17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਮਾਰੀ ਬਾਜ਼ੀ

ਭਿੱਖੀਵਿੰਡ, 16 ਸਤੰਬਰ (ਬੌਬੀ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ੍ਰੀ ਅੰਮ੍ਰਿਤਸਰ) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਦਿਆਰਥੀਆਂ ਨੂੰ ਗੁਰਮਤਿ ਨਾਲ ਜੋੜਨ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਲਿਖਤੀ ਧਾਰਮਿਕ ਪ੍ਰੀਖਿਆ ਕਰਵਾਈ ਗਈ ਸੀ। ਇਸ ਪ੍ਰੀਖਿਆ ਵਿੱਚ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਬੱਚਿਆਂ ਨੇ ਹਰ ਸਾਲ ਵਾਂਗ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਅੰਕ ਹਾਸਿਲ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 17-09-2026
ਭਿੱਖੀਵਿੰਡ, 16 ਸਤੰਬਰ (ਬੌਬੀ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ੍ਰੀ ਅੰਮ੍ਰਿਤਸਰ) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਦਿਆਰਥੀਆਂ ਨੂੰ ਗੁਰਮਤਿ ਨਾਲ ਜੋੜਨ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਲਿਖਤੀ ਧਾਰਮਿਕ ਪ੍ਰੀਖਿਆ ਕਰਵਾਈ ਗਈ ਸੀ। ਇਸ ਪ੍ਰੀਖਿਆ ਵਿੱਚ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਬੱਚਿਆਂ ਨੇ ਹਰ ਸਾਲ ਵਾਂਗ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਅੰਕ ਹਾਸਿਲ ਕੀਤੇ ਹਨ। ਸਕੂਲ ਪਹੁੰਚਣ ’ਤੇ ਸ਼ਾਨਦਾਰ ਨਤੀਜਾ ਲਿਆਉਣ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਚੇਅਰਪਰਸਨ ਮਨਪ੍ਰੀਤ ਕੌਰ ਨੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਨਿਵਾਜਿਆ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਮਨਪ੍ਰੀਤ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਕਰਵਾਈ ਜਾਂਦੀ ਇਹ ਪ੍ਰੀਖਿਆ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਅਤੇ ਧਾਰਮਿਕ ਇਤਿਹਾਸ ਨਾਲ ਜੋੜਨ ਲਈ ਇਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਭਵਿੱਖ ਵਿੱਚ ਹੋਰ ਵੀ ਮਿਹਨਤ ਕਰਨ ਅਤੇ ਅਗਲੀਆਂ ਪ੍ਰੀਖਿਆਵਾਂ ਵਿੱਚ ਇਸ ਤੋਂ ਵੀ ਬਿਹਤਰ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਪੌਸ਼ਟਿਕ ਬਗੀਚੀ ਸੰਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਨੈਸ਼ਨਲ ਹਾਈਵੇ ਦੀਆਂ ਲਾਈਟਾਂ ਦੀ ਬੱਤੀ ਗੁੱਲ
Ad Position 24