14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕੰਪਿਊਟਰ ਅਧਿਆਪਕ 20 ਨੂੰ ਸੰਗਰੂਰ ਵਿਖੇ ਕਰਨਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਤਰਨ ਤਾਰਨ, 14 ਸਤੰਬਰ (ਇਕਬਾਲ ਸਿੰਘ ਸੋਢੀ)–ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਰਦੀਪ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਸੀਤਲ ਸਿੰਘ ਨੇ ਕਿਹਾ ਕਿ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 5 ਸਤੰਬਰ ਨੂੰ ਜੱਥੇਬੰਦੀ ਵਲੋਂ ਲਏ ਗਏ ਫੈਸਲੇ ਅਨੁਸਾਰ 20 ਸਤੰਬਰ ਤੋਂ ਜ਼ਿਲ੍ਹਾ ਹੈੱਡ ਕੁਆਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸੁਰੂਆਤ ਕੀਤੀ ਜਾਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਤਰਨ ਤਾਰਨ, 14 ਸਤੰਬਰ (ਇਕਬਾਲ ਸਿੰਘ ਸੋਢੀ)–ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਰਦੀਪ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਸੀਤਲ ਸਿੰਘ ਨੇ ਕਿਹਾ ਕਿ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 5 ਸਤੰਬਰ ਨੂੰ ਜੱਥੇਬੰਦੀ ਵਲੋਂ ਲਏ ਗਏ ਫੈਸਲੇ ਅਨੁਸਾਰ 20 ਸਤੰਬਰ ਤੋਂ ਜ਼ਿਲ੍ਹਾ ਹੈੱਡ ਕੁਆਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸੁਰੂਆਤ ਕੀਤੀ ਜਾਵੇਗੀ। ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੁਸਾਇਟੀ ਪਿਕਟਿਸ ਦੇ ਨਾਂ ‘ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਜ ਵਿਚ ਬਣੀ ਸਹਿਮਤੀ ਅਨੁਸਾਰ ਪੰਜਵੇ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜਡ ਡੀ.ਏ ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਤਰਨ ਤਾਰਨ ਦੇ ਜ਼ਿਲ੍ਹਾ ਆਗੂ ਰਾਖੀ ਮੰਨਣ, ਹਰਜਿੰਦਰ ਕੌਰ, ਸੰਦੀਪ ਕੌਰ, ਜਸਪਾਲ ਸਿੰਘ, ਤੇਜਿੰਦਰ ਸਿੰਘ, ਅਜੇਪਾਲ ਸਿੰਘ, ਪਰਮਜੀਤ ਸਿੰਘ, ਕਰਨਜੀਤ ਸਿੰਘ, ਹਰਚੰਦ ਸਿੰਘ, ਗੁਰਪ੍ਰੀਤ ਸਿੰਘ ਸੁਗਾ , ਪਰਵਿੰਦਰ ਸਿੰਘ ਮੁੰਡਾ ਪਿੰਡ, ਇਮਰਾਨ ਸ਼ਾਹ, ਇੰਦਰਜੀਤ ਸਿੰਘ, ਪਰਮਿੰਦਰ ਸਿੰਘ , ਸਤਿਬੀਰ ਸਿੰਘ, ਸਰਬਜੀਤ ਸਿੰਘ, ਸੰਦੀਪ ਸਿੰਘ, ਗੁਰਸਾਹਿਬ ਸਿੰਘ ਰਜੀਬ ਨੰਦਾ, ਹਰਪ੍ਰੀਤ ਸਿੰਘ ਧੁੰਦਾ, ਜਸਪ੍ਰੀਤ ਸਿੰਘ, ਅਮਨਪ੍ਰੀਤ ਸਿੰਘ ਜਲਾਲਾਬਾਦ ਨੇ ਦੱਸਿਆ ਕਿ ਸੰਗਰੂਰ ਵਿਖੇ 20 ਸਤੰਬਰ ਦੀ ਸੂਬਾ ਪੱਧਰੀ ਰੈਲੀ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ 461 ਫ਼ਾਇਰਮੈਨ ਅਹੁਦਿਆਂ ਦੇ ਪੰਜਾਬ ਸਰਕਾਰ ਦੇ ਫ਼ੈਸਲੇ ’ਤੇ ਹਾਈ ਕੋਰਟ ਨੇ ਲਾਈ ਰੋਕ ਅਗਲੀ ਖ਼ਬਰ ਸਰਕਾਰੀ ਹਸਪਤਾਲ ਪੱਟੀ ਵਿਖੇ ਅੱਗ ਤੋਂ ਬਚਾਅ ਸੰਬੰਧੀ ਸਟਾਫ਼ ਨੂੰ ਦਿੱਤੀ ਸਿਖਲਾਈ
Ad Position 24