21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਹਰੀਕੇ ਵਿਖੇ ਪ੍ਰਧਾਨ ਮੰਤਰੀ ਨਰਿਦਰ ਮੋਦੀ ਦੇ ਜਨਮ ਦਿਨ ’ਤੇ ‘ਅਸ਼ੀਰਵਾਦ ਦਾ ਦੀਵਾ’ ਪ੍ਰੋਗਰਾਮ ਤਹਿਤ ਘਰ-ਘਰ ਜਗਾਏ ਦੀਵੇ

ਹਰੀਕੇ ਪੱਤਣ, 20 ਸਤੰਬਰ (ਸੰਜੀਵ ਕੁੰਦਰਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ’ਚ ਵੱਖ-ਵੱਖ ਸੇਵਾ ਕਾਰਜ ਤੇ ਸਮਾਜਿਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸੇ ਤਹਿਤ 17 ਸਤੰਬਰ ਨੂੰ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸਰਹਾਲੀ ਕਲਾਂ ਵਿਚ ਵੀ ‘ਅਸ਼ੀਰਵਾਦ ਦਾ ਦੀਵਾ, ਸੇਵਾ ਹੀ ਸੰਕਲਪ’ ਪ੍ਰੋਗਰਾਮ ਕਰਵਾਇਆ।

Ad Position 21
No active advertisement
ਅਜੀਤ ਡੈਸਕ 21-09-2026
ਹਰੀਕੇ ਪੱਤਣ, 20 ਸਤੰਬਰ (ਸੰਜੀਵ ਕੁੰਦਰਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ’ਚ ਵੱਖ-ਵੱਖ ਸੇਵਾ ਕਾਰਜ ਤੇ ਸਮਾਜਿਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸੇ ਤਹਿਤ 17 ਸਤੰਬਰ ਨੂੰ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸਰਹਾਲੀ ਕਲਾਂ ਵਿਚ ਵੀ ‘ਅਸ਼ੀਰਵਾਦ ਦਾ ਦੀਵਾ, ਸੇਵਾ ਹੀ ਸੰਕਲਪ’ ਪ੍ਰੋਗਰਾਮ ਕਰਵਾਇਆ। ਪ੍ਰੋਗਰਾਮ ਤਹਿਤ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ ਵਲੋਂ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸਰਹਾਲੀ ਵਿਖੇ ਘਰ-ਘਰ ਜਾ ਕੇ ਦੀਵੇ ਜਗਾਏ ਗਏ। ਇਸ ਮੌਕੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸੇਵਾ, ਸਮਰਪਣ ਤੇ ਸਮਾਜ ਦੀ ਬਿਹਤਰੀ ਲਈ ਆਪਣੀ ਭੂਮਿਕਾ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਗੌਰਵ ਦੇਵਗਨ, ਗੁਰਮੇਜ ਸਿੰਘ, ਸੰਦੀਪ ਸ਼ਰਮਾ ਸਮੇਤ ਪਾਰਟੀ ਦੇ ਹੋਰ ਅਹੁਦੇਦਾਰ ਤੇ ਵਰਕਰ ਵੀ ਮੌਜੂਦ ਸਨ। ਸਥਾਨਕ ਲੋਕਾਂ ਵਲੋਂ ਵੀ ਇਸ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ ਅਤੇ ਘਰਾਂ ਵਿਚ ਦੀਵੇ ਜਗਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੀ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਸ਼ਿਵ ਕੁਮਾਰ ਸੋਨੀ ਨੇ ਕਿਹਾ ਕਿ ਦੀਵਾ ਰੌਸ਼ਨੀ, ਆਸ ਅਤੇ ਸਕਾਰਾਤਮਕਤਾ ਦਾ ਪ੍ਰਤੀਕ ਹੈ। ਲੋਕਾਂ ਨੇ ਵੀ ਪ੍ਰੋਗਰਾਮ ਵਿਚ ਭਾਗ ਲੈਂਦਿਆਂ ਆਪਣੀਆਂ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ। ਉਨ੍ਹਾਂ ਦੱਸਿਆ ਕਿ ਸੇਵਾ ਸੰਕਲਪ ਅਭਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 17 ਸਤੰਬਰ ਤੋਂ 17 ਅਕਤੂਬਰ ਤੱਕ ਚੱਲੇਗਾ। ਜਿਸ ਤਹਿਤ ਖੂਨਦਾਨ ਕੈਂਪ, ਸਫ਼ਾਈ ਅਭਿਆਨ, ਮੈਡੀਕਲ ਕੈਂਪ, ਵਿਕਸਿਤ ਭਾਰਤ ਦੇ ਤਹਿਤ ਡਰਾਇੰਗ ਮੁਕਾਬਲੇ ਤੇ ਭਾਸ਼ਣ ਮੁਕਾਬਲੇ ਤੇ ਹੋਰ ਕਈ ਸੇਵਾ ਕਾਰਜ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ - ਡੀ.ਸੀ. ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਪੰਜਾਬ ਅਥਲੇਟਿਕਸ ਚੈਂਪੀਅਨਸ਼ਿਪ ਕਰਵਾਈ
Ad Position 24