲਾਲਪੁਰਾ ਕਿਹਾ, ਮੁਹਿੰਮ ਤਹਿਤ 550 ਦਿਨਾਂ ਦੌਰਾਨ 76 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸੂਬੇ ਵਿਚ ਨਸ਼ਿਆਂ ਖਿਲਾਫ਼ ਇਕ ਫੈਸਲਾਕੁੰਨ ਜੰਗ ਕਰਾਰ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ 550 ਦਿਨਾਂ ਦੌਰਾਨ 76 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸੂਬੇ ਵਿਚ ਨਸ਼ਿਆਂ ਖਿਲਾਫ਼ ਇਕ ਫੈਸਲਾਕੁੰਨ ਜੰਗ ਕਰਾਰ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ 550 ਦਿਨਾਂ ਦੌਰਾਨ 76 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਸ਼ਰਮਾ, ਡੀ.ਐਸ.ਪੀ. ਹਰਿੰਦਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ, ਚੇਅਰਮੈਨ ਹਰਜੀਤ ਸਿੰਘ ਸੰਧੂ, ਵਾਈਸ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋਂ ਅਤੇ ਹੋਰਨਾਂ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਖਡੂਰ ਸਾਹਿਬ ਹਲਕੇ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਇਸ ਮੁਹਿੰਮ ਨੇ ਸੂਬੇ ਵਿਚ ਨਸ਼ਿਆਂ ਦੇ ਨੈੱਟਵਰਕ ਦੀ ਕਮਰ ਤੋੜ ਕੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਵਿਚ ਸ਼ਾਨਦਾਰ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪੱਕੇ ਇਰਾਦੇ ਵਾਲੀ ਸਰਕਾਰ ਹੀ ਨਸ਼ਿਆਂ ਵਿਰੁੱਧ ਅਜਿਹੀ ਸਖ਼ਤ ਕਾਰਵਾਈ ਕਰ ਸਕਦੀ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਦਾ ਆਪਣਾ ਦ੍ਰਿੜ੍ਹ ਸੰਕਲਪ ਦਿਖਾਇਆ ਹੈ। ਵਿਧਾਇਕ ਲਾਲਪੁਰਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਆਪਣੇ ਆਖਰੀ ਪੜਾਅ ਵਿਚ ਦਾਖ਼ਲ ਹੋ ਰਹੀ ਹੈ। ਅਗਲੇ ਇਕ ਮਹੀਨੇ ਦੌਰਾਨ ਹਰੇਕ ਹਲਕੇ ਵਿਚ ਨਸ਼ਾ ਮੁਕਤੀ ਮੋਰਚਾ ਦੇ ਐਕਟਿੰਗ ਪ੍ਰਧਾਨ ਤੇ ਕਨਵੀਨਰ ਹਰੇਕ ਪਿੰਡ ਅਤੇ ਵਾਰਡ ਵਿਚ ਜਾ ਕੇ ਨਿਵਾਸੀਆਂ ਨੂੰ ਮਿਲਣਗੇ ਅਤੇ ਨਸ਼ਿਆਂ ਦੀ ਸਮੱਸਿਆ ਵਿਰੁੱਧ ਲੜਾਈ ਵਿੱਚ ਹੋਈ ਪ੍ਰਗਤੀ ਬਾਰੇ ਚਰਚਾ ਕਰਨਗੇ। ਇਸ ਮੌਕੇ ਹੋਰਨਾਂ ਬੁਲਾਰਿਆਂ ਨੇ ਵੀ ਨਸ਼ਿਆਂ ਖਿਲਾਫ ਮੁਹਿੰਮ ਬਾਰੇ ਚਾਨਣਾ ਪਾਇਆ ਅਤੇ ਲੋਕਾਂ ਨੂੰ ਇਸ ਮੁਹਿੰਮ ਵਿਚ ਸਾਥ ਦੇਣ ਦੀ ਤਾਕੀਦ ਕੀਤੀ। ਇਸ ਮੌਕੇ ਬੀ.ਡੀ.ਪੀ.ਓ. ਨਿਸ਼ਾਨ ਸਿੰਘ ਤੇ ਗੁਰਪ੍ਰੀਤ ਸਿੰਘ, ਐਸ.ਐਚ.ਓ. ਚੋਹਲਾ ਸਾਹਿਬ ਰਣਜੀਤ ਸਿੰਘ, ਹਲਕਾ ਕੋਆਰਡੀਨੇਟਰ ਜਸਕਰਨ ਸਿੰਘ ਲਾਡੀ, ਵਾਈਸ ਕੋਆਰਡੀਨੇਟਰ ਰਣਜੀਤ ਸਿੰਘ ਧੂੰਦਾ ਤੇ ਸਰਬਜੀਤ ਸਿੰਘ ਕੋਹਾੜਕਾ ਤੋਂ ਇਲਾਵਾ ਸਮੂਹ ਬਲਾਕ ਕੋਆਰਡੀਨੇਟਰ ਅਤੇ ਹੋਰ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਸਪਤਾਲ ਪੱਟੀ ਵਿਖੇ ਅੱਗ ਤੋਂ ਬਚਾਅ ਸੰਬੰਧੀ ਸਟਾਫ਼ ਨੂੰ ਦਿੱਤੀ ਸਿਖਲਾਈ ਅਗਲੀ ਖ਼ਬਰ ਪਿੰਡ ਚੱਕ ਸਿਕੰਦਰ ਵਿਖੇ ਕਈ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਫੜਿਆ ਪੱਲਾ
Ad Position 24