17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੀਂਹ ਤੇ ਤੇਜ਼ ਝੱਖੜ ਨੇ ਬਾਸਮਤੀ ਦੀ ਫ਼ਸਲ ਵਿਛਾਈ, ਕਿਸਾਨਾਂ ਦੇ ਚਿਹਰਿਆਂ ’ਤੇ ਛਾਈ ਉਦਾਸੀ

ਪੱਟੀ, 17 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਤੜਕਸਾਰ ਪਏ ਮੀਂਹ ਤੇ ਤੇਜ਼ ਝੱਖੜ ਕਾਰਨ ਜਿਥੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ, ਉਥੇ ਹੀ ਤੇਜ਼ ਹਵਾਵਾਂ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਜਾ ਰਹੀ ਬਾਸਮਤੀ ਦੀ ਫ਼ਸਲ ਜ਼ਮੀਨ ’ਤੇ ਵਿਛ ਜਾਣ ਕਾਰਨ ਕਿਸਾਨਾਂ ਦੇ ਚਿਹਰਿਆਂ ’ਤੇ ਉਦਾਸੀ ਛਾ ਗਈ। ਖੇਤਾਂ ਵਿਚ ਪੱਕਣ ਦੇ ਨੇੜੇ ਪਹੁੰਚੀ ਬਾਸਮਤੀ ਦੀ ਫ਼ਸਲ ਦੇ ਡਿੱਗਣ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਦਾ ਡਰ ਸਤਾਉਣ ਲੱਗਾ ਹੈ।

Ad Position 21
No active advertisement
ਅਜੀਤ ਡੈਸਕ 18-09-2026
ਪੱਟੀ, 17 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਤੜਕਸਾਰ ਪਏ ਮੀਂਹ ਤੇ ਤੇਜ਼ ਝੱਖੜ ਕਾਰਨ ਜਿਥੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ, ਉਥੇ ਹੀ ਤੇਜ਼ ਹਵਾਵਾਂ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਜਾ ਰਹੀ ਬਾਸਮਤੀ ਦੀ ਫ਼ਸਲ ਜ਼ਮੀਨ ’ਤੇ ਵਿਛ ਜਾਣ ਕਾਰਨ ਕਿਸਾਨਾਂ ਦੇ ਚਿਹਰਿਆਂ ’ਤੇ ਉਦਾਸੀ ਛਾ ਗਈ। ਖੇਤਾਂ ਵਿਚ ਪੱਕਣ ਦੇ ਨੇੜੇ ਪਹੁੰਚੀ ਬਾਸਮਤੀ ਦੀ ਫ਼ਸਲ ਦੇ ਡਿੱਗਣ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਦਾ ਡਰ ਸਤਾਉਣ ਲੱਗਾ ਹੈ। ਕਿਸਾਨਾਂ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਤੋਂ ਉਹ ਬਾਸਮਤੀ ਦੀ ਫ਼ਸਲ ਨੂੰ ਬੜੀ ਮਿਹਨਤ ਨਾਲ ਪਾਲ ਰਹੇ ਸਨ ਅਤੇ ਫ਼ਸਲ ਤੋਂ ਚੰਗੀ ਆਮਦਨ ਦੀ ਆਸ ਲਾਈ ਬੈਠੇ ਸਨ, ਪਰ ਅੱਜ ਤੜਕਸਾਰ ਆਏ ਮੀਂਹ ਦੇ ਨਾਲ ਚੱਲੇ ਤੇਜ਼ ਝੱਖੜ ਨੇ ਕਈ ਖੇਤਾਂ ਵਿਚ ਬਾਸਮਤੀ ਦੀ ਫ਼ਸਲ ਨੂੰ ਜ਼ਮੀਨ ’ਤੇ ਵਿਛਾ ਦਿੱਤਾ। ਕਿਸਾਨਾਂ ਅਨੁਸਾਰ ਫ਼ਸਲ ਦੇ ਇਸ ਤਰ੍ਹਾਂ ਡਿੱਗਣ ਨਾਲ ਇਸ ਦੇ ਝਾੜ ਅਤੇ ਗੁਣਵੱਤਾ ’ਤੇ ਮਾੜਾ ਅਸਰ ਪੈ ਸਕਦਾ ਹੈ। ਕਿਸਾਨ ਸੁਖਵਿੰਦਰ ਸਿੰਘ ਉਬੋਕੇ ਨੇ ਕਿਹਾ ਕਿ ਫ਼ਸਲ ਡਿੱਗਣ ਕਾਰਨ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫ਼ਸਲ ਦਾ ਝਾੜ ਉਮੀਦ ਮੁਤਾਬਕ ਨਾ ਨਿਕਲਿਆ ਤਾਂ ਪਹਿਲਾਂ ਹੀ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵਧ ਜਾਣਗੀਆਂ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੀਂਹ ਤੇ ਤੇਜ਼ ਝੱਖੜ ਕਾਰਨ ਜਿੰਨਾਂ ਕਿਸਾਨਾਂ ਦੀ ਬਾਸਮਤੀ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਨੁਕਸਾਨ ਦੇ ਅਨੁਸਾਰ ਯੋਗ ਮੁਆਵਜ਼ਾ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਫਾਸਟ ਫੂਡ ਰੇਹੜੀਆਂ ’ਤੇ ਪਰੋਸਿਆ ਜਾ ਰਿਹਾ ਜ਼ਹਿਰ, ਫਰੂਟ ਜੂਸ ਵਿਚ ਘਟੀਆ ਰੰਗਾਂ ਦੀ ਵਰਤੋਂ ਸਿਹਤ ਵਿਭਾਗ ਤੋਂ ਜਾਂਚ ਦੀ... ਅਗਲੀ ਖ਼ਬਰ ਸਾਲਾਨਾ ਜੋੜ ਮੇਲਾ ‘ਜੱਗ’ ਨੂੰ ਮੁੱਖ ਰੱਖਦਿਆ ਪਾਵਰਕਾਮ ਦੇ ਕਰਮਚਾਰੀ ਨੇ ਟਰਾਂਸਫਾਰਮਰ ਦੀ ਕੀਤੀ ਮੁਰੰਮਤ
Ad Position 24