ਮੋਟਰਸਾਈਕਲ ਚੋਰੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਵਾਲੇ ਇਕ ਨੌਜਵਾਨ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਦੇ ਏ.
ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਵਾਲੇ ਇਕ ਨੌਜਵਾਨ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮਾਝਾ ਕਾਲਜ ਟੀ-ਪੁਆਇੰਟ ਤਰਨ ਤਾਰਨ ਨਜ਼ਦੀਕ ਮੌਜੂਦ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅੰਮ੍ਰਿਤਪਾਲ ਸਿੰਘ ਉਰਫ ਅੰਬਾ ਪੁੱਤਰ ਬਲਵਿੰਦਰ ਸਿੰਘ ਵਾਸੀ ਜਾਤੀਉਮਰਾ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਭਰੋਸੇਯੋਗ ਹੋਣ ’ਤੇ ਉਨ੍ਹਾਂ ਵਲੋਂ ਉਕਤ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।