ਬਾਬਾ ਬਿਧੀ ਚੰਦ ਦੇ ਸੱਚਖੰਡ ਪਿਆਨਾ ਕਰਨ ਦੇ ਸਾਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਢਾਡੀ ਦਰਬਾਰ ਸਜਾਇਆ
ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਬਾਬਾ ਬਿਧੀ ਚੰਦ ਦੇ ਸੱਚਖੰਡ ਪਿਆਨਾ ਕਰਨ ਦੇ ਸਾਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਢਾਡੀ ਦਰਬਾਰ ਸਜਾਇਆ ਗਿਆ, ਜਿਸ ਵਿਚ ਗੁਰਦੁਆਰਾ ਸਮਾਧਾਂ ਬਾਬਾ ਬਿਧੀ ਚੰਦ ਜੀ ਵਿਖੇ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ 12ਵੇਂ ਮੁਖੀ ਜਥੇ: ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਦੇਖ ਰੇਖ ਹੇਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਬਾਬਾ ਬਿਧੀ ਚੰਦ ਦੀਵਾਨ ਹਾਲ ਵਿਖੇ ਮਹਾਨ ਢਾਡੀ ਦਰਬਾਰ ਸਜਾਇਆ ਗਿਆ, ਜਿਸ ਵਿਚ ਪੰਥਕ ਪ੍ਰਸਿੱਧ ਢਾਡੀ ਗਿਆਨੀ ਸਤਨਾਮ ਸਿੰਘ ਲਾਲੂ ਘੁੰਮਣ, ਗਿਆਨੀ ਗੁਰਪ੍ਰਤਾਪ ਸਿੰਘ ਸੁੱਗਾ, ਗਿਆਨੀ ਸਰੂਪ ਸਿੰਘ ਕਡਿਆਣਾ, ਗਿਆਨੀ ਖੜਕ ਸਿੰਘ ਪਠਾਣਕੋਟ, ਗਿਆਨੀ ਗੁਰਭਾਗ ਸਿੰਘ, ਗਿ: ਜੱਜਬੀਰ ਸਿੰਘ ਮਰਗਿੰਦਪੁਰਾ ਆਦਿ ਜਥਿਆਂ ਨੇ ਬਾਬਾ ਬਿਧੀ ਚੰਦ ਸਾਹਿਬ ਜੀ ਦਾ ਬਹਾਦਰੀ ਭਰਿਆ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ।
ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਬਾਬਾ ਬਿਧੀ ਚੰਦ ਦੇ ਸੱਚਖੰਡ ਪਿਆਨਾ ਕਰਨ ਦੇ ਸਾਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਢਾਡੀ ਦਰਬਾਰ ਸਜਾਇਆ ਗਿਆ, ਜਿਸ ਵਿਚ ਗੁਰਦੁਆਰਾ ਸਮਾਧਾਂ ਬਾਬਾ ਬਿਧੀ ਚੰਦ ਜੀ ਵਿਖੇ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ 12ਵੇਂ ਮੁਖੀ ਜਥੇ: ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਦੇਖ ਰੇਖ ਹੇਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਬਾਬਾ ਬਿਧੀ ਚੰਦ ਦੀਵਾਨ ਹਾਲ ਵਿਖੇ ਮਹਾਨ ਢਾਡੀ ਦਰਬਾਰ ਸਜਾਇਆ ਗਿਆ, ਜਿਸ ਵਿਚ ਪੰਥਕ ਪ੍ਰਸਿੱਧ ਢਾਡੀ ਗਿਆਨੀ ਸਤਨਾਮ ਸਿੰਘ ਲਾਲੂ ਘੁੰਮਣ, ਗਿਆਨੀ ਗੁਰਪ੍ਰਤਾਪ ਸਿੰਘ ਸੁੱਗਾ, ਗਿਆਨੀ ਸਰੂਪ ਸਿੰਘ ਕਡਿਆਣਾ, ਗਿਆਨੀ ਖੜਕ ਸਿੰਘ ਪਠਾਣਕੋਟ, ਗਿਆਨੀ ਗੁਰਭਾਗ ਸਿੰਘ, ਗਿ: ਜੱਜਬੀਰ ਸਿੰਘ ਮਰਗਿੰਦਪੁਰਾ ਆਦਿ ਜਥਿਆਂ ਨੇ ਬਾਬਾ ਬਿਧੀ ਚੰਦ ਸਾਹਿਬ ਜੀ ਦਾ ਬਹਾਦਰੀ ਭਰਿਆ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਬੇਅੰਤ ਪ੍ਰਾਣੀਆਂ ਨੇ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ। ਇਸ ਮੌਕੇ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਆਈਆਂ ਹੋਈਆਂ ਧਾਰਮਿਕ ਸ਼ਖ਼ਸੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਸਟੇਜ ਸੈਕਟਰੀ ਦੀ ਸੇਵਾ ਭਾਈ ਪਰਮਜੀਤ ਸਿੰਘ ਤੇ ਗਿਆਨੀ ਗੁਰਜੰਟ ਸਿੰਘ ਬੈਂਕਾਂ ਨੇ ਨਿਭਾਈ। ਠੰਡੀ ਮਿੱਠੀ ਸ਼ਰਦਾਈ ਅਤੇ ਫਲਾਂ ਦਾ ਜੂਸ ਤੇ ਵੱਖ-ਵੱਖ ਪਦਾਰਥਾਂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਅਨੰਦਪੁਰ ਸਾਹਿਬ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸਿੰਘ ਗਿ: ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿ: ਸੁਖਵਿੰਦਰ ਸਿੰਘ ਅਰਦਾਸੀਏ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ, ਸਿੰਘ ਸਾਹਿਬ ਗਿ: ਜਸਵੰਤ ਸਿੰਘ ਮੰਜੀ ਸਾਹਿਬ ਵਾਲੇ, ਬਾਬਾ ਗੁਰਸੇਵਕ ਸਿੰਘ ਝਬਾਲ, ਭਾਈ ਕੁਲਦੀਪ ਸਿੰਘ ਵੇਗੇਪੁਰ, ਜਥੇਦਾਰ ਨਿਹਾਲ ਸਿੰਘ ਸਭਰਾ, ਸਿੰਘ ਸਾਹਿਬ ਗਿ: ਗੁਰਜੰਟ ਸਿੰਘ ਸੁਰ ਸਿੰਘ (ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ), ਸਰਪੰਚ ਕਿਰਪਾਲ ਸਿੰਘ ਲਾਡਾ, ਸਰਪੰਚ ਦਿਲਬਾਗ ਸਿੰਘ ਢਿੱਲੋਂ, ਸਰਪੰਚ ਰਾਜਬੀਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।