21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਚ ਵਿਸ਼ਾਲ ਰੋਸ ਰੈਲੀ ਕਰਨ ਉਪਰੰਤ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਘਰ ਦਾ ਘਿਰਾਓ

ਤਰਨ ਤਾਰਨ, 20 ਸਤੰਬਰ (ਇਕਬਾਲ ਸਿੰਘ ਸੋਢੀ)– ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ ਮੰਗਾਂ ਜਿਵੇਂ 259 ਗੁਣਾਕ ਕੈਸ਼ਲਸ ਸਕੀਮ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨਾ, ਡੀ. ਏ.

Ad Position 21
No active advertisement
ਅਜੀਤ ਡੈਸਕ 21-09-2026
ਤਰਨ ਤਾਰਨ, 20 ਸਤੰਬਰ (ਇਕਬਾਲ ਸਿੰਘ ਸੋਢੀ)– ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ ਮੰਗਾਂ ਜਿਵੇਂ 259 ਗੁਣਾਕ ਕੈਸ਼ਲਸ ਸਕੀਮ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨਾ, ਡੀ.ਏ. ਦੀਆਂ ਕਿਸ਼•ਤਾਂ ਦਾ ਬਕਾਇਆ 15. 01. 2015 ਦਾ ਪੱਤਰ ਰੱਦ ਕਰਨਾ, ਪ੍ਰਬੋਸ਼ਨ ਪੀਰਡ ਦੌਰਾਨ ਪੂਰੀ ਤਨਖਾਹ ਤੇ ਭੱਤਿਆਂ ਦੀ ਅਦਾਇਗੀ ਕਰਨਾ, 17 ਜੁਲਾਈ 2020 ਨੂੰ ਜਾਰੀ ਪੱਤਰ ਦੇ ਅਨੁਸਾਰ ਕੇਂਦਰੀ ਪੈਟਰਨਰ ’ਤੇ ਨਵੀਂ ਭਰਤੀ ਕਰਨ ਦਾ ਪੱਤਰ ਰੱਦ ਕਰਨਾ, 4.9.14 ਏ. ਸੀ. ਪੀ ਸਕੀਮ ਬਹਾਲ ਕਰਨਾ, ਮਿਡ ਡੇ ਮੀਲ ਅਤੇ ਆਸ਼ਾ ਵਰਕਰ ਦੀਆਂ ਆਦਿ ਮੰਗਾਂ ਸਬੰਧੀ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਇਸ ਲਈ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵਲੋ ਵਿਧਾਇਕ ਹਰਮੀਤ ਸਿੰਘ ਤਰਨ ਤਾਰਨ ਦੇ ਘਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਫਿਰ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ, ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਚੰਡੀਗੜ੍ਹ ਵਲੋਂ ਦਿੱਤੇ ਗਏ ਐਕਸ਼ਨ ਅਨੁਸਾਰ 10 ਅਕਤੂਬਰ 2026 ਨੂੰ ਸੰਗਰੂਰ ਦੀ ਧਰਤੀ ’ਤੇ ਪੰਜਾਬ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ। ਇਸ ਮੌਕੇ ਗੁਰਸੇਵਕ ਸਿੰਘ ਸਰਾਂ ਪ੍ਰਧਾਨ, ਅੰਗਰੇਜ ਸਿੰਘ ਰੰਧਾਵਾ, ਜਨਰਲ ਸਕੱਤਰ ਜਸਪਾਲ ਸਿੰਘ, ਵਿਤ ਸਕੱਤਰ ਪੀ.ਐਸ.ਐਮ.ਐਸ.ਯੂ ਯੂਨੀਅਨ, ਬਲਦੇਵ ਸਿੰਘ ਕੱਲਾ, ਪ੍ਰਧਾਨ ਰਜਵੰਤ ਬਾਗੜੀਆਂ ਪ੍ਰਧਾਨ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ, ਅਸ਼ਵਨੀ ਕੁਮਾਰ ਸੈਣੀ, ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਅਜੀਤ ਸਿੰਘ ਢੋਟੀਆਂ ਪ੍ਰਧਾਨ, ਮਾਸਟਰ ਸਤਿੰਦਰ ਸਿੰਘ, ਜੱਸਾ ਸਿੰਘ ਕੱਦ ਗਿੱਲ ਸੀਨੀਅਰ ਸਿਟੀਜਨ ਪੈਨਸ਼ਨ ਐਸੋਸੀਏਸ਼ਨ, ਸਰਬਜੀਤ ਸਿੰਘ ਪ੍ਰਧਾਨ, ਸਵਰਨ ਸਿੰਘ ਸੈਕਟਰੀ, ਅਜਮੇਰ ਸਿੰਘ ਕੱਲਾ ਪੰਜਾਬ ਪੈਨਸ਼ਨ ਏਟਕ ਯੂਨੀਅਨ ਦਵਿੰਦਰ ਸਿੰਘ ਗਰੇਵਾਲ ਤੋ ਇਲਾਵਾ ਵੱਡੀ ਗਿਣਤੀ ਮੁਲਾਜ਼ਮ ਅਤੇ ਪੈਨਸ਼ਨਰਜ਼ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਝਬਾਲ ਵਿਖੇ ਹੋਈ ਪੰਜਾਬ ਬਚਾਓ ਰੈਲੀ ਵਿਚ ਪੁੱਜੀਆਂ ਸੰਗਤਾਂ ਦਾ ਧੰਨਵਾਦ - ਕੰਚਨਪ੍ਰੀਤ ਕੌਰ ਅਗਲੀ ਖ਼ਬਰ ਬਾਬਾ ਖੇਤਰਪਾਲ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ - ਸ਼ਰਮਾ
Ad Position 24