ਤਰਨ ਤਾਰਨ ਵਿਖੇ ‘ਰਾਸ਼ਟਰੀ ਮਹਿਲਾ ਆਯੋਗ ਆਪਕੇ ਦੁਆਰ-ਮਹਿਲਾ ਜਨ ਸੁਣਵਾਈ’ 23 ਨੂੰ
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਚੇਅਰਪਰਸਨ ਵਿਜਯਾ ਰਾਹਤਕਰ ਦੀ ਅਗਵਾਈ ਹੇਠ ਮਹਿਲਾਵਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦੀ ਸੁਣਵਾਈ ਲਈ ‘ਰਾਸ਼ਟਰੀ ਮਹਿਲਾ ਆਯੋਗ ਆਪਕੇ ਦੁਆਰ-ਮਹਿਲਾ ਜਨ ਸੁਣਵਾਈ’ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ 23 ਸਤੰਬਰ 2026 ਨੂੰ ਸਵੇਰੇ 1 0 ਵਜੇ ਤੋਂ ਦੁਪਹਿਰ 1 ਵਜੇ ਤੱਕ ਮੀਟਿੰਗ ਹਾਲ ਪੇਂਡੂ ਵਿਕਾਸ ਭਵਨ ਨੇੜੇ ਪੁਲਿਸ ਲਾਈਨ ਅਮ੍ਰਿਤਸਰ-ਤਰਨ ਤਾਰਨ ਰੋਡ ਤਰਨ ਤਾਰਨ ਵਿਖੇ ਮਹਿਲਾ ਜਨ ਸੁਣਵਾਈ ਕੀਤੀ ਜਾਵੇਗੀ।
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਚੇਅਰਪਰਸਨ ਵਿਜਯਾ ਰਾਹਤਕਰ ਦੀ ਅਗਵਾਈ ਹੇਠ ਮਹਿਲਾਵਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦੀ ਸੁਣਵਾਈ ਲਈ ‘ਰਾਸ਼ਟਰੀ ਮਹਿਲਾ ਆਯੋਗ ਆਪਕੇ ਦੁਆਰ-ਮਹਿਲਾ ਜਨ ਸੁਣਵਾਈ’ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ 23 ਸਤੰਬਰ 2026 ਨੂੰ ਸਵੇਰੇ 1 0 ਵਜੇ ਤੋਂ ਦੁਪਹਿਰ 1 ਵਜੇ ਤੱਕ ਮੀਟਿੰਗ ਹਾਲ ਪੇਂਡੂ ਵਿਕਾਸ ਭਵਨ ਨੇੜੇ ਪੁਲਿਸ ਲਾਈਨ ਅਮ੍ਰਿਤਸਰ-ਤਰਨ ਤਾਰਨ ਰੋਡ ਤਰਨ ਤਾਰਨ ਵਿਖੇ ਮਹਿਲਾ ਜਨ ਸੁਣਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਇਸ ਦੌਰਾਨ ਤਰਨ ਤਾਰਨ ਜ਼ਿਲ੍ਹੇ ਨਾਲ ਸੰਬੰਧਤ ਲੰਬਿਤ ਸ਼ਿਕਾਇਤਾਂ ਦੇ ਨਾਲ-ਨਾਲ ਮੌਕੇ ’ਤੇ ਪਹੁੰਚਣ ਵਾਲੀਆਂ (ਵਾਕ-ਇੰਨ) ਸ਼ਿਕਾਇਤਾਂ ਦੀ ਵੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਜਿਨ੍ਹਾਂ ਮਹਿਲਾਵਾਂ ਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ, ਸ਼ਿਕਾਇਤ ਜਾਂ ਮਹਿਲਾ ਅਧਿਕਾਰਾਂ ਨਾਲ ਸੰਬੰਧਤ ਮਾਮਲਾ ਹੈ, ਉਹ ਆਪਣੀ ਸ਼ਿਕਾਇਤ ਦੀ ਸੁਣਵਾਈ ਲਈ ਉਕਤ ਸਥਾਨ ’ਤੇ ਪਹੁੰਚ ਸਕਦੀਆਂ ਹਨ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸ਼ਿਕਾਇਤ/ਸਮੱਸਿਆ ਨਾਲ ਸਬੰਧਤ ਉਪਲਬੱਧ ਦਸਤਾਵੇਜ਼ ਨਾਲ ਲੈ ਕੇ ਆਉਣ ਅਤੇ ਇਸ ਮੌਕੇ ਦਾ ਲਾਭ ਉਠਾਉਣ।