22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ

ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ।

Ad Position 21
No active advertisement
ਅਜੀਤ ਡੈਸਕ 22-09-2026
ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ। ਇਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦੀ ਛਹਿਬਰ ਲਗਾਈ ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਮੇਜਰ ਹਰਭਜਨ ਸਿੰਘ ਦੀ 59ਵੀਂ ਬਰਸੀ ਮਨਾਈ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਤਰਨ ਤਾਰਨ ਸਕੂਲ ਵਲੋਂ ਬੈਸਟ ਟੀਚਰ ਐਵਾਰਡ ਸਮਾਗਮ
Ad Position 24