17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਚੇਅ. ਅੰਗਦਦੀਪ ਸਿੰਘ ਸੋਹਲ ਨੇ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਕੀਤੀ ਸ਼ੁਰੂਆਤ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਚੇਅ. ਅੰਗਦਦੀਪ ਸਿੰਘ ਸੋਹਲ ਵਲੋਂ ਜ਼ਿਲ੍ਹੇ ਵਿਚ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 18-09-2026
ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਚੇਅ. ਅੰਗਦਦੀਪ ਸਿੰਘ ਸੋਹਲ ਵਲੋਂ ਜ਼ਿਲ੍ਹੇ ਵਿਚ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ, ਸਕੂਲਾਂ, ਹੈਲਥ ਸੈਂਟਰਾਂ, ਨਗਰ ਪੰਚਾਇਤਾਂ, ਪੰਚਾਇਤ ਭਵਨਾਂ, ਜਨਤਕ ਪਖ਼ਾਨਿਆਂ, ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ ਪ੍ਰਾਜੈਕਟਾਂ, ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟਾਂ, ਗੋਬਰ, ਧਨ ਪਲਾਟਾਂ, ਸੀ.ਟੀ.ਯੂ., ਬਲੈਕ ਸਪੋਟ ਗੰਦਗੀ ਵਾਲੀਆ ਥਾਵਾਂ ਵਿਖੇ ਸਮਾਜ ਸੇਵੀ ਸੰਸਥਾਵਾਂ, ਐੱਨ.ਜੀ.ਓਜ਼, ਵਲੰਟੀਅਰਜ਼, ਡੀ-ਸਲੱਜ ਆਪ੍ਰੇਟਰਾਂ, ਸੈਲਫ ਹੈਲਪ ਗਰੁੱਪਾਂ, ਸਫ਼ਾਈ ਸੇਵਕਾਂ, ਗ੍ਰਾਮ ਪੰਚਾਇਤਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਫ-ਸਫਾਈ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਵਲੋਂ ਦੱਸਿਆ ਗਿਆ ਕਿ ਹਰ ਸਾਲ ‘ਸਵੱਛਤਾ ਹੀ ਸੇਵਾ’ ਪੰਦਰ੍ਹਵਾੜਾ ਇਕ ਵੱਖਰੇ ਥੀਮ ਤਹਿਤ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ 2026 ਦਾ ਇਸ ਸਾਲ ਦਾ ਥੀਮ ਸਵੱਛਤਾ ਵਿਚ ਸਹਿਭਾਗ ਸਵੱਛ ਭਾਰਤ ਵਿਕਸਿਤ ਭਾਰਤ ਹੈ। ਉਨ੍ਹਾਂ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ 2026 ਗਤੀਵਿਧੀਆ ਦੇ ਮੁੱਖ ਪੰਜ ਥੀਮ ਹਨ, ਜਿੰਨਾਂ ਵਿਚ ਬਲੈਕ ਸਪੋਟ ਗੰਦਗੀ ਵਾਲੀਆਂ ਥਾਵਾਂ ਦੀ ਸਫ਼ਾਈ, ਸਵੱਛ ਪਾਠਸ਼ਾਲਾ-ਯੁਵਾ ਫਾਰ ਸਵੱਛਤਾ, ਸਫ਼ਾਈ ਮਿੱਤਰਾ ਸੁਰੱਖਿਆ ਅਤੇ ਸਨਮਾਨ ਸ਼ਿਵਰ, ਜਨ ਭਾਗੀਦਾਰੀ ਫਾਰ ਸਵੱਛਤਾ ਅਤੇ ਸਵੱਛਤਾ ਤੋਂ ਸਮਰਿਧੀ ਜਨ ਜਾਗਰੂਕਤਾ ਪ੍ਰੋਗਰਾਮ ਸ਼ਾਮਿਲ ਹਨ। ਇਸ ਮੌਕੇ ਉਨ੍ਹਾਂ ਸਵੱਛਤਾ ਵਿਚ ਸਹਿਭਾਗ ਸਵੱਛ ਭਾਰਤ ਵਿਕਸਿਤ ਭਾਰਤ’ ਪਲੇਅ ਕਾਰਡ ਵੀ ਲਾਂਚ ਕੀਤਾ ਅਤੇ ਇਹ ਪ੍ਰਣ ਲਿਆ ਗਿਆ ਕਿ ਸਭ ਤੋ ਪਹਿਲਾਂ ਸਫ਼ਾਈ ਦੀ ਮੁਹਿੰਮ ਆਪਣੇ ਘਰ, ਪਰਿਵਾਰ, ਇਲਾਕੇ, ਪਿੰਡ ਅਤੇ ਕੰਮ ਦੇ ਸਥਾਨ ਤੋਂ ਸ਼ੁਰੂ ਕਰਨਗੇ ਅਤੇ ਸਾਡਾ ਸਫ਼ਾਈ ਵੱਲ ਚੁੱਕਿਆ ਗਿਆ ਕਦਮ ਭਾਰਤ ਨੂੰ ਸਾਫ਼-ਸੁਥਰਾ ਬਣਾਉਣ ਵਿਚ ਸਹਾਇਕ ਹੋਵੇਗਾ। ਚੇਅ. ਅੰਗਦਦੀਪ ਸਿੰਘ ਸੋਹਲ ਨੇ ਸਮੂਹ ਵਿਭਾਗਾ ਅਤੇ ਗ੍ਰਾਮ ਪੰਚਾਇਤਾ ਨੂੰ ਅਪੀਲ ਕੀਤੀ ਕਿ ਮਿਤੀ 17 ਸਤੰਬਰ ਤੋਂ 2 ਅਕਤੂਬਰ ਤੱਕ ਮੁਹਿੰਮ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕੀਤਾ ਜਾਵੇ ਅਤੇ ਪਛਾਣ ਕੀਤੇ ਗਏ ਸੀ.ਟੀ.ਯੂ., ਬਲੈਕ ਸਪੋਟ ਗੰਦਗੀ ਵਾਲੀਆਂ ਥਾਵਾਂ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ, ਉਪ ਮੰਡਲ ਇੰਜੀਨੀਅਰ, ਪੰਚਾਇਤੀ ਰਾਜ ਅਤੇ ਉਪ ਮੰਡਲ ਇੰਜੀਨੀਅਰਜ਼, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤਰਨ ਤਾਰਨ ਦੀ ਨਿਗਰਾਨੀ ਹੇਠ ਸਮੂਹ ਜੂਨੀਅਰ ਇੰਜੀਨੀਅਰਜ਼, ਪੰਚਾਇਤੀ ਰਾਜ/ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਬਲਾਕ ਕੋਆਰਡੀਨੇਟਰਜ਼ ਵਲੋ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਸਰੰਪਚਾਂ ਅਤੇ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਅੱਜ ਤੋ ਸਾਫ਼ ਕਰਵਾਉਣਾ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ 8-10 ਦਿਨਾਂ ਤੱਕ ਇਨ੍ਹਾਂ ਗੰਦਗੀ ਵਾਲੀਆਂ ਥਾਵਾਂ ਨੂੰ ਸਾਫ਼-ਸਫ਼ਾਈ ਕਰਕੇ ਇਨ੍ਹਾਂ ਦਾ ਸੁੰਦਰੀਕਰਨ ਕੀਤਾ ਜਾਵੇ। ਉਨ੍ਹਾਂ ਵਲੋ ਦੱਸਿਆ ਕਿ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਸਵੱਛ ਭਾਰਤ ਦਿਵਸ ਮਨਾਇਆ ਜਾਵੇਗਾ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਮੌਕੇ ਮਨਜਿੰਦਰ ਸਿੰਘ ਸੁਪਰਡੈਂਟ ਜ਼ਿਲ੍ਹਾ ਪ੍ਰੀਸ਼ਦ, ਹਰਨੀਤ ਸਿੰਘ ਜ਼ਿਲ੍ਹਾ ਪ੍ਰਾਜੈਕਟ ਮੈਨੇਜ਼ਰ, ਜਗਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਲਵਪ੍ਰੀਤ ਸਿੰਘ ਜੂਨੀਅਰ ਇੰਜੀਨੀਅਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਦੀ ਵੱਖ-ਵੱਖ ਮੁਕਾਬਲਿਆਂ ਵਿਚ ਝੰਡੀ ਅਗਲੀ ਖ਼ਬਰ ਜਸਕੰਵਰ ਸਿੰਘ ਜੱਸਾ ਪੱਟੀ ਹੋਣਗੇ ‘ਦੁਸਹਿਰਾ ਮੇਲੇ’ ਦੇ ਮੁੱਖ ਮਹਿਮਾਨ
Ad Position 24