17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

‘ ਨਸ਼ਾ ਮੁਕਤ ਯਾਤਰਾ’ ਨੂੰ ਇਤਿਹਾਸਕ ਬਣਾਇਆ ਜਾਵੇਗਾ –ਹਰਜੀਤ ਸਿੰਘ ਸੰਧੂ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਸੰਕਲਪ ਨੂੰ ਲੋਕ ਲਹਿਰ ਦਾ ਰੂਪ ਦੇਣ ਲਈ ਚਲਾਈ ਜਾ ਰਹੀ ‘ਨਸ਼ਾ ਮੁਕਤ ਯਾਤਰਾ’ ਨੂੰ ਲੈ ਕੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਮੁੱਖ ਦਫ਼ਤਰ ਤਰਨ ਤਾਰਨ ਵਿਖੇ ਇਕ ਮਹੱਤਵਪੂਰਨ ਅਤੇ ਸੰਗਠਨਾਤਮਕ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਅਗਵਾਈ ਭਾਜਪਾ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਹਰਜੀਤ ਸਿੰਘ ਸੰਧੂ (ਜ਼ਿਲ੍ਹਾ ਸਹਿ ਇੰਚਾਰਜ ਜਲੰਧਰ ਅਰਬਨ) ਨੇ ਕੀਤੀ।

Ad Position 21
No active advertisement
ਮੁੱਖ ਦਫ਼ਤਰ ਵਿਖੇ ਤਰਨ ਤਾਰਨ ਦੇ ਪਾਰਟੀ ਆਗੂਆਂ ਨੂੰ ਸੰਬੋਧਨ ਕਰਨ ਮੌਕੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ। ਤਸਵੀਰ–ਲਵਲੀ 17-09-2026
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਸੰਕਲਪ ਨੂੰ ਲੋਕ ਲਹਿਰ ਦਾ ਰੂਪ ਦੇਣ ਲਈ ਚਲਾਈ ਜਾ ਰਹੀ ‘ਨਸ਼ਾ ਮੁਕਤ ਯਾਤਰਾ’ ਨੂੰ ਲੈ ਕੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਮੁੱਖ ਦਫ਼ਤਰ ਤਰਨ ਤਾਰਨ ਵਿਖੇ ਇਕ ਮਹੱਤਵਪੂਰਨ ਅਤੇ ਸੰਗਠਨਾਤਮਕ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਅਗਵਾਈ ਭਾਜਪਾ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਹਰਜੀਤ ਸਿੰਘ ਸੰਧੂ (ਜ਼ਿਲ੍ਹਾ ਸਹਿ ਇੰਚਾਰਜ ਜਲੰਧਰ ਅਰਬਨ) ਨੇ ਕੀਤੀ। ਮੀਟਿੰਗ ਦੌਰਾਨ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਰਨ ਤਾਰਨ ਸ਼ਹਿਰ ਵਿਚ ਕੱਢੀ ਜਾਣ ਵਾਲੀ ਨਸ਼ਾ ਮੁਕਤ ਯਾਤਰਾ ਦੇ ਸਮੁੱਚੇ ਪ੍ਰਬੰਧਾਂ, ਰੂਟ, ਜਨ-ਭਾਗੀਦਾਰੀ, ਸੰਗਠਨਾਤਮਕ ਜ਼ਿੰਮੇਵਾਰੀਆਂ ਅਤੇ ਯਾਤਰਾ ਨੂੰ ਵੱਧ ਤੋਂ ਵੱਧ ਪ੍ਰਭਾਵਸ਼ਾਲੀ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਭਜਾਓ, ਪੰਜਾਬ ਬਚਾਓ’ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣਾ, ਪਰਿਵਾਰਾਂ ਵਿਚ ਜਾਗਰੂਕਤਾ ਪੈਦਾ ਕਰਨੀ ਅਤੇ ਪੰਜਾਬ ਨੂੰ ਮੁੜ ਸਿਹਤਮੰਦ, ਖੁਸ਼ਹਾਲ ਅਤੇ ਤਰੱਕੀਸ਼ੀਲ ਸੂਬਾ ਬਣਾਉਣਾ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ, ਸਰਕਲ ਪ੍ਰਧਾਨ ਰੌਹਿਤ ਸ਼ਰਮਾ, ਸਰਕਲ ਪ੍ਰਧਾਨ ਸੁਖਵੰਤ ਸਿੰਘ, ਸਰਕਲ ਪ੍ਰਧਾਨ ਕਨਵਰਦੀਪ ਸਿੰਘ, ਪ੍ਰਧਾਨ ਹਰਪਾਲ ਸਿੰਘ, ਸਰਕਲ ਪ੍ਰਧਾਨ ਕਰਮਜੀਤ ਸਿੰਘ ਗਗੋਬੂਆ, ਐੱਸ.ਸੀ. ਮੋਰਚਾ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ, ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਦਿਨੇਸ਼ ਜੋਸ਼ੀ, ਓ.ਬੀ.ਸੀ. ਮੋਰਚਾ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ, ਮੇਜਰ ਸਿੰਘ, ਕਾਬਲ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਕੈਪਟਨ ਪੂਰਨ ਸਿੰਘ, ਬਲਜਿੰਦਰ ਸਿੰਘ, ਬਲਜੀਤ ਸਿੰਘ, ਕਾਰਤਿਕ ਚੋਪੜਾ, ਅਮਨ ਅਰੋੜਾ, ਕੇਵਲ ਜੋਸ਼ੀ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਦੇ ਪ੍ਰਮੁੱਖ ਆਗੂ ਅਤੇ ਕਾਰਕੁਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ ’ ਤਹਿਤ ਟੈਨਿਸ ਬਾਲ ਕ੍ਰਿਕਟ ਦੇ ਹੋਏ ਬਲਾਕ ਪੱਧਰੀ ਮੁਕਾਬਲੇ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ ਅਧਿਕਾਰੀਆਂ ਨੂੰ ਜਾਰੀ ਕੀਤੇ ਲੋੜੀ...
Ad Position 24