23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਖਾਲੜਾ ਪੁਲਿਸ ਵਲੋਂ ਹਥਿਆਰਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਖਾਲੜਾ, 22 ਸਤੰਬਰ (ਜੱਜਪਾਲ ਸਿੰਘ ਜੱਜ)— ਥਾਣਾ ਖਾਲੜਾ ਦੀ ਪੁਲਿਸ ਨੇ ਹਥਿਆਰਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਖਾਲੜਾ ਦੇ ਏ.

Ad Position 21
No active advertisement
ਅਜੀਤ ਡੈਸਕ 23-09-2026
ਖਾਲੜਾ, 22 ਸਤੰਬਰ (ਜੱਜਪਾਲ ਸਿੰਘ ਜੱਜ)— ਥਾਣਾ ਖਾਲੜਾ ਦੀ ਪੁਲਿਸ ਨੇ ਹਥਿਆਰਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਖਾਲੜਾ ਦੇ ਏ.ਐੱਸ.ਆਈ। ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਕਲਸੀਆਂ ਨਜ਼ਦੀਕ ਡਰੋਨ ਰਾਹੀਂ ਡਰੋਪਿੰਗ ਹੋਈ ਹੈ। ਜੇਕਰ ਸਰਚ ਕੀਤੀ ਜਾਵੇ ਤਾਂ ਕੋਈ ਵਸਤੂ ਬਰਾਮਦ ਹੋ ਸਕਦੀ ਹੈ ਤਾਂ ਤੁਰੰਤ ਉਨ੍ਹਾਂ ਨੇ ਦੱਸੀ ਹੋਈ ਜਗ੍ਹਾ ਉਪਰ ਗਏ ਤਾਂ ਦੇਖਿਆ ਕਿ 2 ਵਿਅਕਤੀ ਮੋਟਰਸਾਈਕਲ ’ਤੇ ਖ਼ੜੇ ਦਿਖਾਈ ਦਿੱਤੇ ਤਾਂ ਤੁਰੰਤ ਉਨ੍ਹਾਂ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਚੈਕਿੰਗ ਕੀਤੀ ਤਾਂ ਉਨ੍ਹਾਂ ਪਾਸੋਂ 2 ਪਿਸਟਲ ਸਮੇਤ 2 ਮੈਗਜੀਨ, ਇਕ ਕਾਰਤੂਸ ਅਤੇ ਇਕ ਖਾਲੀ ਖੋਲ ਬਰਾਮਦ ਹੋਇਆ ਹੈ। ਕਾਬੂ ਕੀਤੇ ਵਿਅਕਤੀਆ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕਮਾਲਵਾਲਾ ਖੁਰਦ, ਲਖਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਜੈਮਲ ਵਾਲਾ ਖੁਰਦ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ. ਜਗਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀ.ਐੱਸ.ਐੱਫ. ਦੇ ਇੰਸਪੈਕਟਰ ਕੁਮਾਰ ਨੇ ਦੱਸਿਆ ਕਿ ਉਹ ਕਰਮਚਾਰੀਆਂ ਸਮੇਤ ਸਰਕਾਰੀ ਸਕੂਲ ਗਰਾਊਡ ਡੱਲ ਨਜ਼ਦੀਕ ਸਨ ਤਾਂ ਉਨ੍ਹਾਂ ਨੇ 2 ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ’ਤਾ ਕਾਬੂ ਕਰਕੇ ਜਦੋਂ ਉਨ੍ਹਾਂ ਦੇ ਹੱਥ ਵਿਚ ਫੜੇ ਪੈਕੇਟ ਨੂੰ ਖੋਲ ਕੇ ਚੈਕ ਕੀਤਾ ਤਾਂ ਉਸ ਵਿਚੋਂ 4 ਖਾਲੀ ਮੈਗਜੀਨ ਸਮੇਤ 36 ਕਾਰਤੂਸ ਬਰਾਮਦ ਕੀਤੇ ਹਨ ਅਤੇ ਇਹ ਪੈਕੇਟ ਪਾਕਿਸਤਾਨ ਤੋਂ ਮੰਗਵਾਇਆ ਗਿਆ ਸੀ। ਕਾਬੂ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਅਰਜਨ ਸਿੰਘ, ਨਿੰਦਰ ਸਿੰਘ ਉਰਫ ਘੁੱਲਾ ਪੁੱਤਰ ਅਮਰੀਕ ਸਿੰਘ ਵਾਸੀਅਨ ਡੱਲ ਵਜੋਂ ਹੋਈ ਹੈ। ਥਾਣਾ ਖਾਲੜਾ ਦੀ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ਼ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਦੀ ਸਬ ਡਵੀਜ਼ਨ ਅਮਰਕੋਟ ਤੇ ਖਾਲੜਾ ਦੇ ਅਹੁਦੇਦਾਰਾਂ ਦੀ ਚੋਣ ਅਗਲੀ ਖ਼ਬਰ ਪੁਲਿਸ ਹੀ ਡਰ ਦੇ ਸਾਏ ਹੇਠ ਤਾਂ ਆਮ ਲੋਕਾਂ ਦੀ ਸੁਰੱਖਿਆ ਕੌਣ ਕਰੇਗਾ - ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰੋਂ
Ad Position 24