ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
ਝਬਾਲ, 17 ਸਤੰਬਰ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਸੂ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ, ਜਿਥੇ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿਡ ਵਲੋਂ ਕਥਾ ਕਰਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ।
ਝਬਾਲ, 17 ਸਤੰਬਰ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਸੂ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ, ਜਿਥੇ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿਡ ਵਲੋਂ ਕਥਾ ਕਰਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ। ਉਪਰੰਤ ਦੀਵਾਨ ਹਾਲ ਵਿਚ ਸਜਾਏ ਗਏ ਧਾਰਮਿਕ ਦੀਵਾਨ ਵਿਚ ਵੱਖ-ਵੱਖ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਹਰ ਸੰਗਰਾਂਦ ਦੀ ਤਰ੍ਹਾਂ ਕਰਵਾਏ ਗਏ ਅੰਮ੍ਰਿਤ ਸੰਚਾਰ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਪੰਜ ਪਿਆਰਿਆਂ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੀਆਂ ਬਣੀਆਂ, ਜਿਨ੍ਹਾਂ ਨੂੰ ਭੇਟਾ ਰਹਿਤ ਕਕਾਰ ਦਿੱਤੇ ਗਏ ਤੇ ਸਨਮਾਨਿਤ ਕੀਤਾ। ਇਸ ਮੌਕੇ ਮੈਨੇਜ਼ਰ ਧਰਮਿੰਦਰ ਸਿੰਘ ਮਾਣੋਚਾਲ੍ਹ ਦੀ ਦੇਖ ਰੇਖ ਹੇਠ ਟ੍ਰੈਫਿਕ ਪਾਰਕਿੰਗ ਅਤੇ ਗੁਰੂ ਕੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ।