17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਦੜਾ ਸੱਟਾ ਲਗਾਉਣ ਵਾਲਿਆਂ ਖਿਲਾਫ ਲਗਾਤਾਰ ਸਖ਼ਤ ਕਾਰਵਾਈ ਕਰਨਾ ਪੁਲਿਸ ਪ੍ਰਸ਼ਾਸਨ ਦਾ ਸ਼ਲਾਘਾਯੋਗ ਕੰਮ—ਅਭਿਸ਼ੇਕ ਜੋਸ਼ੀ

ਤਰਨ ਤਾਰਨ, 16 ਸਤੰਬਰ (ਇਕਬਾਲ ਸਿੰਘ ਸੋਢੀ)—ਤਰਨ ਤਾਰਨ ਵਿਚ ਸ਼ਰੇਆਮ ਚੱਲ ਰਹੇ ਦੜਾ ਸੱਟਾ ਲਗਾਉਣ ਵਾਲਿਆਂ ਖਿਲਾਫ਼ ਸ਼ਿਵ ਸੈਨਾ ਪੰਜਾਬ ਦੀ ਜ਼ਿਲ੍ਹਾ ਤਰਨ ਤਾਰਨ ਟੀਮ ਵਲੋੋਂ ਪੁਲਿਸ ਪ੍ਰਸ਼ਾਸਨ ਕੋਲੋ ਕਾਰਵਾਈ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਮੁੱਖ ਰੱਖਦੇ ਹੋਏ ਐੱਸ. ਐੱਸ.

Ad Position 21
No active advertisement
ਗੱਲਬਾਤ ਕਰਦੇ ਹੋਏ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਅਭਿਸ਼ੇਕ ਜੋਸ਼ੀ ਅਤੇ ਉਨ੍ਹਾਂ ਨਾਲ ਹੋਰ ਅਹੁਦੇਦਾਰ। ਤਸਵੀਰ—ਲਵਲੀ 17-09-2026
ਤਰਨ ਤਾਰਨ, 16 ਸਤੰਬਰ (ਇਕਬਾਲ ਸਿੰਘ ਸੋਢੀ)—ਤਰਨ ਤਾਰਨ ਵਿਚ ਸ਼ਰੇਆਮ ਚੱਲ ਰਹੇ ਦੜਾ ਸੱਟਾ ਲਗਾਉਣ ਵਾਲਿਆਂ ਖਿਲਾਫ਼ ਸ਼ਿਵ ਸੈਨਾ ਪੰਜਾਬ ਦੀ ਜ਼ਿਲ੍ਹਾ ਤਰਨ ਤਾਰਨ ਟੀਮ ਵਲੋੋਂ ਪੁਲਿਸ ਪ੍ਰਸ਼ਾਸਨ ਕੋਲੋ ਕਾਰਵਾਈ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਮੁੱਖ ਰੱਖਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਵਲੋੋਂ ਵਿਸ਼ੇਸ਼ ਟੀਮ ਦਾ ਗਠਨ ਕਰਕੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤੀ ਨਾਲ ਦੜੇ ਸੱਟੇ ਦਾ ਕਾਰੋਬਾਰ ਬੰਦ ਹੋ ਗਿਆ ਹੈ। ਦੜਾ ਸੱਟਾ ਮਾਫੀਆ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਤੇ ਕਾਰਵਾਈ ਕਰਨ ਵਾਲੀ ਉਨ੍ਹਾਂ ਦੀ ਟੀਮ ਦਾ ਸ਼ਿਵ ਸੈਨਾ ਧੰਨਵਾਦ ਕਰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਪ੍ਰਧਾਨ ਅਭਿਸ਼ੇਕ ਜੋਸ਼ੀ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਪੰਜਾਬ ਵਲੋੋਂ ਬੀਤੇ ਦਿਨੀ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੂੰ ਮੰਗ ਪੱਤਰ ਦੇ ਕੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਸ਼ਹਿਰ ਵਿਚ ਬੇਖੌਫ ਹੋ ਕੇ ਦੜੇ ਸੱਟੇ ਦਾ ਕਾਰੋਬਾਰ ਚਲਾ ਕੇ ਆਮ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਅਤੇ ਧੋਖਾਧੜੀ ਕੀਤੀ ਜਾ ਰਹੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਮੰਗ ਪੱਤਰ ’ਤੇ ਕਾਰਵਾਈ ਕਰਦਿਆ ਦੜਾ ਸੱਟਾ ਮਾਫੀਆ ਦੇ ਖਿਲਾਫ਼ ਕਾਰਵਾਈ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ। ਟੀਮ ਵਲੋੋਂ ਲਗਾਤਾਰ ਇਸ ਮਾਫੀਆ ਨਾਲ ਜੁੜੇ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾ ਖਿਲਾਫ ਮਾਮਲੇ ਦਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਪੰਜਾਬ ਵਲੋਂ ਭਵਿੱਖ ਵਿਚ ਵੀ ਸਮਾਜ ਵਿਚ ਫੈਲੀਆ ਕੁਰੀਤੀਆਂ ਦੇ ਖਿਲਾਫ਼ ਲਗਾਤਾਰ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ ਦੀਆਂ ਲਾਈਟਾਂ ਦੀ ਬੱਤੀ ਗੁੱਲ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਬਲਾਕ ਗੰਡੀਵਿੰਡ ਦੇ ਦੋ ਮੈਂਬਰਾਂ ਨੂੰ ਜਥੇਬੰਦੀ ਵਿਚੋਂ ਛੇਕਿਆ
Ad Position 24