14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਖੇਡਾਂ ਦੇ ਸਰਕਾਰ ਫੰਡ ਜਾਰੀ ਕਰੇ, ਨਹੀਂ ਤਾਂ ਅਧਿਆਪਕਾਂ ਦੇ ਪੈਸੇ ਨਾਲ ਨਹੀਂ ਹੋਣਗੀਆਂ ਪ੍ਰਾਇਮਰੀ ਸਕੂਲ ਖੇਡਾਂ - ਐਲੀਮੈਂਟਰੀ ਟੀਚਰ ਯੂਨੀਅਨ

ਤਰਨ ਤਾਰਨ, 14 ਸਤੰਬਰ (ਇਕਬਾਲ ਸਿੰਘ ਸੋਢੀ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਦੇ ਝੰਡੇ ਹੇਠ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਦਿਆਂ ਐਲੀਮੈਂਟਰੀ ਟੀਚਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਪ੍ਰਾਇਮਰੀ ਸਕੂਲ ਖੇਡਾਂ ਸੰਬੰਧੀ ਸਖ਼ਤ ਫੈਸਲਾ ਲਿਆ ਗਿਆ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬੱਬੂ ਅਤੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਕੂਲ ਖੇਡਾਂ ਲਈ ਬਣਦੇ ਫੰਡ ਜਾਰੀ ਨਹੀਂ ਕੀਤੇ ਜਾਂਦੇ, ਉਦੋਂ ਤੱਕ ਅਧਿਆਪਕਾਂ ਕੋਲੋਂ ਕਿਸੇ ਵੀ ਤਰ੍ਹਾਂ ਦਾ ਫੰਡ ਇਕੱਠਾ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਖੇਡਾਂ ਕਰਵਾਈਆਂ ਜਾਣਗੀਆਂ।

Ad Position 21
repet_subhas-goyals [Copy P29]
ਐਲੀਮੈਂਟਰੀ ਟੀਚਰ ਯੂਨੀਅਨ ਦੇ ਆਗੂ ਗੱਲਬਾਤ ਕਰਦੇ ਹੋਏ। ਤਸਵੀਰ: ਲਵਲੀ 15-09-2026
ਤਰਨ ਤਾਰਨ, 14 ਸਤੰਬਰ (ਇਕਬਾਲ ਸਿੰਘ ਸੋਢੀ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਦੇ ਝੰਡੇ ਹੇਠ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਦਿਆਂ ਐਲੀਮੈਂਟਰੀ ਟੀਚਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਪ੍ਰਾਇਮਰੀ ਸਕੂਲ ਖੇਡਾਂ ਸੰਬੰਧੀ ਸਖ਼ਤ ਫੈਸਲਾ ਲਿਆ ਗਿਆ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬੱਬੂ ਅਤੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਕੂਲ ਖੇਡਾਂ ਲਈ ਬਣਦੇ ਫੰਡ ਜਾਰੀ ਨਹੀਂ ਕੀਤੇ ਜਾਂਦੇ, ਉਦੋਂ ਤੱਕ ਅਧਿਆਪਕਾਂ ਕੋਲੋਂ ਕਿਸੇ ਵੀ ਤਰ੍ਹਾਂ ਦਾ ਫੰਡ ਇਕੱਠਾ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਖੇਡਾਂ ਕਰਵਾਈਆਂ ਜਾਣਗੀਆਂ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਸਕੂਲਾਂ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਜਦੋਂ ਖੇਡਾਂ ਕਰਵਾਉਣ ਦੀ ਗੱਲ ਆਉਂਦੀ ਹੈ ਤਾਂ ਇਸ ਦਾ ਵਿੱਤੀ ਬੋਝ ਅਧਿਆਪਕਾਂ ਦੇ ਮੋਢਿਆਂ ’ਤੇ ਪਾ ਦਿੱਤਾ ਜਾਂਦਾ ਹੈ। ਅਧਿਆਪਕਾਂ ਦੀਆਂ ਜੇਬਾਂ ਵਿਚੋਂ ਪੈਸੇ ਕਢਵਾ ਕੇ ਸਰਕਾਰੀ ਪ੍ਰਬੰਧ ਚਲਾਉਣ ਦੀ ਨੀਤੀ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕ ਪਹਿਲਾਂ ਹੀ ਸਕੂਲਾਂ ਦੀਆਂ ਵੱਖ-ਵੱਖ ਲੋੜਾਂ ਪੂਰੀਆਂ ਕਰਨ ਲਈ ਆਪਣੀ ਜੇਬ ਵਿਚੋਂ ਖਰਚ ਕਰਦੇ ਆ ਰਹੇ ਹਨ। ਇਸ ਦੇ ਬਾਵਜੂਦ ਖੇਡਾਂ ਦੇ ਖਰਚੇ ਲਈ ਮੁੜ ਅਧਿਆਪਕਾਂ ਤੋਂ ਫੰਡ ਮੰਗਣਾ ਸਰਕਾਰ ਦੀ ਜਵਾਬਦੇਹੀ ਤੋਂ ਪੱਲਾ ਝਾੜਨ ਦੇ ਬਰਾਬਰ ਹੈ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਖੇਡਾਂ ਕਰਵਾਉਣੀਆਂ ਹਨ ਤਾਂ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਲੋੜੀਂਦੇ ਫੰਡ ਤੁਰੰਤ ਜਾਰੀ ਕਰੇ। ਅਧਿਆਪਕਾਂ ਦੇ ਪੈਸੇ ਨਾਲ ਸਰਕਾਰੀ ਖੇਡਾਂ ਕਰਵਾਉਣ ਦੀ ਪ੍ਰਥਾ ਨੂੰ ਹੁਣ ਖਤਮ ਕਰਨਾ ਪਵੇਗਾ । ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿਰਫ਼ ਖੇਡਾਂ ਨਾਲ ਸੰਬੰਧਿਤ ਨਹੀਂ, ਸਗੋਂ ਮੁਲਾਜ਼ਮਾਂ ਦੇ ਹੱਕਾਂ ਅਤੇ ਸਰਕਾਰ ਦੀ ਜਵਾਬਦੇਹੀ ਨਾਲ ਜੁੜੇ ਵੱਡੇ ਸੰਘਰਸ਼ ਦਾ ਹਿੱਸਾ ਹੈ। ਯੂਨੀਅਨ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ ਅਤੇ ਕਿਸੇ ਵੀ ਦਬਾਅ ਅੱਗੇ ਝੁਕੇਗੀ ਨਹੀਂ। ਇਸ ਮੌਕੇ ਸਤਪਾਲ ਸਿੰਘ, ਮਨਿੰਦਰ ਸਿੰਘ, ਮਨਜੀਤ ਪਾਰਸ, ਸਤਨਾਮ ਸਿੰਘ, ਗੁਰਲਵਦੀਪ ਸਿੰਘ, ਅਮਨਦੀਪ ਸਿੰਘ, ਮਹਿੰਦਰ ਰਾਜਨ ਤੋਂ ਇਲਾਵਾ ਹੋਰ ਯੂਨੀਅਨ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਤਰੀ ਈ.ਟੀ.ਓ.ਦੀ ਕੋਠੀ ਦਾ ਘਿਰਾਓ ਕਰਨ ਲਈ ਕਿਸਾਨ ਬੀਬੀਆ ਦਾ ਜਥਾ ਹੋਇਆ ਰਵਾਨਾ ਅਗਲੀ ਖ਼ਬਰ ਜ਼ਿਲ੍ਹੇ ’ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ
Ad Position 24