ਸ਼੍ਰੋਮਣੀ ਅਕਾਲੀ ਦਲ ਵਲੋਂ 20 ਨੂੰ ਕੀਤੀ ਜਾ ਰਹੀ ਰੈਲੀ ਬੇਮਿਸਾਲ ਹੋਵੇਗੀ - ਅਕਾਲੀ ਆਗੂ
ਝਬਾਲ, 17 ਸਤੰਬਰ (ਸਰਬਜੀਤ ਸਿੰਘ)-ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੇ ਖੁੱਲ੍ਹੇ ਖੇਡ ਮੈਦਾਨ ਵਿਚ 20 ਸਤੰਬਰ ਨੂੰ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਭਾਰੀ ਰੈਲੀ ਬੇਮਿਸਾਲ ਸਾਬਿਤ ਹੋਵੇਗੀ। ਇਹ ਵਿਚਾਰ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੇ ਕਮੇਟੀ ਮੈਂਬਰ ਗੁਰਬੀਰ ਸਿੰਘ ਝਬਾਲ ਤੇ ਸਾਬਕਾ ਸ੍ਰੋਮਣੀ ਕਮੇਟੀ ਮੈਂਬਰ ਕਸ਼ਮੀਰ ਸਿੰਘ ਗੰਡੀਵਿੰਡ ਨੇ ਆਪਣੇ ਸਾਥੀ ਅਕਾਲੀ ਵਰਕਰਾਂ ਸਮੇਤ ਵੱਖ-ਵੱਖ ਪਿੰਡਾਂ ਵਿਚ ਰੈਲੀ ਸੰਬੰਧੀ ਲੋਕਾਂ ਨੂੰ ਲਾਮਬੰਦ ਕਰਨ ਉਪਰੰਤ ਝਬਾਲ ਵਿਖੇ ਗੱਲਬਾਤ ਦੌਰਾਨ ਪ੍ਰਗਟ ਕੀਤੇ।
ਅ
ਅਕਾਲੀ ਆਗੂ ਗੁਰਬੀਰ ਸਿੰਘ ਝਬਾਲ, ਕਸ਼ਮੀਰ ਸਿੰਘ ਗੰਡੀਵਿੰਡ
18-09-2026
ਝਬਾਲ, 17 ਸਤੰਬਰ (ਸਰਬਜੀਤ ਸਿੰਘ)-ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੇ ਖੁੱਲ੍ਹੇ ਖੇਡ ਮੈਦਾਨ ਵਿਚ 20 ਸਤੰਬਰ ਨੂੰ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਭਾਰੀ ਰੈਲੀ ਬੇਮਿਸਾਲ ਸਾਬਿਤ ਹੋਵੇਗੀ। ਇਹ ਵਿਚਾਰ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੇ ਕਮੇਟੀ ਮੈਂਬਰ ਗੁਰਬੀਰ ਸਿੰਘ ਝਬਾਲ ਤੇ ਸਾਬਕਾ ਸ੍ਰੋਮਣੀ ਕਮੇਟੀ ਮੈਂਬਰ ਕਸ਼ਮੀਰ ਸਿੰਘ ਗੰਡੀਵਿੰਡ ਨੇ ਆਪਣੇ ਸਾਥੀ ਅਕਾਲੀ ਵਰਕਰਾਂ ਸਮੇਤ ਵੱਖ-ਵੱਖ ਪਿੰਡਾਂ ਵਿਚ ਰੈਲੀ ਸੰਬੰਧੀ ਲੋਕਾਂ ਨੂੰ ਲਾਮਬੰਦ ਕਰਨ ਉਪਰੰਤ ਝਬਾਲ ਵਿਖੇ ਗੱਲਬਾਤ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਆਖਿਆ ਕਿ ਰੈਲੀ ਵਿਚ ਸ਼ਾਮਿਲ ਹੋਣ ਲਈ ਹਲਕੇ ਦੇ ਲੋਕਾਂ ਵਿਚ ਵੱਡਾ ਉਤਸ਼ਾਹ ਹੈ ਅਤੇ ਇਹ ਰੈਲੀ ਵਿਰੋਧੀਆਂ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦੇਵੇਗੀ। ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾਂ ਹੀ ਪੰਜਾਬ ਦੇ ਵਿਕਾਸ ਅਤੇ ਪੰਜਾਬੀਆਂ ਦੀ ਭਲਾਈ ਲਈ ਜੋ ਕੰਮ ਕੀਤੇ ਹਨ, ਉਸ ਦੀ ਬਦੌਲਤ ਸੂਬੇ ਦੇ ਲੋਕ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਜੁੜਦੇ ਜਾ ਰਹੇ ਹਨ ਅਤੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਉਤਾਵਲੇ ਦਿਖਾਈ ਦੇ ਰਹੇ ਹਨ। ਤਰਨ ਤਾਰਨ ਹਲਕੇ ਵਿਚ 20 ਸਤੰਬਰ ਨੂੰ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਦੀ ਨੀਂਹ ਰੱਖੇਗੀ। ਇਸ ਮੌਕੇ ਸਾਬਕਾ ਚੇਅ. ਤੇਗਾ ਸਿੰਘ ਸੋਹਲ, ਸੀਨੀਅਰ ਅਕਾਲੀ ਆਗੂ ਜਥੇਦਾਰ ਵਰਿੰਦਰ ਸਿੰਘ ਠੱਠਾ ਹੋਰ ਵੀ ਅਕਾਲੀ ਵਰਕਰ ਹਾਜ਼ਰ ਸਨ।