17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਜ਼ਿਲ੍ਹਾ ਚੋਣ ਅਫ਼ਸਰ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ ਅਧਿਕਾਰੀਆਂ ਨੂੰ ਜਾਰੀ ਕੀਤੇ ਲੋੜੀਂਦੇ ਦਿਸ਼ਾ - ਨਿਰਦੇਸ਼

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ-2027 ਦੀ ਕੀਤੀ ਗਈ। ਇਸ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਹਲਕਾ ਲੈਵਲ ਸਟਰਾਂਗ ਰੂਮਾਂ, ਕਾਊਂਟਿੰਗ ਸੈਂਟਰਾਂ, ਰਸੀਵਿੰਗ ਅਤੇ ਡਿਸਪੈਚ ਸੈਂਟਰਾਂ ਦੀ ਸ਼ਨਾਖਤ ਤੋਂ ਇਲਾਵਾ ਵਲਨਰੇਬਿਲਿਟੀ ਮੈਪਿੰਗ ਤੇ ਕ੍ਰਿਟੀਕਲ ਪੋਲਿੰਗ ਸਟੇਸ਼ਨਾਂ ਸੰਬੰਧੀ ਕੀਤੀ ਗਈ ਕਾਰਵਾਈ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਰਿਟਰਨਿੰਗ ਅਫਸਰਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

Ad Position 21
No active advertisement
ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ। ਤਸਵੀਰ: ਲਵਲੀ 17-09-2026
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ-2027 ਦੀ ਕੀਤੀ ਗਈ। ਇਸ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਹਲਕਾ ਲੈਵਲ ਸਟਰਾਂਗ ਰੂਮਾਂ, ਕਾਊਂਟਿੰਗ ਸੈਂਟਰਾਂ, ਰਸੀਵਿੰਗ ਅਤੇ ਡਿਸਪੈਚ ਸੈਂਟਰਾਂ ਦੀ ਸ਼ਨਾਖਤ ਤੋਂ ਇਲਾਵਾ ਵਲਨਰੇਬਿਲਿਟੀ ਮੈਪਿੰਗ ਤੇ ਕ੍ਰਿਟੀਕਲ ਪੋਲਿੰਗ ਸਟੇਸ਼ਨਾਂ ਸੰਬੰਧੀ ਕੀਤੀ ਗਈ ਕਾਰਵਾਈ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਰਿਟਰਨਿੰਗ ਅਫਸਰਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਪੋਲਿੰਗ ਸਟੇਸ਼ਨਾਂ, ਈ.ਵੀ.ਐਮਜ਼ ਅਤੇ ਐਫ.ਐਲ.ਸੀ. ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਮੂਹ ਸੈਕਟਰ ਅਫ਼ਸਰਾਂ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਸਾਰੇ ਲੋੜੀਂਦੇ ਇੰਤਜ਼ਾਮ ਮੁਕੰਮਲ ਕੀਤੇ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ, ਐਸ.ਡੀ.ਐਮ. ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਡੀ.ਐਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਐਸ.ਡੀ.ਐਮ. ਪੱਟੀ ਅਮਨਦੀਪ, ਐਸ.ਡੀ.ਐਮ. ਭਿੱਖੀਵਿੰਡ ਜਗਦੀਪ ਸਿੰਘ, ਸਮੂਹ ਐਸ.ਪੀਜ਼ ਤੇ ਡੀ.ਐਸ.ਪੀਜ਼, ਚੋਣ ਤਹਿਸੀਲਦਾਰ ਇੰਦਰਜੀਤ ਸਿੰਘ, ਚੋਣ ਕਾਨੂੰਗੋ ਦਿਲਬਾਗ ਸਿੰਘ ਤੇ ਜਸਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਨਸ਼ਾ ਮੁਕਤ ਯਾਤਰਾ’ ਨੂੰ ਇਤਿਹਾਸਕ ਬਣਾਇਆ ਜਾਵੇਗਾ –ਹਰਜੀਤ ਸਿੰਘ ਸੰਧੂ ਅਗਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਕਲੱਬ ਮੁਰਾਦਪੁਰਾ ਦੀ ਮੀਟਿੰਗ
Ad Position 24