22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤ ਦੀ ਅਰਦਾਸ ਰੋਕਣਾ ਮੰਦਭਾਗਾ - ਔਲਖ

ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਬੀਤੇ ਦਿਨੀ ਡੇਰਾ ਬਾਬਾ ਨਾਨਕ ਵਿਖੇ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀਆਂ ਸਿੱਖ ਸੰਗਤਾਂ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਅਤੇ ਗੁਰੂ ਘਰ ਦੇ ਦਰਸ਼ਨ-ਦੀਦਾਰ ਨਿਰਵਿਘਨ ਕਰਨ ਦੀ ਅਰਦਾਸ ਲਈ ਉਲੀਕੇ ਗਏ ਸਮਾਗਮ ਦੌਰਾਨ ਭਾਰਤੀ ਪਾਸੇ ਸੰਗਤ ਨੂੰ ਜ਼ੀਰੋ ਲਾਈਨ ਵੱਲ ਅੱਗੇ ਜਾਣ ਤੋਂ ਰੋਕਣ ਦੀ ਘਟਨਾ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਡੂੰਘਾ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਸੰਗਤ ਡੇਰਾ ਬਾਬਾ ਨਾਨਕ ਵਿਖੇ ਪਹੁੰਚੀ ਸੀ।

Ad Position 21
No active advertisement
ਅਜੀਤ ਡੈਸਕ 23-09-2026
ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਬੀਤੇ ਦਿਨੀ ਡੇਰਾ ਬਾਬਾ ਨਾਨਕ ਵਿਖੇ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀਆਂ ਸਿੱਖ ਸੰਗਤਾਂ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਅਤੇ ਗੁਰੂ ਘਰ ਦੇ ਦਰਸ਼ਨ-ਦੀਦਾਰ ਨਿਰਵਿਘਨ ਕਰਨ ਦੀ ਅਰਦਾਸ ਲਈ ਉਲੀਕੇ ਗਏ ਸਮਾਗਮ ਦੌਰਾਨ ਭਾਰਤੀ ਪਾਸੇ ਸੰਗਤ ਨੂੰ ਜ਼ੀਰੋ ਲਾਈਨ ਵੱਲ ਅੱਗੇ ਜਾਣ ਤੋਂ ਰੋਕਣ ਦੀ ਘਟਨਾ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਡੂੰਘਾ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਸੰਗਤ ਡੇਰਾ ਬਾਬਾ ਨਾਨਕ ਵਿਖੇ ਪਹੁੰਚੀ ਸੀ। ਦੂਜੇ ਪਾਸੇ ਲਹਿੰਦੇ ਪੰਜਾਬ ਵੱਲ ਵੀ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਇਸ ਅਰਦਾਸ ਸਮਾਗਮ ਲਈ ਉਡੀਕ ਕਰ ਰਹੀ ਸੀ ਪਰ ਭਾਰਤੀ ਪਾਸੇ ਸੰਗਤ ਨੂੰ ਜ਼ੀਰੋ ਲਾਈਨ ਵੱਲ ਅੱਗੇ ਜਾਣ ਦੀ ਇਜਾਜ਼ਤ ਨਾ ਮਿਲਣ ਕਾਰਨ ਸੰਗਤ ਨੂੰ ਰਸਤੇ ਵਿਚ ਹੀ ਰੁਕਣਾ ਪਿਆ। ਆਖ਼ਰ ਸੰਗਤ ਨੇ ਭੁੰਜੇ ਚੌਂਕੜੇ ਲਗਾ ਕੇ ਰਹਿਰਾਸ ਸਾਹਿਬ ਦਾ ਪਾਠ ਕੀਤਾ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿੱਖ ਸੰਗਤ ਵਲੋਂ ਕੀਤੀ ਜਾ ਰਹੀ ਸ਼ਾਂਤਮਈ ਅਰਦਾਸ ਨੂੰ ਰੋਕਣਾ ਬੇਹੱਦ ਮੰਦਭਾਗਾ ਹੈ। ਉਨਾਂ ਨੇ ਕਿਹਾ ਕਿ ਜੇ ਧੁੱਸੀ ਬੰਨ੍ਹ ਅਤੇ ਸਰਹੱਦੀ ਖੇਤਰਾਂ ਵਿਚ ਸੰਗਤਾਂ ਵਲੋਂ ਦੂਰੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਜਾਂਦੇ ਰਹੇ ਹਨ ਤਾਂ ਫਿਰ ਸ਼ਾਂਤਮਈ ਢੰਗ ਨਾਲ ਰਹਿਰਾਸ ਸਾਹਿਬ ਦਾ ਪਾਠ ਅਤੇ ਅਰਦਾਸ ਕਰਨ ਲਈ ਪਹੁੰਚੀ ਸੰਗਤ ਲਈ ਸੁਰੱਖਿਅਤ ਪ੍ਰਬੰਧ ਕਿਉਂ ਨਹੀਂ ਕੀਤੇ ਜਾ ਸਕਦੇ।
Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਦੌਲਤਪੁਰ ’ਚ ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਦਿਹਾੜਾ ਮਨਾਇਆ
Ad Position 24