17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ

ਹਰੀਕੇ ਪੱਤਣ, 16 ਸਤੰਬਰ (ਸੰਜੀਵ ਕੁੰਦਰਾ)– ਹੜ੍ਹ ਪੀੜਤ ਕਿਸਾਨ ਸੰਘਰਸ਼ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਸਤਲੁਜ ਬਿਆਸ ਢਾਬਾ ਹਰੀਕੇ ਪੱਤਣ ਬਾਈਪਾਸ ’ਤੇ ਹੋਈ। ਜਿਸ ਵਿਚ ਸੂਬਾ ਕਮੇਟੀ ਆਗੂ, ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਮੀਤ ਪ੍ਰਧਾਨ ਅਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 17-09-2026
ਹਰੀਕੇ ਪੱਤਣ, 16 ਸਤੰਬਰ (ਸੰਜੀਵ ਕੁੰਦਰਾ)– ਹੜ੍ਹ ਪੀੜਤ ਕਿਸਾਨ ਸੰਘਰਸ਼ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਸਤਲੁਜ ਬਿਆਸ ਢਾਬਾ ਹਰੀਕੇ ਪੱਤਣ ਬਾਈਪਾਸ ’ਤੇ ਹੋਈ। ਜਿਸ ਵਿਚ ਸੂਬਾ ਕਮੇਟੀ ਆਗੂ, ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਮੀਤ ਪ੍ਰਧਾਨ ਅਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਮੀਟਿੰਗ ਦੌਰਾਨ ਵੱਖ-ਵੱਖ ਵਿਚਾਰ ਵਟਾਂਦਰੇ ਕੀਤੇ ਗਏ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ 25 ਸਤੰਬਰ ਨੂੰ ਜ਼ਿਲਾ ਫਿਰੋਜ਼ਪੁਰ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ 25 ਨਵੰਬਰ ਨੂੰ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਮਹਾਂ ਰੈਲੀ ਕਰਵਾਈ ਜਾਵੇਗੀ ਜੋ ਦਾਣਾ ਮੰਡੀ ਮੱਖੂ ਜਾਂ ਫਤਿਹਗੜ੍ਹ ਸਭਰਾ ਵਿਖੇ ਹੋਵੇਗੀ। ਇਸ ਤੋਂ ਇਲਾਵਾ ਜਥੇਬੰਦੀ ਦੀ ਦਸਤਾਰ ਦਾ ਰੰਗ ਅਸਮਾਨੀ ਰੰਗ ਮਕੁਰੱਰ ਕੀਤਾ ਗਿਆ ਅਤੇ ਜਥੇਬੰਦੀ ਦੇ ਪਹਿਚਾਣ ਪੱਤਰ ਬਣਾਉਣ ਬਾਰੇ ਵੀ ਫੈਸਲਾ ਕੀਤਾ ਗਿਆ। ਇਸ ਮੌਕੇ ਖਜਾਨਚੀ ਸੁਖਵੰਤ ਸਿੰਘ ਗਿੱਲ, ਸੂਬਾ ਮੀਤ ਪ੍ਰਧਾਨ ਜੱਜਵਿੰਦਰ ਸਿੰਘ ਗਿੱਲ, ਜ਼ਿਲਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਗਿੱਲ,ਕੋਰ ਕਮੇਟੀ ਮੈਂਬਰ ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ ਬੰਡਾਲਾ, ਮੇਜਰ ਸਿੰਘ, ਜਸਬੀਰ ਸਿੰਘ, ਗੁਰਪ੍ਰੀਤ ਸਿੰਘ, ਰਮਿੰਦਰ ਸਿੰਘ ਰਵੀ ਜ਼ਿਲ੍ਹਾ ਮੀਤ ਪ੍ਰਧਾਨ, ਦਵਿੰਦਰ ਸਿੰਘ,ਬਲਵੀਰ ਸਿੰਘ ਝੁੱਗੀਆਂ, ਸੰਤੋਖ ਸਿੰਘ, ਲਵਪ੍ਰੀਤ ਸਿੰਘ ਕਾਲੇਕੇ, ਕਰਨੈਲ ਸਿੰਘ, ਗੁਰਦੇਵ ਸਿੰਘ ਅਤੇ ਜਗੀਰ ਸਿੰਘ ਬੰਡਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥਾਇਰਡ ਰੋਗ ਦੇ ਲੱਛਣਾਂ ਨੂੰ ਸਮੇਂ ਸਿਰ ਪਛਾਣੋ— ਡਾ. ਰੰਧਾਵਾ ਅਗਲੀ ਖ਼ਬਰ ਢਾਈ ਸਾਲ ਦੀ ਲੜਕੀ ਨੂੰ ਖੋਹ ਕੇ ਲਿਜਾਣ ’ਤੇ ਤਿੰਨ ਖਿਲਾਫ਼ ਮਾਮਲਾ ਦਰਜ
Ad Position 24