15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਦੀਆਂ ਲੈਕਚਰਾਰਾਂ ਦਾ ‘ਮਹਾਤਮਾ ਗਾਂਧੀ ਨੈਸ਼ਨਲ ਲੀਡਰਸ਼ਿਪ 2026’ ਐਵਾਰਡ ਨਾਲ ਸਨਮਾਨ

ਮੀਆਂਵਿੰਡ, 15 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀਆਂ ਚਾਰ ਹੋਣਹਾਰ ਲੈਕਚਰਾਰਾਂ ਸਹਿਜਪ੍ਰੀਤ ਕੌਰ, ਚੰਦਨਪ੍ਰੀਤ ਕੌਰ, ਜਤਿੰਦਰ ਕੌਰ ਅਤੇ ਜਸ਼ਨਦੀਪ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸ਼ਾਨਦਾਰ ਅਧਿਆਪਨ ਸੇਵਾਵਾਂ ਲਈ ‘ਮਹਾਤਮਾ ਗਾਂਧੀ ਨੈਸ਼ਨਲ ਲੀਡਰਸ਼ਿਪ ਐਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਕੂਲ ਦੀਆਂ ਅਧਿਆਪਕਾਵਾਂ ਵਲੋਂ ਸਿੱਖਿਆ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਜ਼ਿੰਮੇਵਾਰੀ ਅਤੇ ਉਨ੍ਹਾਂ ਦੀਆਂ ਉੱਤਮ ਸੇਵਾਵਾਂ ਦੀ ਪ੍ਰਸੰਸਾ ਦਾ ਪ੍ਰਤੀਕ ਹੈ।

Ad Position 21
repet_subhas-goyals [Copy P29]
ਪ੍ਰਿੰਸੀਪਲ ਮੈਡਮ ਜਗਪ੍ਰੀਤ ਕੌਰ ‘ਮਹਾਤਮਾ ਗਾਂਧੀ ਨੈਸ਼ਨਲ ਲੀਡਰਸ਼ਿਪ ਐਵਾਰਡ 2026’ ਸਨਮਾਨਿਤ ਚਾਰੇ ਅਧਿਆਪਕਾਵਾਂ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ: ਸੰਧੂ 16-09-2026
ਮੀਆਂਵਿੰਡ, 15 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀਆਂ ਚਾਰ ਹੋਣਹਾਰ ਲੈਕਚਰਾਰਾਂ ਸਹਿਜਪ੍ਰੀਤ ਕੌਰ, ਚੰਦਨਪ੍ਰੀਤ ਕੌਰ, ਜਤਿੰਦਰ ਕੌਰ ਅਤੇ ਜਸ਼ਨਦੀਪ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸ਼ਾਨਦਾਰ ਅਧਿਆਪਨ ਸੇਵਾਵਾਂ ਲਈ ‘ਮਹਾਤਮਾ ਗਾਂਧੀ ਨੈਸ਼ਨਲ ਲੀਡਰਸ਼ਿਪ ਐਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਕੂਲ ਦੀਆਂ ਅਧਿਆਪਕਾਵਾਂ ਵਲੋਂ ਸਿੱਖਿਆ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਜ਼ਿੰਮੇਵਾਰੀ ਅਤੇ ਉਨ੍ਹਾਂ ਦੀਆਂ ਉੱਤਮ ਸੇਵਾਵਾਂ ਦੀ ਪ੍ਰਸੰਸਾ ਦਾ ਪ੍ਰਤੀਕ ਹੈ। ਚਾਰਾਂ ਲੈਕਚਰਾਰਾਂ ਵਲੋਂ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਅਕਾਦਮਿਕ ਉੱਨਤੀ, ਗਿਆਨ ਵਿਚ ਵਾਧੇ, ਚੰਗੇ ਸੰਸਕਾਰਾਂ ਅਤੇ ਸਰਵਪੱਖੀ ਵਿਕਾਸ ਲਈ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ। ਇਸ ਉਪਲੱਬਧੀ ਨਾਲ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਜਗਪ੍ਰੀਤ ਕੌਰ ਨੇ ਚਾਰਾਂ ਲੈਕਚਰਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਅਧਿਆਪਕਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਉਪਲੱਬਧੀ ਪੂਰੇ ਸਕੂਲ ਪਰਿਵਾਰ ਲਈ ਮਾਣ ਵਾਲੀ ਗੱਲ ਹੈ ਅਤੇ ਉਹ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਆਪਣੀਆਂ ਸੇਵਾਵਾਂ ਨੂੰ ਸਮਰਪਿਤ ਭਾਵਨਾ ਨਾਲ ਜਾਰੀ ਰੱਖਣ। ਇਸ ਮੌਕੇ ਸਕੂਲ ਦੇ ਚੇਅ. ਜਸਪਾਲ ਸਿੰਘ ਰੰਧਾਵਾ ਵਲੋਂ ਇਨ੍ਹਾਂ ਲੈਕਚਰਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਸਕੂਲ ਦੀ ਪ੍ਰਿੰਸੀਪਲ ਮੈਡਮ ਜਗਪ੍ਰੀਤ ਕੌਰ ਸਮੇਤ ਸਮੂਹ ਸਕੂਲ਼ ਸਟਾਫ਼ ਵਲੋਂ ਹਰ ਖੇਤਰ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਦਾ ਨਾਂਅ ਉੱਚਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸਕੂਲ ਸਟਾਫ਼ ਵਲੋਂ ਸਹਿਜਪ੍ਰੀਤ ਕੌਰ, ਚੰਦਨਪ੍ਰੀਤ ਕੌਰ, ਜਤਿੰਦਰ ਕੌਰ ਅਤੇ ਜਸ਼ਨਦੀਪ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਤੋਂ ਮਿਲ ਰਹੇ ਪਿਆਰ ਨੇ ਵਿਰੋਧੀਆਂ ਦੀ ਬੇਚੈਨੀ ਵਧਾਈ-ਅਵਤਾਰ ਸਿੰਘ ਬਿੱਲਾ ਸ਼ੇਰੋਂ ਅਗਲੀ ਖ਼ਬਰ ਸਾਬਕਾ ਬੈਂਕ ਬ੍ਰਾਂਚ ਮੈਨੇਜਰ ਖ਼ਿਲਾਫ਼ ਮਾਮਲਾ ਦਰਜ
Ad Position 24