23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੁਲਿਸ ਹੀ ਡਰ ਦੇ ਸਾਏ ਹੇਠ ਤਾਂ ਆਮ ਲੋਕਾਂ ਦੀ ਸੁਰੱਖਿਆ ਕੌਣ ਕਰੇਗਾ - ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰੋਂ

ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)– ਪੰਜਾਬ ਪੁਲਿਸ ਨਾਲ ਸੰਬੰਧਿਤ ਇਕ ਆਡੀਓ ਅਤੇ ਸਰਕਾਰੀ ਪੱਤਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਕਈ ਸਿਆਸੀ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਗਏ ਹਨ।

Ad Position 21
No active advertisement
ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ 23-09-2026
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)– ਪੰਜਾਬ ਪੁਲਿਸ ਨਾਲ ਸੰਬੰਧਿਤ ਇਕ ਆਡੀਓ ਅਤੇ ਸਰਕਾਰੀ ਪੱਤਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਕਈ ਸਿਆਸੀ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਗਏ ਹਨ। ਇਸੇ ਦੌਰਾਨ ਹਲਕਾ ਸ੍ਰੀ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਵੀ ਮਾਮਲੇ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇਕਰ ਸੂਬੇ ਦੀ ਪੁਲਿਸ ਹੀ ਹਮਲਿਆਂ ਦੇ ਡਰ ਦੇ ਸਾਏ ਹੇਠ ਰਹੇਗੀ ਤਾਂ ਆਮ ਲੋਕ ਆਪਣੀ ਸੁਰੱਖਿਆ ਲਈ ਕਿਸ ਕੋਲ ਜਾਣਗੇ। ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਇੱਥੇ ਪੁਲਿਸ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਪੁਲਿਸ ਮੁਲਾਜ਼ਮਾਂ ਵਿਚ ਹੀ ਸੁਰੱਖਿਆ ਸੰਬੰਧੀ ਚਿੰਤਾ ਪੈਦਾ ਹੋਣੀ ਗੰਭੀਰ ਮਾਮਲਾ ਹੈ, ਜਿਸ ’ਤੇ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ। ਬਿੱਲਾ ਸੇਰੋ ਨੇ ਫਤਿਆਬਾਦ ਵਿੱਚ ਹਾਲ ਹੀ ਦੌਰਾਨ ਇਕ ਵਪਾਰੀ ’ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਗੋਲੀ ਨਾ ਚੱਲਣ ਕਾਰਨ ਭਾਵੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਅਜਿਹੀਆਂ ਘਟਨਾਵਾਂ ਵਪਾਰੀਆਂ ਅਤੇ ਆਮ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਕਰਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਫਤਿਆਬਾਦ ਦੇ ਦੁਕਾਨਦਾਰ ਪਹਿਲਾਂ ਵੀ ਗੋਲੀਬਾਰੀ ਦੀਆਂ ਘਟਨਾਵਾਂ ਦਾ ਸਾਹਮਣਾ ਕਰ ਚੁੱਕੇ ਹਨ। ਬਿੱਲਾ ਸ਼ੇਰੋ ਨੇ ਕਿਹਾ ਕਿ ਫਤਿਆਬਾਦ ਦੇ ਬਾਜ਼ਾਰ ਸਮੇਤ ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਿਸ ਦੀ ਮੌਜੂਦਗੀ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣੇ ਚਾਹੀਦੇ ਸਨ ਪਰ ਕਿਸੇ ਤਰ੍ਹਾਂ ਦਾ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਰਫ਼ ਬਿਆਨਾਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਸੁਰੱਖਿਆ ਦੀ ਲੋੜ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਦੀ ਕਾਨੂੰਨ ਵਿਵਸਥਾ ਨਾਲ ਜੁੜੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਮੀਨੀ ਪੱਧਰ ’ਤੇ ਸੁਧਾਰ ਕੀਤੇ ਜਾਣੇ ਜਰੂਰੀ ਹਨ ਤਾਂ ਜੋਂ ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ ਕਾਇਮ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਖਾਲੜਾ ਪੁਲਿਸ ਵਲੋਂ ਹਥਿਆਰਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਜ਼ਿਲ੍ਹਾ ਸਿਹਤ ਅਫ਼ਸਰ ਵਲੋਂ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ ਦਾ ਦੌਰਾ
Ad Position 24