17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਜ਼ਿਲ੍ਹੇ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 20 ਤੇ 21 ਨੂੰ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 20 ਅਤੇ 21 ਸਤੰਬਰ ਨੂੰ ਤਰਨ ਤਾਰਨ ਜ਼ਿਲ੍ਹੇ ਵਿਚ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸ ਤਹਿਤ ਪਹਿਲਾ ਸ਼ੋਅ 20 ਸਤੰਬਰ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਅਤੇ ਦੂਜਾ ਸ਼ੋਅ 21 ਸਤੰਬਰ ਨੂੰ ਸਕੂਲ ਆਫ ਐਮੀਨੈਂਸ ਪੱਟੀ ਵਿਖੇ ਹੋਵੇਗਾ।

Ad Position 21
No active advertisement
ਅਜੀਤ ਡੈਸਕ 17-09-2026
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 20 ਅਤੇ 21 ਸਤੰਬਰ ਨੂੰ ਤਰਨ ਤਾਰਨ ਜ਼ਿਲ੍ਹੇ ਵਿਚ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸ ਤਹਿਤ ਪਹਿਲਾ ਸ਼ੋਅ 20 ਸਤੰਬਰ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਅਤੇ ਦੂਜਾ ਸ਼ੋਅ 21 ਸਤੰਬਰ ਨੂੰ ਸਕੂਲ ਆਫ ਐਮੀਨੈਂਸ ਪੱਟੀ ਵਿਖੇ ਹੋਵੇਗਾ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਢੁੱਕਵੇਂ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸ਼ਾਮ ਸਮੇਂ ਹੋਣ ਵਾਲੇ ਇਹ ਡਰੋਨ ਸ਼ੋਅ ਆਪਣੀ ਕਿਸਮ ਦੇ ਵਿਲੱਖਣ ਸ਼ੋਅ ਹਨ, ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਦੀ ਬਾਕਮਾਲ ਪੇਸ਼ਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ ਡਰੋਨ ਸ਼ੋਅ ਵਾਲੀਆਂ ਥਾਵਾਂ ‘ਤੇ ਸੰਗਤ ਦੇ ਬੈਠਣ ਦੇ ਢੁੱਕਵੇਂ ਇੰਤਜ਼ਾਮ ਹੋਣਗੇ, ਜਿਥੇ ਸ਼ੋਅ ਦੀ ਸ਼ੁਰੂਆਤ ਰਾਗੀ ਜਥੇ ਵਲੋਂ ਕੀਰਤਨ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਾਮ 6:30 ਵਜੇ ਤੋਂ ਸਮਾਗਮ ਸ਼ੁਰੂ ਹੋਣਗੇ, ਜਿਨ੍ਹਾਂ ਵਿਚ ਗੁਰਬਾਣੀ ਕੀਰਤਨ ਤੋਂ ਬਾਅਦ 8:00 ਵਜੇ ਡਰੋਨ ਸ਼ੋਅ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਰੋਨ ਸ਼ੋਅ ਦੌਰਾਨ ਇਕੋ ਸਮੇਂ 500 ਡਰੋਨ ਅਸਮਾਨ ਵਿਚ ਉੱਡਦੇ ਹੋਏ ਗੁਰੂ ਜੀ ਦੇ ਫ਼ਲਸਫ਼ੇ ਬਾਰੇ ਡਿਜੀਟਲ ਢੰਗ ਨਾਲ ਪੇਸ਼ਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਜਿਹੇ 92 ਡਰੋਨ ਸ਼ੋਅ ਸੂਬੇ ਭਰ ਵਿਚ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਵਿਲੱਖਣ ਪੇਸ਼ਕਾਰੀਆਂ ਨੂੰ ਦੇਖਣ ਲਈ ਹੁੰਮ-ਹੁੰਮਾ ਕੇ ਪਹੁੰਚਣ ਦਾ ਸੱਦਾ ਦਿੱਤਾ, ਤਾਂ ਜੋ ਗੁਰੂ ਜੀ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਪ੍ਰੇਰਣਾ ਲਈ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ, ਐਸ.ਡੀ.ਐਮ. ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਡੀ.ਐਮ. ਪੱਟੀ ਅਮਨਦੀਪ, ਡਰੋਨ ਕੰਪਨੀ ਦੇ ਨੁੰਮਾਇੰਦੇ ਗਿਆਨਜੋਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਸਾਹਿਬ ਰੈਲੀ ਦੇ ਵੱਡੇ ਇਕੱਠ ਨੇ 2027 ਦਾ ਮੁੱਢ ਬੰਨ੍ਹਿਆ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਸ਼ਿਵ ਕੁਮਾਰ ਸੋਨੀ ਜ਼ਿਲ੍ਹਾ ਤਰਨ ਤਾਰਨ ਦਾ ਇੰਚਾਰਜ ਨਿਯੁਕਤ
Ad Position 24