22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ, ਲੜਕੀ ਜ਼ਖ਼ਮੀ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਤੇਜ ਰਫਤਾਰ ਅਣਪਛਾਤੇ ਵਾਹਨ ਚਾਲਕ ਵਲੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੀ ਪਿਓ-ਧੀ ਨੂੰ ਟੱਕਰ ਮਾਰ ਦਿੱਤੀ ਗਈ। ਜਿਸ ਕਾਰਨ ਪਿਓ-ਧੀ ਨੂੰ ਗੰਭੀਰ ਸੱਟਾਂ ਲੱਗ ਗਈਆਂ ਅਤੇ ਹਸਪਤਾਲ ਵਿਚ ਇਲਾਜ ਦੌਰਾਨ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 22-09-2026
ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਤੇਜ ਰਫਤਾਰ ਅਣਪਛਾਤੇ ਵਾਹਨ ਚਾਲਕ ਵਲੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੀ ਪਿਓ-ਧੀ ਨੂੰ ਟੱਕਰ ਮਾਰ ਦਿੱਤੀ ਗਈ। ਜਿਸ ਕਾਰਨ ਪਿਓ-ਧੀ ਨੂੰ ਗੰਭੀਰ ਸੱਟਾਂ ਲੱਗ ਗਈਆਂ ਅਤੇ ਹਸਪਤਾਲ ਵਿਚ ਇਲਾਜ ਦੌਰਾਨ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਮੁਖਤਾਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਗਲੀ ਬਾਜੀਗਰਾਂ ਵਾਲਾ ਮੁਹੱਲਾ ਨਾਨਕਸਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਗੁਰਦੇਵ ਸਿੰਘ ਆਪਣੀ ਲੜਕੀ ਰਮਨਪ੍ਰੀਤ ਕੌਰ ਨੂੰ ਨਾਲ ਲੈ ਕੇ ਸਕੂਟਰ ’ਤੇ ਸਵਾਰ ਹੋ ਕੇ ਰੋਹੀ ਪੁੱਲ ਨੇੜੇ ਈ.ਜੀ.ਡੇ ਨਜ਼ਦੀਕ ਆ ਰਿਹਾ ਸੀ ਤਾਂ ਉਸ਼ ਸਮੇਂ ਇਕ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀ ਵਲੋਂ ਉਸਦੇ ਭਰਾ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਭਰਾ ਅਤੇ ਭਤੀਜੀ ਸੜਕ ’ਤੇ ਡਿੱਗ ਗਏ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗ ਗਈਆਂ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਤਰਨ ਤਾਰਨ ਦੇ ਪ੍ਰਾਈਵੇਟ ਹਸਪਤਾਲ ਵਿਖਏ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਉਸਦੇ ਭਰਾ ਦੀ ਮੌਤ ਹੋ ਗਈ। ਏ.ਐਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸੀ.ਸੀ.ਟੀ.ਵੀ ਕੈਮਰੇ ਚੈਕ ਕੀਤੇ ਜਾ ਰਹੇ ਹਨ ਅਤੇ ਜਲਦ ਅਣਪਛਾਤੇ ਵਿਅਕਤੀ ਦੀ ਭਾਲ ਕਰ ਲਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ 23 ਨੂੰ ਅੰਮ੍ਰਿਤਸਰ ਪਹੁੰਚਣ ਵਾਲੀ ਨਸ਼ਾ ਛੁਡਾਊ ਯਾਤਰਾ ਦੇ ਸਵਾਗਤ ਸੰਬੰਧੀ ਭਾਜਪਾ ਦੀ ਬੈਠਕ ਅਗਲੀ ਖ਼ਬਰ ਗੈਵੀ ਕਲੇਰ ਨੇ 1 ਹਫ਼ਤੇ ਵਿਚ ਨਿਊਜ਼ੀਲੈਂਡ ਦੇ 5 ਹੋਰ ਵੀਜ਼ੇ ਹਾਸਿਲ ਕੀਤੇ
Ad Position 24