ਸਾਬਕਾ ਬੈਂਕ ਬ੍ਰਾਂਚ ਮੈਨੇਜਰ ਖ਼ਿਲਾਫ਼ ਮਾਮਲਾ ਦਰਜ
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਸੈਂਟਰਲ ਬੈਂਕ ਆਫ ਇੰਡੀਆ ਬ੍ਰਾਂਚ ਪੁਹੂਵਿੰਡ ਦੇ ਬ੍ਰਾਂਚ ਮੈਨੇਜਰ ਖਿਲਾਫ਼ 42 ਹਜ਼ਾਰ 59 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਐੱਸ.
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਸੈਂਟਰਲ ਬੈਂਕ ਆਫ ਇੰਡੀਆ ਬ੍ਰਾਂਚ ਪੁਹੂਵਿੰਡ ਦੇ ਬ੍ਰਾਂਚ ਮੈਨੇਜਰ ਖਿਲਾਫ਼ 42 ਹਜ਼ਾਰ 59 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਅੰਕੁਰ ਗਾਂਧੀ ਪੁੱਤਰ ਅਸ਼ੋਕ ਗਾਂਧੀ ਚੀਫ ਮੈਨੇਜਰ ਸੈਂਟਰਲ ਬੈਂਕ ਆਫ ਇੰਡੀਆ ਰੀਜਨਲ ਦਫਤਰ ਅੰਮ੍ਰਿਤਸਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਕਰੁਣ ਗਰਗ ਪੁੱਤਰ ਗੁਲਸ਼ਨ ਕੁਮਾਰ ਸਾਬਕਾ ਬ੍ਰਾਂਚ ਮੈਨੇਜਰ ਸੈਂਟਰ ਬੈਂਕ ਆਫ ਇੰਡੀਆ ਬ੍ਰਾਂਚ ਪਹੂਵਿੰਡ ਵਾਸੀ ਰੂਪ ਨਗਰ ਗਿੱਦੜਬਾਹਾ ਸ੍ਰੀ ਮੁਕਤਸਰ ਸਾਹਿਬ ਨੇ ਬੈਂਕ ਵਿਚ 43 ਹਜ਼ਾਰ 59 ਰੁਪਏ ਦੀ ਹੇਰਾਫੇਰੀ ਕਰਕੇ ਖੁਦ ਨੂੰ ਗੈਰ ਕਾਨੂੰਨੀ ਢੰਗ ਨਾਲ ਲਾਭ ਪਹੁੰਚਾਇਆ ਹੈ। ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਐੱਸ.ਪੀ.(ਡੀ) ਤਰਨ ਤਾਰਨ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ। ਜਿਸ ’ਤੇ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਹਰਮਨਪ੍ਰੀਤ ਸਿੰਘ ਨੇ ਉਕਤ ਬੈਂਕ ਬ੍ਰਾਂਚ ਪਹੂਵਿੰਡ ਦੇ ਸਾਬਕਾ ਮੈਨੇਜਰ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।