ਤੇਜ਼ ਰਫ਼ਤਾਰ ਮਾਰੂਤੀ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਜ਼ਖ਼ਮੀ
ਤਰਨ ਤਾਰਨ, 18 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਤੇਜ਼ ਰਫਤਾਰ ਮਾਰੂਤੀ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੇ ਜ਼ਖ਼ਮੀ ਹੋਣ ਦੇ ਮਾਮਲੇ ਵਿਚ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਝਬਾਲ ਵਿਖੇ ਨਿਸ਼ਾਨ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪੱਧਰੀ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ 8 ਸਤੰਬਰ ਨੂੰ ਉਸ ਦਾ ਲੜਕਾ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਤੋਂ ਮੱਥਾ ਟੇਕ ਕੇ ਵਾਪਸ ਪਿੰਡ ਆ ਰਿਹਾ ਸੀ ਤਾਂ ਰਸਤੇ ਵਿਚ ਇਕ ਤੇਜ਼ ਰਫਤਾਰ ਮਾਰੂਤੀ ਕਾਰ ਜਿਸ ਨੂੰ ਸਤਬੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਝਾਮਕੇ ਖੁਰਦ ਚਲਾ ਰਿਹਾ ਸੀ, ਨੇ ਉਸ ਦੇ ਲੜਕੇ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦਾ ਲੜਕਾ ਸੜਕ ਕਿਨਾਰੇ ਬਣੇ ਸੂਏ ਵਿਚ ਜਾ ਡਿੱਗਾ ਅਤੇ ਉਸ ਦੇ ਗੰਭੀਰ ਸੱਟਾਂ ਲੱਗੀਆਂ ਹਨ।
ਅਜੀਤ ਡੈਸਕ
19-09-2026