23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਦੀ ਸਬ ਡਵੀਜ਼ਨ ਅਮਰਕੋਟ ਤੇ ਖਾਲੜਾ ਦੇ ਅਹੁਦੇਦਾਰਾਂ ਦੀ ਚੋਣ

ਖੇਮਕਰਨ, 22 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਇੰਪਲਾਇਜ ਫੈਡਰੇਸ਼ਨ ਪਾਵਰਕੌਮ ਦੀ ਜ਼ਰੂਰੀ ਮੀਟਿੰਗ ਅਹੁਦੇਦਾਰਾਂ ਦੀ ਚੋਣ ਕਰਨ ਲਈ ਫੈਡਰੇਸ਼ਨ ਦੇ ਮੰਡਲ ਭਿੱਖੀਵਿੰਡ ਦੇ ਪ੍ਰਧਾਨ ਬਲਜੀਤ ਸਿੰਘ ਭੰਗਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਕਲ ਤਰਨ ਤਾਰਨ ਦੇ ਪ੍ਰਧਾਨ ਮਨਜੀਤ ਸਿੰਘ ਬਾਹਮਣੀ ਵਾਲਾ ਉਚੇਚੇ ਤੌਰ ’ ਤੇ ਸ਼ਾਮਿਲ ਹੋਏ, ਜਿਸ ਵਿਚ ਸਰਬਸੰਮਤੀ ਨਾਲ ਸਬ ਡਵੀਜ਼ਨ ਅਮਰਕੋਟ ਦੇ ਅਹੁਦੇਦਾਰਾਂ ਦੀ ਚੋਣ ਕਰਦੇ ਹੋਏ ਸਰਬਸੰਮਤੀ ਨਾਲ ਪ੍ਰਧਾਨ ਗੁਰਜੀਤ ਸਿੰਘ, ਸੀਨੀ. ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਵਰਨਾਲਾ ਤੇ ਸਕੱਤਰ ਭਪਿੰਦਰ ਸਿੰਘ ਨੂੰ ਚੁਣਿਆ ਗਿਆ।

Ad Position 21
No active advertisement
ਅਜੀਤ ਡੈਸਕ 23-09-2026
ਖੇਮਕਰਨ, 22 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਇੰਪਲਾਇਜ ਫੈਡਰੇਸ਼ਨ ਪਾਵਰਕੌਮ ਦੀ ਜ਼ਰੂਰੀ ਮੀਟਿੰਗ ਅਹੁਦੇਦਾਰਾਂ ਦੀ ਚੋਣ ਕਰਨ ਲਈ ਫੈਡਰੇਸ਼ਨ ਦੇ ਮੰਡਲ ਭਿੱਖੀਵਿੰਡ ਦੇ ਪ੍ਰਧਾਨ ਬਲਜੀਤ ਸਿੰਘ ਭੰਗਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਕਲ ਤਰਨ ਤਾਰਨ ਦੇ ਪ੍ਰਧਾਨ ਮਨਜੀਤ ਸਿੰਘ ਬਾਹਮਣੀ ਵਾਲਾ ਉਚੇਚੇ ਤੌਰ ’ ਤੇ ਸ਼ਾਮਿਲ ਹੋਏ, ਜਿਸ ਵਿਚ ਸਰਬਸੰਮਤੀ ਨਾਲ ਸਬ ਡਵੀਜ਼ਨ ਅਮਰਕੋਟ ਦੇ ਅਹੁਦੇਦਾਰਾਂ ਦੀ ਚੋਣ ਕਰਦੇ ਹੋਏ ਸਰਬਸੰਮਤੀ ਨਾਲ ਪ੍ਰਧਾਨ ਗੁਰਜੀਤ ਸਿੰਘ, ਸੀਨੀ. ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਵਰਨਾਲਾ ਤੇ ਸਕੱਤਰ ਭਪਿੰਦਰ ਸਿੰਘ ਨੂੰ ਚੁਣਿਆ ਗਿਆ। ਇਸ ਦੇ ਨਾਲ ਸਬ ਡਵੀਜ਼ਨ ਖਾਲੜਾ ਦੇ ਸਕੱਤਰ ਦੇ ਅਹੁਦੇ ਦੀ ਜਿੰਮੇਵਾਰੀ ਪ੍ਰਮਜੀਤ ਸਿੰਘ ਦਿੱਤੀ ਗਈ। ਇਸ ਮੀਟਿੰਗ ਵਿਚ ਆਗੂਆਂ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ’ਤੇ ਵਿਚਾਰ ਵਟਾਂਦਰਾ ਕਰਦੇ ਹੋਏ ਮੰਗ ਕੀਤੀ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਮੰਨਜੂਰ ਕੀਤੀਆਂ ਮੰਗਾਂ ਨੂੰ ਲਾਗੂ ਕਰੇ। ਜੇਕਰ ਸਰਕਾਰ ਨੇ ਗੌਰ ਨਾ ਕੀਤਾ ਤਾਂ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਸੰਘਰਸ਼ ’ਚ ਵੱਧ ਵੜ ਕੇ ਫੈਡਰੇਸ਼ਨ ਨਾਲ ਸੰਬੰਧਿਤ ਮੁਲਾਜ਼ਮ ਸ਼ਾਮਿਲ ਹੋਣਗੇ। ਇਸ ਮੌਕੇ ਡਵੀਜ਼ਨ ਸਕੱਤਰ ਦਿਲਬਾਗ ਸਿੰਘ, ਮੰਗਲ ਸਿੰਘ ਪਹੂਵਿੰਡ, ਸਰਬ ਸੁਖਰਾਜ ਸਿੰਘ ਨਾਰਲਾ, ਗੁਰਮੀਤ ਸਿੰਘ ਖੇਮਕਰਨ, ਗੁਰਜੰਟ ਸਿੰਘ ਖੇਮਕਰਨ, ਬਖ਼ਸ਼ੀਸ਼ ਸਿੰਘ ਖਾਲੜਾ, ਜਸਪਾਲ ਸਿੰਘ, ਜਗੀਰ ਸਿੰਘ, ਰਜਿੰਦਰ ਕੁਮਾਰ, ਲਵਜੀਤ ਸਿੰਘ, ਗੁਰਵਿੰਦਰ ਸਿੰਘ, ਦਵਿੰਦਰ ਸਿੰਘ, ਜਗਰੂਪ ਸਿੰਘ ਫ਼ੌਜੀ, ਸਰਦੀਪ ਸਿੰਘ, ਪ੍ਰਮਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਜੀਕੋਟ ਵਿਖੇ ਸਿਹਤ ਜਾਗਰੂਕਤਾ ਕੈਂਪ ਅਗਲੀ ਖ਼ਬਰ ਖਾਲੜਾ ਪੁਲਿਸ ਵਲੋਂ ਹਥਿਆਰਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ
Ad Position 24