ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੇ ਪ੍ਰਾਪਤ ਦਾਅਵੇ ਤੇ ਇਤਰਾਜ਼ਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)–ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)–ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) -2026 ਦੇ ਦੂਜੇ ਪੜਾਅ (ਦਾਅਵੇ ਅਤੇ ਇਤਰਾਜ਼ਾਂ ਦੀ ਪ੍ਰਾਪਤੀ) ਦੀ ਆਖ਼ਰੀ ਮਿਤੀ 12 ਸਤੰਬਰ 2026 ਤੱਕ ਪ੍ਰਾਪਤ ਹੋਏ ਫਾਰਮਾਂ ਦੀਆਂ ਸੂਚੀਆਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਰਾਜਨੀਤਿਕ ਪਾਰਟੀਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪੈਂਦੇ 4 ਵਿਧਾਨ ਸਭਾ ਹਲਕਿਆਂ ਤਰਨ ਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਰਾਜਨੀਤਿਕ ਪਾਰਟੀਆਂ ਨਾਲ ਹਫ਼ਤਾਵਾਰੀ ਮੀਟਿੰਗਾਂ ਕੀਤੀਆਂ ਗਈਆਂ ਅਤੇ ਮਿਤੀ 13 ਅਗਸਤ ਤੋਂ 12 ਸਤੰਬਰ 2026 ਤੱਕ ਪ੍ਰਾਪਤ ਹੋਏ ਦਾਅਵਿਆਂ ’ਤੇ ਇਤਰਾਜ਼ਾਂ ਦੀਆਂ ਸੂਚੀਆਂ ਫਾਰਮ ਨੰਬਰ 9,10,11,11ਏ, 11ਬੀ ਰਾਜਨੀਤਿਕ ਪਾਰਟੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਪ੍ਰਾਪਤ ਫਾਰਮ ਨੰ. 6, 6 ਏ, 7, 8 ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਚੋਣ ਕਮਿਸ਼ਨ ਵਲੋ ਜਾਰੀ ਸ਼ਡਿਊਲ ਅਨੁਸਾਰ 8 ਅਕਤੂਬਰ 2026 ਤੱਕ ਕਰ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਐਸ.ਆਈ.ਆਰ. ਦੌਰਾਨ 13.8.2026 ਤੋਂ 12.9.2026 ਤੱਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ/ ਬੀ.ਐਲ.ਓਜ਼ ਵਲੋਂ ਆਮ ਜਨਤਾ ਪਾਸੋਂ ਦਾਅਵੇ ਤੇ ਇਤਰਾਜ਼ (ਫਾਰਮ ਨੰ.6. 6 ਏ, 7 ਤੇ 8 ਵਿੱਚ) ਪ੍ਰਾਪਤ ਕੀਤੇ ਗਏ ਸਨ।