19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਾਕਸਿੰਗ ਮੁਕਾਬਲੇ ਵਿਚ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਪੱਟੀ ਦੀਆਂ ਪੰਜ ਵਿਦਿਆਰਥਣਾਂ ਨੇ ਜਿੱਤੇ ਸੋਨ ਤਗਮੇ

ਪੱਟੀ, 19 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਪੱਟੀ ਦੀਆਂ ਪੰਜ ਵਿਦਿਆਰਥਣਾਂ ਨੇ ਬਾਕਸਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ।

Ad Position 21
No active advertisement
ਸਕੂਲ ਦੀਆਂ ਤਮਗਾ ਜੇਤੂ ਵਿਦਿਆਰਥਨਾ ਆਪਣੇ ਤਮਗੇ ਦਿਖਾਉਂਦੀਆਂ ਹੋਈਆਂ। ਤਸਵੀਰ: ਕਾਲੇਕੇ 20-09-2026
ਪੱਟੀ, 19 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਪੱਟੀ ਦੀਆਂ ਪੰਜ ਵਿਦਿਆਰਥਣਾਂ ਨੇ ਬਾਕਸਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ। ਇਨ੍ਹਾਂ ਵਿਦਿਆਰਥਣਾਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੇ ਬਲਬੂਤੇ ਬਾਕਸਿੰਗ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਦਿਆਂ ਸੋਨੇ ਤਗਮੇ ਆਪਣੇ ਨਾਮ ਕੀਤੇ। ਇਸ ਉਪਲੱਬਧੀ ਪਿੱਛੇ ਲਾਇਨਸ ਐਮ.ਐਮ.ਏ. ਦੇ ਕੋਚ ਹਰਪ੍ਰੀਤ ਸਿੰਘ ਦੀ ਮਿਹਨਤ ਅਤੇ ਸਿਖਲਾਈ ਦਾ ਵੀ ਅਹਿਮ ਯੋਗਦਾਨ ਰਿਹਾ। ਕੋਚ ਵਲੋਂ ਵਿਦਿਆਰਥਣਾਂ ਨੂੰ ਨਿਯਮਿਤ ਅਭਿਆਸ ਕਰਵਾਉਣ ਦੇ ਨਾਲ-ਨਾਲ ਬਾਕਸਿੰਗ ਦੀਆਂ ਤਕਨੀਕਾਂ ਅਤੇ ਮੁਕਾਬਲੇ ਲਈ ਲੋੜੀਂਦੀ ਤਿਆਰੀ ਕਰਵਾਈ ਗਈ। ਵਿਦਿਆਰਥਣਾਂ ਨੇ ਆਪਣੀ ਇਸ ਕਾਮਯਾਬੀ ਨਾਲ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਅਤੇ ਲਾਇਨਸ ਐਮ.ਐਮ.ਏ. ਦਾ ਨਾਮ ਉੱਚਾ ਕੀਤਾ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਅਧਿਆਪਕਾਂ ਅਤੇ ਸਾਥੀ ਵਿਦਿਆਰਥੀਆਂ ਵਿਚ ਵੀ ਖੁਸ਼ੀ ਦੀ ਲਹਿਰ ਹੈ। ਇਸ ਤੋਂ ਇਲਾਵਾ ਇਨ੍ਹਾਂ ਹੋਣਹਾਰ ਖਿਡਾਰਨਾਂ ਨੇ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਵੀ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨੂੰ ਇਲਾਕੇ ਦੇ ਖੇਡ ਪ੍ਰੇਮੀਆਂ ਵਲੋਂ ਵੀ ਸ਼ਲਾਘਾਯੋਗ ਦੱਸਿਆ ਜਾ ਰਿਹਾ ਹੈ। ਵਿਦਿਆਰਥਣਾਂ ਦੇ ਮਾਪਿਆਂ ਨੇ ਵੀ ਆਪਣੀਆਂ ਧੀਆਂ ਦੀ ਇਸ ਕਾਮਯਾਬੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਸਦਕਾ ਪਰਿਵਾਰ ਦਾ ਮਾਣ ਵਧਿਆ ਹੈ। ਉਨ੍ਹਾਂ ਨੇ ਕੋਚ ਹਰਪ੍ਰੀਤ ਸਿੰਘ ਅਤੇ ਸਕੂਲ ਪ੍ਰਬੰਧਕਾਂ ਦਾ ਵੀ ਧੰਨਵਾਦ ਕੀਤਾ। ਸਕੂਲ ਪ੍ਰਬੰਧਕਾਂ ਅਤੇ ਕੋਚ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਖੇਡਾਂ ਦੇ ਖੇਤਰ ਵਿੱਚ ਹੋਰ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਸੰਬੰਧੀ ਸਕੂਲੀ ਬਾਕਸਿੰਗ ਮੁਕਾਬਲਿਆਂ ਦੌਰਾਨ ਪੰਜ ਵਿਦਿਆਰਥੀਆਂ ਨੇ ਸੋਨੇ ਦੇ ਤਮਗੇ ਜਿੱਤੇ। ਇਨ੍ਹਾਂ ਦੇ ਨਾਮ ਕੌਸ਼ਿਕ ਪ੍ਰੀਤ ਕੌਰ, ਪਲਕਦੀਪ ਕੌਰ, ਮਹਿਕਪ੍ਰੀਤ ਕੌਰ, ਅਵਦੀਪ ਕੌਰ, ਮਨਜੋਤ ਕੌਰ ਨੇ ਬਾਕਸਿੰਗ ਮੁਕਾਬਲੇ ਦੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨੇ ਦੇ ਤਗਮੇ ਹਾਸਲ ਕੀਤੇ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਵਲੋਂ ਮਹਿੰਗਾਈ ਭੱਤਾ ਦੇਣਾ ਇਕ ਚੰਗੀ ਪਹਿਲ ਦੱਸਦਿਆਂ ਹੋਰ ਮੰਗਾਂ ਹਾਸਿਲ ਕਰਨ ਲਈ ਸੰਘਰਸ਼ ਜਾਰੀ ਰੱਖਣ ’ਤੇ ਜ਼... ਅਗਲੀ ਖ਼ਬਰ ਗੁਰੂ ਹਰਗੋਬਿੰਦ ਸਾਹਿਬ ਸੀਨੀ. ਸਕੂਲ ਦੇ ਬੱਚਿਆਂ ਨੇ ਅਥਲੈਟਿਕਸ ’ਚ ਮਾਰੀਆਂ ਮੱਲਾਂ
Ad Position 24