22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 12 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 12 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 22-09-2026
ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 12 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਦਾਣਾ ਮੰਡੀ ਘਰਿਆਲਾ ਤੋਂ ਦਵਿੰਦਰਬੀਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਲੱਧੂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਗਾਰਡਨ ਕਾਲੋਨੀ ਪੱਟੀ ਤੋਂ ਲਵਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੱਟੀ ਅਤੇ ਸੁਖਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸਰਾਲੀ ਮੰਡ ਕਲਾਂ ਨੂੰ 13 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਰਣਜੀਤ ਸਿੰਘ ਨੇ ਗਸ਼ਤ ਦੌਰਾਨ ਖਹਿਰਾ ਪੈਲੇਸ ਪੱਖੋਪੁਰ ਤੋਂ ਨਵਪ੍ਰਤਾਪ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪੱਖੋਪੁਰ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਪਿੰਡ ਅਲਾਦੀਨਪੁਰ ਦੀਆਂ ਮੜੀਆ ਤੋਂ ਦਿਲਬਾਗ ਸਿੰਘ ਪੁੱਤਰ ਜੋਗਿੰਦਰ ਸਿੰਘ, ਬਲਵਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ, ਜਗਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਅਲਾਦੀਨਪੁਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਹਰਮਨਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਟੇਡੀਅਮ ਪਿੰਡ ਬਲੇਰ ਤੋਂ ਲਵਪ੍ਰੀ ਸਿੰਘ ਪੁੱਤਰ ਗੁਰਚਰਨ ਸਿੰਘ, ਬਲਦੇਵ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀਅਨ ਭਿੱਖੀਵਿੰਡ, ਜੋਬਨਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਬਲੇਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਪੁੱਲ ਰੋਹੀ ਡਲੀਰੀ ਰੋਡ ਡੱਲ ਨਜਦੀਕ ਤੋਂ ਹਰਬੀਰ ਸਿੰਘ ਪੁੱਤਰ ਨਿਰਮਲ ਸਿੰਘ, ਅਜੇਦੇਵ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਾੜੀ ਉਧੋਕੇ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਲਵਿੰਦਰ ਸਿੰਘ ਪੁੱਤਰ ਭਾਗ ਸਿੰਘ ਵਾਸੀ ਡੁਗਰੀ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਇਕ ਪਿਸਟਲ 30 ਬੋਰ ਸਮੇਤ ਮੈਗਜੀਨ ਬਰਾਮਦ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ. ਐੱਸ.ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ਦੀ ਸਫ਼ਲਤਾ ਲਈ ਹਲਕਾ ਨਿਵਾਸੀਆਂ ਦਾ ਧੰਨਵਾਦ - ਕੰਚਨਪ੍ਰੀਤ ਕੌਰ
Ad Position 24