15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮਮਤਾ ਨਿਕੇਤਨ ਕਾਨਵੈਂਟ ਸਕੂਲ ਵਿਚ ਹਿੰਦੀ ਦਿਵਸ ਮਨਾਇਆ

ਤਰਨ ਤਾਰਨ, 15 ਸਤੰਬਰ (ਪਰਮਜੀਤ ਜੋਸ਼ੀ)–ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨ ਤਾਰਨ ਵਿਖੇ ਹਿੰਦੀ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਵੇਰ ਦੀ ਪ੍ਰਾਰਥਨਾ ਸਭਾ ਦਾ ਆਰੰਭ ਸ਼ਬਦ ਗਾਇਨ ਨਾਲ ਹੋਇਆ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਤਰਨ ਤਾਰਨ, 15 ਸਤੰਬਰ (ਪਰਮਜੀਤ ਜੋਸ਼ੀ)–ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨ ਤਾਰਨ ਵਿਖੇ ਹਿੰਦੀ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਵੇਰ ਦੀ ਪ੍ਰਾਰਥਨਾ ਸਭਾ ਦਾ ਆਰੰਭ ਸ਼ਬਦ ਗਾਇਨ ਨਾਲ ਹੋਇਆ। ਉਪਰੰਤ ਵਿਦਿਆਰਥੀਆਂ ਵਲੋਂ ਹਿੰਦੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ। ਛੇਵੀਂ ਜਮਾਤ ਦੀ ਖੁਸ਼ਮੀਤ ਕੌਰ ਨੇ ਹਿੰਦੀ ਭਾਸ਼ਾ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਦੀ ਅਹਿਮੀਅਤ ’ਤੇ ਚਾਨਣਾ ਪਾਇਆ। ਇਸ ਤੋਂ ਬਾਅਦ ਜਪਲਿਨ ਕੌਰ ਨੇ ਵੀ ਹਿੰਦੀ ਭਾਸ਼ਾ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਰਵਨੀਤ ਕੌਰ ਨੇ ਹਿੰਦੀ ਦੀ ਮਿਠਾਸ ਅਤੇ ਸੁੰਦਰਤਾ ਨੂੰ ਦਰਸਾਉਂਦੀ ਇਕ ਮਨਮੋਹਕ ਕਵਿਤਾ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਚਰਨ ਕੌਰ ਨੇ ਵੀ ਹਿੰਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਹ ਸਮਾਗਮ ਸਭ ਲਈ ਗਿਆਨਵਰਧਕ ਅਤੇ ਯਾਦਗਾਰ ਰਿਹਾ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਗੋਇੰਦਵਾਲ ਸਾਹਿਬ ਦੀ ਰੈਲੀ ਵਿਚ ਕਸਬਾ ਸ਼ਾਹਬਾਜ਼ਪੁਰ ਤੇ ਨੇੜਲੇ ਪਿੰਡਾਂ ’ਚੋਂ ਪਹੁੰਚੇ ਹਜ਼ਾਰਾਂ ਲੋਕਾਂ ਦਾ ਧੰਨਵਾਦ– ਪਲਵਿੰਦ...
Ad Position 24