ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਮੇਲੇ ਦੀਆਂ ਤਿਆਰੀਆਂ ਸੰਬੰਧੀ ਮੀਰੀ-ਪੀਰੀ ਹਾਲ ਵਿਖੇ ਮੀਟਿੰਗ 21 ਨੂੰ - ਮੈਨੇਜਰ ਧਰਵਿੰਦਰ ਸਿੰਘ
ਝਬਾਲ, 18 ਸਤੰਬਰ (ਸੁਖਦੇਵ ਸਿੰਘ)-ਪੰਜ ਗੁਰੂ ਸਾਹਿਬਾਨ ਨੂੰ ਗੁਰਿਆਈ ਤਿਲਕ ਲਗਾਉਣ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 6, 7 ਤੇ 8 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਸੰਬੰਧੀ ਵਿਚਾਰ ਵਟਾਂਦਰਾ ਕਰਨ ਲਈ ਇਲਾਕੇ ਦੇ ਪੰਚਾਂ ਸਰਪੰਚਾਂ, ਮੁਹਤਬਰਾਂ ਤੇ ਧਾਰਮਿਕ ਜਥੇਬੰਦੀਆਂ ਦੀ 21 ਸਤੰਬਰ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਥਿਤ ਮੀਰੀ-ਪੀਰੀ ਹਾਲ ਵਿਖੇ ਮੀਟਿੰਗ ਸੱਦੀ ਗਈ ਹੈ । ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਧਰਵਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੇਲੇ ਵਿਚ ਦੇਸ਼ਾਂ-ਵਿਦੇਸ਼ਾਂ ’ਚੋਂ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼, ਵਾਹਨਾਂ ਦੀ ਪਾਰਕਿੰਗ, ਲੰਗਰਾਂ ਅਤੇ 6 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।