18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਕਾਰਾਂ ਦੇ ਸ਼ੋਅ ਰੂਮ ਤੇ ਵਰਕਸ਼ਾਪ ਨੂੰ ਅਚਾਨਕ ਲੱਗੀ ਅੱਗ

ਸੁਲਤਾਨਵਿੰਡ, 17 ਸਤੰਬਰ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮ੍ਰਿਤਸਰ ਗੋਲਡਨ ਗੇਟ ਨੇੜੇ ਸਥਿਤ ਰਨਾਲਉਟ ਕਾਰਾਂ ਦੇ ਸ਼ੋਅਰੂਮ ਅਤੇ ਵਰਕਸ਼ਾਪ ਵਿਚ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਵਿਚ ਮੌਜੂਦ ਲੋਕਾਂ ਵਿਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ।

Ad Position 21
No active advertisement
ਅਜੀਤ ਡੈਸਕ 18-09-2026
ਸੁਲਤਾਨਵਿੰਡ, 17 ਸਤੰਬਰ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮ੍ਰਿਤਸਰ ਗੋਲਡਨ ਗੇਟ ਨੇੜੇ ਸਥਿਤ ਰਨਾਲਉਟ ਕਾਰਾਂ ਦੇ ਸ਼ੋਅਰੂਮ ਅਤੇ ਵਰਕਸ਼ਾਪ ਵਿਚ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਵਿਚ ਮੌਜੂਦ ਲੋਕਾਂ ਵਿਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ ’ਤੇ ਅੰਮ੍ਰਿਤਸਰ ਦੇ ਵੱਖ-ਵੱਖ ਫਾਇਰ ਸਟੇਸ਼ਨਾਂ ਤੋਂ ਅੱਗ ਬੁਝਾਊ ਗੱਡੀਆਂ ਪਹੁੰਚੀਆਂ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵਲੋਂ ਕਾਫ਼ੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਜਾਣਕਾਰੀ ਦਿੰਦਿਆਂ ਸ਼ੋਅਰੂਮ ਦੇ ਮਾਲਕ ਆਨੰਦਪਾਲ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਅੱਜ ਸ਼ਾਮ ਕਰੀਬ 7 ਵਜੇ ਸਾਰਾ ਸਟਾਫ ਆਪਣੀ ਡਿਊਟੀ ਖਤਮ ਕਰਕੇ ਸ਼ੋਅਰੂਮ ਤੋਂ ਚਲਾ ਗਿਆ ਤੇ ਕੁਝ ਮਿੰਟਾ ਬਾਅਦ ਉਨ੍ਹਾਂ ਨੂੰ ਸਕਿਓਰਿਟੀ ਕਰਮਚਾਰੀਆਂ ਵਲੋਂ ਫੋਨ ਕਰਕੇ ਸੂਚਿਤ ਕੀਤਾ ਕਿ ਸ਼ੋਅਰੂਮ ਤੇ ਵਰਕਸ਼ਾਪ ’ਚ ਅੱਗ ਲੱਗ ਗਈ ਹੈ। ਉਨ੍ਹਾਂ ਦੱਸਿਆ ਕਿ ਅੱਗ ਕਿਸੇ ਸਪਾਰਕਿੰਗ ਕਾਰਨ ਲੱਗਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਸ਼ੋਅਰੂਮ ਤੇ ਵਰਕਸ਼ਾਪ ਅੰਦਰ ਖੜ੍ਹੀਆਂ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਿਆ। ਆਨੰਦਪਾਲ ਸਿੰਘ ਨੇ ਦੱਸਿਆ ਕਿ ਅੱਗ ਕਾਰਨ ਸ਼ੋਅਰੂਮ ਤੇ ਵਰਕਸ਼ਾਪ ਵਿਚ ਖੜ੍ਹੀਆਂ ਗੱਡੀਆਂ ਸਮੇਤ ਹੋਰ ਸਾਮਾਨ ਦਾ ਵੀ ਨੁਕਸਾਨ ਹੋਇਆ ਹੈ, ਪਰ ਫਿਲਹਾਲ ਹੋਏ ਕੁੱਲ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਨੁਕਸਾਨ ਦਾ ਪੂਰਾ ਜਾਇਜ਼ਾ ਲੈਣ ਤੋਂ ਬਾਅਦ ਹੀ ਇਸ ਸੰਬੰਧੀ ਸਹੀ ਜਾਣਕਾਰੀ ਸਾਹਮਣੇ ਆ ਸਕੇਗੀ। ਫਾਇਰ ਬ੍ਰਿਗੇਡ ਦੀਆਂ ਟੀਮਾਂ ਵਲੋਂ ਸਮੇਂ ਸਿਰ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਕਾਰਨ ਅੱਗ ਨੂੰ ਹੋਰ ਇਲਾਕੇ ਵਿਚ ਫੈਲਣ ਤੋਂ ਰੋਕਿਆ। ਘਟਨਾ ਸੰਬੰਧੀ ਅੱਗ ਲੱਗਣ ਦੇ ਕਾਰਨਾਂ ਤੇ ਹੋਏ ਨੁਕਸਾਨ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੰਤ ਨਿਵਾਸ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਜਾਵੇਗਾ - ਬਾਬਾ ਭੋਲਾ ਸਿੰਘ ਅਗਲੀ ਖ਼ਬਰ ਭਾਜਪਾ ਨੇ ‘ਨਸ਼ਾ ਮੁਕਤ ਯਾਤਰਾ’ ਤਹਿਤ ‘ਯੁਵਾ ਸੰਪਰਕ ਅਭਿਆਨ’ ਦੀ ਜ਼ਿੰਮੇਵਾਰੀ ਅਕਸ਼ੈ ਸ਼ਰਮਾ ਨੂੰ ਸੌਂਪੀ
Ad Position 24