18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰਦੁਆਰਾ ਸੰਤ ਨਿਵਾਸ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਜਾਵੇਗਾ - ਬਾਬਾ ਭੋਲਾ ਸਿੰਘ

ਝਬਾਲ, 17 ਸਤੰਬਰ (ਸਰਬਜੀਤ ਸਿੰਘ)-ਪੂਰਨ ਬ੍ਰਹਮ ਗਿਆਨੀ ਤੇ ਪੁੱਤਰਾਂ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ 6, 7 ਤੇ 8 ਅਕਤੂਬਰ ਨੂੰ ਗੁਰਦੁਆਰਾ ਸੰਤ ਨਿਵਾਸ ਵਿਖੇ ਵੀ ਬਾਬਾ ਸੰਤੋਖ ਸਿੰਘ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਬਾਬਾ ਭੋਲਾ ਸਿੰਘ ਬੀੜ ਸਾਹਿਬ ਵਾਲਿਆਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਦੇ ਸ਼ਬਦ ਕੀਰਤਨ ਹੋਣਗੇ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਪ੍ਰਸਿੱਧ ਵੱਖ-ਵੱਖ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ।

Ad Position 21
No active advertisement
ਬਾਬਾ ਭੋਲਾ ਸਿੰਘ ਬੀੜ ਸਾਹਿਬ ਵਾਲੇ। 18-09-2026
ਝਬਾਲ, 17 ਸਤੰਬਰ (ਸਰਬਜੀਤ ਸਿੰਘ)-ਪੂਰਨ ਬ੍ਰਹਮ ਗਿਆਨੀ ਤੇ ਪੁੱਤਰਾਂ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ 6, 7 ਤੇ 8 ਅਕਤੂਬਰ ਨੂੰ ਗੁਰਦੁਆਰਾ ਸੰਤ ਨਿਵਾਸ ਵਿਖੇ ਵੀ ਬਾਬਾ ਸੰਤੋਖ ਸਿੰਘ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਬਾਬਾ ਭੋਲਾ ਸਿੰਘ ਬੀੜ ਸਾਹਿਬ ਵਾਲਿਆਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਦੇ ਸ਼ਬਦ ਕੀਰਤਨ ਹੋਣਗੇ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਪ੍ਰਸਿੱਧ ਵੱਖ-ਵੱਖ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਇਸ ਮੇਲੇ ’ਤੇ ਪਹੁੰਚਣ ਵਾਲੀਆਂ ਸੰਗਤਾਂ ਲਈ ਲੰਗਰ ਪਾਣੀ, ਰਿਹਾਇਸ਼ ਆਦਿ ਦੇ ਪੂਰੇ ਪ੍ਰਬੰਧ ਕਰਕੇ ਸੰਗਤਾਂ ਦੀ ਸਹੂਲਤ ਦਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਬੰਧਾਂ ਨੂੰ ਲੈ ਕੇ ਸਮੂਹ ਇਲਾਕੇ ਦੀਆਂ ਸੰਗਤਾਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਗੁਰਦੁਆਰਾ ਸੰਤ ਨਿਵਾਸ ਬੀੜ ਸਾਹਿਬ ਦੀਵਾਨ ਹਾਲ ਵਿਚ 19 ਸਤੰਬਰ ਨੂੰ ਮੀਟਿੰਗ ਹੋਵੇਗੀ। ਇਸ ਮੌਕੇ ਜੱਜ ਸਿੰਘ ਕਸੇਲ ਅਤੇ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਦੇ ਖਿਡਾਰੀ ਖੇਡਾਂ ਵਿਚ ਰਹੇ ਜੇਤੂ ਅਗਲੀ ਖ਼ਬਰ ਕਾਰਾਂ ਦੇ ਸ਼ੋਅ ਰੂਮ ਤੇ ਵਰਕਸ਼ਾਪ ਨੂੰ ਅਚਾਨਕ ਲੱਗੀ ਅੱਗ
Ad Position 24