18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਬ ਜੇਲ੍ਹ ਪੱਟੀ ਵਿਖੇ ਵਧੀਆ ਡਿਊਟੀ ਨਿਭਾਅ ਰਹੇ ‘ਪੈਸਕੋ’ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਪੱਟੀ, 17 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)- ਸਬ ਜੇਲ੍ਹ ਪੱਟੀ ਵਿਖੇ ਡਿਊਟੀ ਨਿਭਾਅ ਰਹੇ ‘ਪੈਸਕੋ’ ਕਰਮਚਾਰੀਆਂ ਗੁਰਜਿੰਦਰ ਸਿੰਘ ਤੇ ਹਰਜੀਤ ਸਿੰਘ ਨੂੰ ਜੇਲ੍ਹ ਅੰਦਰ ਵਧੀਆ ਡਿਊਟੀ ਨਿਭਾਉਣ ਬਦਲੇ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਚੰਡੀਗੜ੍ਹ ਵਲੋਂ ਇਕ-ਇਕ ਹਜ਼ਾਰ ਰੁਪਏ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸੁਪਰਡੈਂਟ ਸਬ ਜੇਲ੍ਹ ਪੱਟੀ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਕਰਮਚਾਰੀ ਜੇਲ੍ਹ ਅੰਦਰ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਅ ਰਹੇ ਹਨ।

Ad Position 21
No active advertisement
ਅਜੀਤ ਡੈਸਕ 18-09-2026
ਪੱਟੀ, 17 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)- ਸਬ ਜੇਲ੍ਹ ਪੱਟੀ ਵਿਖੇ ਡਿਊਟੀ ਨਿਭਾਅ ਰਹੇ ‘ਪੈਸਕੋ’ ਕਰਮਚਾਰੀਆਂ ਗੁਰਜਿੰਦਰ ਸਿੰਘ ਤੇ ਹਰਜੀਤ ਸਿੰਘ ਨੂੰ ਜੇਲ੍ਹ ਅੰਦਰ ਵਧੀਆ ਡਿਊਟੀ ਨਿਭਾਉਣ ਬਦਲੇ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਚੰਡੀਗੜ੍ਹ ਵਲੋਂ ਇਕ-ਇਕ ਹਜ਼ਾਰ ਰੁਪਏ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸੁਪਰਡੈਂਟ ਸਬ ਜੇਲ੍ਹ ਪੱਟੀ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਕਰਮਚਾਰੀ ਜੇਲ੍ਹ ਅੰਦਰ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਵਲੋਂ ਜੇਲ੍ਹ ਅੰਦਰ ਬੰਦ ਬੰਦੀਆਂ ਨੂੰ ਨਸ਼ਾ ਛੱਡਣ, ਅਨੁਸ਼ਾਸਨ ਵਿਚ ਰਹਿਣ, ਕਾਨੂੰਨ ਦੀ ਪਾਲਣਾ ਕਰਨ ਅਤੇ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਇਕ ਚੰਗੇ ਨਾਗਰਿਕ ਬਣ ਕੇ ਸਮਾਜ ਵਿਚ ਵਿਚਰਨ ਦੀ ਪ੍ਰੇਰਨਾ ਦਿੱਤੀ ਜਾਂਦੀ ਹੈ। ਇਨ੍ਹਾਂ ਕਰਮਚਾਰੀਆਂ ਦੇ ਉੱਦਮ ਸਦਕਾ ਹੁਣ ਤੱਕ ਕਾਫੀ ਬੰਦੀ ਨਸ਼ੇ ਦੀ ਲੱਤ ਤੋਂ ਛੁਟਕਾਰਾ ਪਾ ਚੁੱਕੇ ਹਨ ਅਤੇ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਸਮਾਜ ਵਿਚ ਇਕ ਚੰਗੇ ਨਾਗਰਿਕ ਵਜੋਂ ਵਿਚਰ ਰਹੇ ਹਨ। ਜੇਲ੍ਹ ਸੁਪਰਡੈਂਟ ਅਤੇ ਬਾਕੀ ਸਟਾਫ਼ ਵਲੋਂ ਇਨ੍ਹਾਂ ਕਰਮਚਾਰੀਆਂ ਨੂੰ ਸਨਮਾਨਿਤ ਹੋਣ ’ਤੇ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਹਵਾਲਾਤੀ ਪਾਸੋਂ 3 ਪੈਕੇਟ ਕੂਲਲਿੱਪ ਬਰਾਮਦ
Ad Position 24