18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਐਸ. ਡੀ. ਓ. ਤਰਲੋਚਨ ਸਿੰਘ ਵਲੋਂ ਐਸ. ਆਈ. ਆਰ. ਸੰਬੰਧੀ ਕੈਂਪ ਦਾ ਨਿਰੀਖਣ

ਮੀਆਂਵਿੰਡ, 17 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਮੀਆਂਵਿੰਡ ਵਿਖੇ ਐਸ. ਆਈ.

Ad Position 21
No active advertisement
ਅਜੀਤ ਡੈਸਕ 18-09-2026
ਮੀਆਂਵਿੰਡ, 17 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਮੀਆਂਵਿੰਡ ਵਿਖੇ ਐਸ. ਆਈ. ਆਰ. ਸੰਬੰਧੀ ਲੱਗੇ ਕੈਂਪ ਦਾ ਨਿਰੀਖਣ ਕਰਨ ਪੀ. ਡਬਲਿਊ. ਡੀ. ਦੇ ਐਸ. ਡੀ. ਓ. ਤਰਲੋਚਨ ਸਿੰਘ ਬਿਆਸ ਸਥਾਨਕ ਪਿੰਡ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਸੁਪਰਵਾਈਜ਼ਰ ਬਰਿੰਦਰ ਸਿੰਘ ਵੀ ਮੌਜ਼ੂਦ ਸਨ। ਇਸ ਮੌਕੇ ਉਨ੍ਹਾਂ ਵਲੋਂ ਪਿੰਡ ਦੇ ਬੀ.ਐਲ.ਓ. ਕੋਲੋਂ ਕੀਤੇ ਜਾ ਰਹੇ ਕੰਮ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਬੀ. ਐਲ. ਓ. ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਸੰਬੰਧੀ ਦਿੱਤੇ ਕੰਮ ਨੂੰ ਵਧੀਆ ਢੰਗ ਨਾਲ ਨਿਭਾਇਆ ਗਿਆ ਹੈ। ਇਸ ਮੌਕੇ ਮੌਜੂਦ ਬੀ. ਐਲ. ਓ. ਨੇ ਕਿਹਾ ਕਿ ਇਸ ਕੈਂਪ ਵਿਚ ਪਹੁੰਚੇ ਵੋਟਰਾਂ ਦੇ ਉਹ ਧੰਨਵਾਦੀ ਹਨ, ਜਿੰਨ੍ਹਾਂ ਵਲੋਂ ਸਾਨੂੰ ਪੂਰਾ ਸਹਿਯੋਗ ਦਿੱਤਾ ਗਿਆ ਹੈ। ਇਸ ਮੌਕੇ ਮਨਜੀਤ ਕੁਮਾਰ, ਸਮੀਰ ਕੁਮਾਰ ਤੇ ਬਲਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਨਵਾਂ ਨਿਸ਼ਾਨ ਸਾਹਿਬ ਚੜ੍ਹਾਇਆ ਅਗਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
Ad Position 24