17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਸ਼ਿਵ ਕੁਮਾਰ ਸੋਨੀ ਜ਼ਿਲ੍ਹਾ ਤਰਨ ਤਾਰਨ ਦਾ ਇੰਚਾਰਜ ਨਿਯੁਕਤ

ਹਰੀਕੇ ਪੱਤਣ, 16 ਸਤੰਬਰ (ਸੰਜੀਵ ਕੁੰਦਰਾ)–ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਪਾਰਟੀ ਵਲੋਂ ਸੰਗਠਨਾਤਮਕ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਜਾ ਰਹੀ ਹੈ। ਇਸੇ ਤਹਿਤ ਭਾਜਪਾ ਦੇ ਸਰਗਰਮ ਆਗੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ ਨੂੰ ਨਸ਼ਾ ਮੁਕਤ ਪੰਜਾਬ ਯਾਤਰਾ ਲਈ ਜ਼ਿਲ੍ਹਾ ਤਰਨ ਤਾਰਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਪਾਰਟੀ ਵਲੋਂ ਸ਼ਿਵ ਕੁਮਾਰ ਸੋਨੀ ਨੂੰ ਸੌਂਪੀ ਗਈ ਇਹ ਜ਼ਿੰਮੇਵਾਰੀ ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਨੂੰ ਸੰਗਠਿਤ ਢੰਗ ਨਾਲ ਅੱਗੇ ਵਧਾਉਣ ਨਾਲ ਸਬੰਧਤ ਹੈ।

Ad Position 21
No active advertisement
ਅਜੀਤ ਡੈਸਕ 17-09-2026
ਹਰੀਕੇ ਪੱਤਣ, 16 ਸਤੰਬਰ (ਸੰਜੀਵ ਕੁੰਦਰਾ)–ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਪਾਰਟੀ ਵਲੋਂ ਸੰਗਠਨਾਤਮਕ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਜਾ ਰਹੀ ਹੈ। ਇਸੇ ਤਹਿਤ ਭਾਜਪਾ ਦੇ ਸਰਗਰਮ ਆਗੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ ਨੂੰ ਨਸ਼ਾ ਮੁਕਤ ਪੰਜਾਬ ਯਾਤਰਾ ਲਈ ਜ਼ਿਲ੍ਹਾ ਤਰਨ ਤਾਰਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਪਾਰਟੀ ਵਲੋਂ ਸ਼ਿਵ ਕੁਮਾਰ ਸੋਨੀ ਨੂੰ ਸੌਂਪੀ ਗਈ ਇਹ ਜ਼ਿੰਮੇਵਾਰੀ ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਨੂੰ ਸੰਗਠਿਤ ਢੰਗ ਨਾਲ ਅੱਗੇ ਵਧਾਉਣ ਨਾਲ ਸਬੰਧਤ ਹੈ। ਉਨ੍ਹਾਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਮੰਡਲਾਂ, ਸਰਕਲਾਂ ਅਤੇ ਪਿੰਡ ਪੱਧਰ ’ਤੇ ਪਾਰਟੀ ਵਰਕਰਾਂ ਨਾਲ ਤਾਲਮੇਲ ਕਰਕੇ ਯਾਤਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੋਗਰਾਮ ਉਲੀਕੇ ਜਾਣਗੇ। ਇਸ ਮੌਕੇ ਸ਼ਿਵ ਕੁਮਾਰ ਸੋਨੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦਾ ਭਵਿੱਖ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਵੀ ਯਤਨ ਕੀਤੇ ਜਾਣੇ ਚਾਹੀਦੇ ਹਨ। ਸ਼ਿਵ ਕੁਮਾਰ ਸੋਨੀ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਸਿਰਫ਼ ਇਕ ਰਾਜਨੀਤਿਕ ਪ੍ਰੋਗਰਾਮ ਵਜੋਂ ਨਹੀਂ, ਸਗੋਂ ਸਮਾਜਿਕ ਜਾਗਰੂਕਤਾ ਦੀ ਇਕ ਮੁਹਿੰਮ ਵਜੋਂ ਲੋਕਾਂ ਤੱਕ ਲਿਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਲਈ ਪਰਿਵਾਰਾਂ, ਨੌਜਵਾਨਾਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ, ਪੰਚਾਇਤਾਂ ਅਤੇ ਆਮ ਲੋਕਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਯਾਤਰਾ ਸਬੰਧੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਬੈਠਕਾਂ ਕਰਕੇ ਵਿਸਥਾਰਤ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਲੋਕਾਂ ਨਾਲ ਸੰਪਰਕ ਕਰਕੇ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ, ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੋੜਨ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਾਗੀਦਾਰੀ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਜਾਵੇਗਾ। 16 ਟੀ.ਟੀ.03 ਸ਼ਿਵ ਕੁਮਾਰ ਸੋਨੀ
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 20 ਤੇ 21 ਨੂੰ ਅਗਲੀ ਖ਼ਬਰ ਮਮਤਾ ਨਿਕੇਤਨ ਦੇ ਜੈਪ੍ਰੀਤ ਸਿੰਘ ਦੀ ਪਾਵਰ ਲਿਫਟਿੰਗ ਵਿਚ ਰਾਜ ਪੱਧਰੀ ਚੋਣ
Ad Position 24