ਗ੍ਰਾਮ ਪੰਚਾਇਤ ਮਾਣੋਚਾਹਲ ਕਲਾਂ ਨੇ ਚਲਾਈ ਵਿਸ਼ੇਸ਼ ਸਫ਼ਾਈ ਮੁਹਿੰਮ
ਸ਼ਬਾਜਪੁਰ, 20 ਸਤੰਬਰ (ਪ੍ਰਦੀਪ ਕੁਮਾਰ ਬੇਗੇਪੁਰ)– ‘ਸਵੱਛਤਾ ਹੀ ਸੇਵਾ ਮੁਹਿੰਮ 2026’ ਤਹਿਤ ‘ਸਵੱਛਤਾ ਵਿਚ ਸਹਿਭਾਗ, ਸਵੱਛ ਭਾਰਤ ਵਿਕਸਿਤ ਭਾਰਤ’ ਥੀਮ ਅਧੀਨ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਖਡੂਰ ਸਾਹਿਬ ਦੀ ਗ੍ਰਾਮ ਪੰਚਾਇਤ ਮਾਨੋਚਾਹਲ ਕਲਾਂ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਿੰਡ ਦੇ ਵੱਖ-ਵੱਖ ਜਨਤਕ ਸਥਾਨਾਂ, ਗਲ਼ੀਆਂ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਸਫ਼ਾਈ ਕੀਤੀ ਗਈ ਅਤੇ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕੀਤਾ ਗਿਆ।
ਸ਼ਬਾਜਪੁਰ, 20 ਸਤੰਬਰ (ਪ੍ਰਦੀਪ ਕੁਮਾਰ ਬੇਗੇਪੁਰ)– ‘ਸਵੱਛਤਾ ਹੀ ਸੇਵਾ ਮੁਹਿੰਮ 2026’ ਤਹਿਤ ‘ਸਵੱਛਤਾ ਵਿਚ ਸਹਿਭਾਗ, ਸਵੱਛ ਭਾਰਤ ਵਿਕਸਿਤ ਭਾਰਤ’ ਥੀਮ ਅਧੀਨ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਖਡੂਰ ਸਾਹਿਬ ਦੀ ਗ੍ਰਾਮ ਪੰਚਾਇਤ ਮਾਨੋਚਾਹਲ ਕਲਾਂ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਿੰਡ ਦੇ ਵੱਖ-ਵੱਖ ਜਨਤਕ ਸਥਾਨਾਂ, ਗਲ਼ੀਆਂ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਸਫ਼ਾਈ ਕੀਤੀ ਗਈ ਅਤੇ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਰਪੰਚ ਸਕੱਤਰ ਸਿੰਘ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਵਲੋਂ ਪਿੰਡ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ। ਸਫ਼ਾਈ ਮੁਹਿੰਮ ਦੌਰਾਨ ਕੂੜਾ-ਕਰਕਟ ਦੀ ਸਹੀ ਢੰਗ ਨਾਲ ਸੰਭਾਲ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਜਨਤਕ ਥਾਵਾਂ ਨੂੰ ਸਾਫ਼ ਰੱਖਣ ਸਬੰਧੀ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਗ੍ਰਾਮ ਪੰਚਾਇਤ ਮਾਨੋਚਾਹਲ ਕਲਾਂ ਵਲੋਂ ਪਿੰਡ ਵਿਚ ਸਾਂਝੇ ਪਖਾਨੇ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ। ਇਸ ਉਪਰਾਲੇ ਦਾ ਉਦੇਸ਼ ਪਿੰਡ ਵਾਸੀਆਂ ਨੂੰ ਸਾਫ-ਸੁਥਰੀਆਂ ਅਤੇ ਬਿਹਤਰ ਸੈਨੇਟੇਸ਼ਨ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪਿੰਡ ਵਿੱਚ ਸਵੱਛਤਾ ਦੇ ਪੱਧਰ ਨੂੰ ਹੋਰ ਉੱਚਾ ਚੁੱਕਣਾ ਹੈ। ਸਰਪੰਚ ਸਕੱਤਰ ਸਿੰਘ ਨੇ ਕਿਹਾ ਕਿ ਸਵੱਛਤਾ ਸਿਰਫ਼ ਸਰਕਾਰ ਜਾਂ ਗ੍ਰਾਮ ਪੰਚਾਇਤ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਪਿੰਡ ਵਾਸੀ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਨਾਲ-ਨਾਲ ਗਲੀਆਂ, ਜਨਤਕ ਸਥਾਨਾਂ ਅਤੇ ਪਿੰਡ ਦੇ ਆਲੇ-ਦੁਆਲੇ ਦੀ ਸਫਾਈ ਬਣਾਈ ਰੱਖਣ ਅਤੇ ਸਵੱਛਤਾ ਹੀ ਸੇਵਾ ਮੁਹਿੰਮ ਵਿਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ, ਪਿੰਡ ਵਾਸੀ ਅਤੇ ਨੰਦਨੀ ਮਹਿਤਾ ਜੂਨੀਅਰ ਇੰਜੀਨੀਅਰ ਸੈਨੀਟੇਸ਼ਨ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ-2 ਤਰਨ ਤਾਰਨ ਹਾਜ਼ਰ ਸਨ।