22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੋਇੰਦਵਾਲ ਸਾਹਿਬ ਦਾ ਸਾਲਾਨਾ ਜੋੜ ਮੇਲੇ ਜੱਗ ਨੂੰ ਮਨਾਉਣ ਸੰਬੰਧੀ ਗੁਰਦੁਆਰਾ ਬਾਉਲੀ ਮਨਮੋਹਕ ਸਜਾਵਟ ਕੀਤੀ

ਗੋਇੰਦਵਾਲ ਸਾਹਿਬ, 21 ਸਤੰਬਰ (ਸਕੱਤਰ ਸਿੰਘ ਅਟਵਾਲ)–ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ 25 ਅਤੇ 26 ਸਤੰਬਰ ਨੂੰ ਮਨਾਏ ਜਾ ਰਹੇ ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋੜ ਮੇਲੇ ਦੀਆਂ ਰੌਣਕਾਂ ਸ਼ੁਰੂ ਹੋ ਗਈਆਂ ਹਨ। ਮੇਲੇ-ਜੱਗ ਨੂੰ ਲੈਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਸੰਗਤਾਂ ਦੀ ਆਮਦ ਵਧਣੀ ਸ਼ੁਰੂ ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 22-09-2026
ਗੋਇੰਦਵਾਲ ਸਾਹਿਬ, 21 ਸਤੰਬਰ (ਸਕੱਤਰ ਸਿੰਘ ਅਟਵਾਲ)–ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ 25 ਅਤੇ 26 ਸਤੰਬਰ ਨੂੰ ਮਨਾਏ ਜਾ ਰਹੇ ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋੜ ਮੇਲੇ ਦੀਆਂ ਰੌਣਕਾਂ ਸ਼ੁਰੂ ਹੋ ਗਈਆਂ ਹਨ। ਮੇਲੇ-ਜੱਗ ਨੂੰ ਲੈਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਸੰਗਤਾਂ ਦੀ ਆਮਦ ਵਧਣੀ ਸ਼ੁਰੂ ਹੋ ਗਈ ਹੈ। ਮੈਨੇਜਰ ਨਿਰਮਲ ਸਿੰਘ ਕਾਹਲਵਾਂ ਅਤੇ ਅਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਮੁੰਡਾਪਿੰਡ ਨੇ ਦੱਸਿਆ ਕਿ ਜੋੜ ਮੇਲੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸੰਗਤ ਦੇ ਰਹਿਣ-ਸਹਿਣ, ਲੰਗਰ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਗੁਰਦੁਆਰਾ ਸਾਹਿਬ ਵਿਖੇ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆ ਮੇਲੇ-ਜੱਗ ਦੌਰਾਨ ਜਿੱਥੇ ਵੱਖ-ਵੱਖ ਸੇਵਾ ਸੁਸਾਇਟੀਆਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਉਣਗੀਆਂ ਉੱਥੇ ਹੀ ਐਸਜੀਪੀਸੀ ਵੱਲੋਂ 300 ਦੇ ਕਰੀਬ ਸੇਵਾਦਾਰਾਂ ਦੀ ਤਾਇਨਾਤੀ ਕੀਤੀ ਗਈ ਹੈ ਜੋ ਬਾਉਲੀ ਸਾਹਿਬ ਵਿਖੇ ਇਸ਼ਨਾਨ ਕਰਨ ਵਾਲੀਆਂ ਸੰਗਤਾਂ ਅਤੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਸੇਵਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਲੈਕੇ ਸੰਗਤ ਵਿਚ ਭਾਰੀ ਉਤਸ਼ਾਹ ਹੈ। ਮੇਲੇ-ਜੱਗ ਦੌਰਾਨ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ। ਇਸ ਮੌਕੇ ਸਮੂਹ ਗੁਰਦੁਆਰਾ ਸਾਹਿਬਾਨ ਨੂੰ ਰੰਗ-ਬਰੰਗੇ ਫੁੱਲਾਂ ਅਤੇ ਲਾਈਟਾਂ ਨਾਲ ਸ਼ਿੰਗਾਰਿਆ ਗਿਆ ਹੈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ, ਅਕਾਊਂਟੈਂਟ ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ ਰਿਕਾਰਡ ਕੀਪਰ, ਰਸ਼ਪਾਲ ਸਿੰਘ ਰਣੀਵਲਾਹ, ਜਸਵਿੰਦਰ ਸਿੰਘ ਪੀਏ, ਜਸਬੀਰ ਸਿੰਘ ਖਜ਼ਾਨਚੀ, ਜੈਮਲ ਸਿੰਘ ਜਾਮਾਰਾਏ, ਭਾਈ ਰਣਜੀਤ ਸਿੰਘ ਹੈੱਡ ਗ੍ਰੰਥੀ ਗੁ: ਚੁਬਾਰਾ ਸਾਹਿਬ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਮੇਲੇ ਦੀਆਂ ਤਿਆਰੀਆਂ ਸੰਬੰਧੀ ਇਲਾਕੇ ਦੇ ਮੁਹਤਬਰਾਂ ਦੀ ਮੀਟਿੰਗ ਅਗਲੀ ਖ਼ਬਰ ਨਕਲੀ ਜ਼ਮਾਨਤਾਂ ਕਰਵਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
Ad Position 24